ਬਾਰਨ(ਇੰਦਰਪ੍ਰੀਤ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਆਏ ਦਿਨ ਕਹਿ ਰਹੇ ਹਨ ਕਿ ਖਾਣ-ਪੀਣ ਵਾਲੀਆਂ ਮਿਲਾਵਟੀ, ਨਕਲੀ ਵਸਤਾਂ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਅੱਜਕਲ ਉਕਤ ਵਸਤਾਂ ਸ਼ਰੇਆਮ ਵਿਕ ਰਹੀਆਂ ਹਨ। ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲੇ ਦੁਕਾਨਦਾਰਾਂ ਨੂੰ ਕੋਈ ਵੀ ਰੋਕਣ ਵਾਲਾ ਨਹੀਂ ਹੈ। ਜ਼ਿਕਰਯੋਗ ਹੈ ਕਿ ਕਸਬੇ ਦੇ ਇਲਾਕਿਆਂ ਵਿਚ ਖਾਣ-ਪੀਣ ਦੀਆਂ ਵਸਤਾਂ ਵਿਚ ਨਕਲੀ ਚੀਜ਼ਾਂ ਦੀ ਮਿਲਾਵਟ ਕਰ ਕੇ ਧੜਾ-ਧੜ ਵੇਚੀਆਂ ਜਾ ਰਹੀਆਂ ਹਨ। ਚਾਹੇ ਉਹ ਮਠਿਆਈਆਂ, ਦੁੱਧ ਜਾਂ ਫਿਰ ਹੋਰ ਸਾਮਾਨ ਕਿਉਂ ਨਾ ਹੋਵੇ। ਕੋਈ ਕਾਰਵਾਈ ਨਾ ਹੋਣ ਕਾਰਨ ਮਿਲਾਵਟ ਕਰਨ ਵਾਲਿਆਂ ਦੇ ਹੌਸਲੇ ਹੋਰ ਬੁਲੰਦ ਹੋ ਚੁੱਕੇ ਹਨ। ਇਹ ਵੀ ਸੁਣਨ ਵਿਚ ਆਇਆ ਹੈ ਕਿ ਸਿਹਤ ਵਿਭਾਗ ਦੇ ਕੁੱਝ ਭ੍ਰਿਸ਼ਟ ਅਧਿਕਾਰੀ ਤੇ ਕਰਮਚਾਰੀ ਇਨ੍ਹਾਂ ਦੁਕਾਨਦਾਰਾਂ ਤੋਂ ਹਫ਼ਤਾ ਵਸੂਲੀ ਕਰਦੇ ਹਨ, ਜਿਸ ਕਰ ਕੇ ਉਹ ਇਨ੍ਹਾਂ 'ਤੇ ਕਾਰਵਾਈ ਨਹੀਂ ਕਰਦੇ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਸਿਹਤ ਵਿਭਾਗ ਨੇ ਮਿਲਾਵਟੀ ਵਸਤਾਂ ਦਾ ਧੰਦਾ ਕਰਨ ਵਾਲਿਆਂ ਖਿਲਾਫ਼ ਕੋਈ ਕਦਮ ਨਾ ਚੁੱਕਿਆ ਤਾਂ ਆਉਣ ਵਾਲੇ ਸਮੇਂ ਵਿਚ 80 ਫੀਸਦੀ ਲੋਕ ਬੀਮਾਰੀਆਂ ਦੀ ਲਪੇਟ ਵਿਚ ਆ ਜਾਣਗੇ, ਜਿਸ ਦੀ ਜ਼ਿੰਮੇਵਾਰੀ ਸਿਹਤ ਵਿਭਾਗ ਅਤੇ ਸਰਕਾਰ ਦੀ ਹੋਵੇਗੀ।
ਸਰਕਾਰਾਂ ਦੇ ਕੰਮ ਸਮਾਜ ਸੇਵੀ ਸੰਸਥਾਵਾਂ ਕਰ ਰਹੀਆਂ ਹਨ : ਵਿਜੇ ਚੋਪੜਾ
NEXT STORY