ਅੰਮ੍ਰਿਤਸਰ (ਦਲਜੀਤ) : ਦੁੱਧ ਅਤੇ ਦੁੱਧ ਉਤਪਾਦਾਂ ਵਿਚ ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਨੇ ਤੜਕਸਾਰ ਵੱਡੀ ਕਾਰਵਾਈ ਕਰਦਿਆਂ ਰਾਮਬਾਗ ਇਲਾਕੇ ਦੀ ਇਕ ਡੇਅਰੀ ’ਤੇ ਛਾਪੇਮਾਰੀ ਕੀਤੀ। ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਇਸ ਰੇਡ ਦੌਰਾਨ ਪਨੀਰ ਦੇ ਸੈਂਪਲ ਇਕੱਠੇ ਕੀਤੇ ਗਏ, ਜਦਕਿ ਵੱਡੀ ਮਾਤਰਾ ਵਿਚ ਮੌਜੂਦ ਦੇਸੀ ਘਿਓ ਵੀ ਸ਼ੱਕ ਦੇ ਘੇਰੇ ਵਿੱਚ ਆ ਗਿਆ। ਜਾਂਚ ਦੌਰਾਨ ਫੂਡ ਸੇਫਟੀ ਟੀਮ ਨੂੰ ‘ਪ੍ਰਭੂ ਦੇਸੀ ਘੀ’ ਬ੍ਰਾਂਡ ਦੀਆਂ 48 ਟੀਨਾਂ ਮਿਲੀਆਂ, ਜਿਨ੍ਹਾਂ ਦਾ ਕੁੱਲ ਵਜ਼ਨ ਲਗਭਗ 7 ਕੁਇੰਟਲ ਬਣਦਾ ਹੈ। ਸਿਹਤ ਵਿਭਾਗ ਨੇ ਤੁਰੰਤ ਸਾਰਾ ਸਟਾਕ ਸੀਲ ਕਰ ਦਿੱਤਾ ਅਤੇ ਪਨੀਰ ਤੇ ਘਿਓ ਦੇ ਸੈਂਪਲ ਲੈਬ ਟੈਸਟ ਲਈ ਭੇਜ ਦਿੱਤੇ। ਇਸ ਮੌਕੇ ਫੂਡ ਸੇਫਟੀ ਅਫ਼ਸਰ ਰਜਨੀ ਵੀ ਮੌਜੂਦ ਸਨ।
ਹਰਿਆਣਾ ਦੇ ਸਿਰਸਾ ਤੋਂ ਲਿਆਂਦਾ ਗਿਆ ਸੀ ਘਿਓ
ਸਹਾਇਕ ਕਮਿਸ਼ਨਰ ਫੂਡ ਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਸੀਲ ਕੀਤਾ ਗਿਆ ਘਿਓ ਹਰਿਆਣਾ ਦੇ ਸਿਰਸਾ ਇਲਾਕੇ ਤੋਂ ਲਿਆਂਦਾ ਗਿਆ ਸੀ। ਲੈਬ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਕਾਨੂੰਨ ਅਨੁਸਾਰ ਬਣਦੀ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਇਕ ਮਹੀਨੇ ਤੋਂ ਦੁੱਧ ਅਤੇ ਇਸ ਨਾਲ ਸੰਬੰਧਤ ਖਾਦ ਪਦਾਰਥਾਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਮਿਲਾਵਟਖੋਰੀ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਟ੍ਰੇਨਾਂ ਵਿਚ ਬਿਨਾਂ ਵਜ੍ਹਾ ਚੇਨ ਖਿੱਚਣ ਵਾਲਿਆਂ ਖ਼ਿਲਾਫ਼ ਸਖ਼ਤੀ: 630 ਕੇਸ ਦਰਜ, 84,300 ਰੁਪਏ ਜੁਰਮਾਨਾ
ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ: ਡਾ. ਬਜਾਜ
ਸਿਵਲ ਸਰਜਨ ਡਾ. ਸਤਿੰਦਰ ਸਿੰਘ ਬਜਾਜ ਨੇ ਸਖ਼ਤ ਲਹਿਜੇ ਵਿਚ ਕਿਹਾ ਕਿ ਮਿਲਾਵਟਖੋਰੀ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਦਮ ਚੁੱਕੇ ਜਾਣਗੇ ਅਤੇ ਅਜਿਹੀਆਂ ਚੈਕਿੰਗ ਮੁਹਿੰਮਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਹੋਰ ਤੇਜ਼ ਕੀਤਾ ਜਾਵੇਗਾ।
ਸ਼ਹਿਰੀ ਅਤੇ ਦਿਹਾਤੀ ਖੇਤਰਾਂ ਲਈ ਵੱਖ-ਵੱਖ ਟੀਮਾਂ ਗਠਿਤ
ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਿਲਾਵਟਖੋਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਦਿਨ-ਰਾਤ ਨਿਗਰਾਨੀ ਅਤੇ ਛਾਪੇਮਾਰੀ ਕਰ ਰਹੀਆਂ ਹਨ। ਜਿੱਥੇ ਵੀ ਮਿਲਾਵਟ ਦੀ ਸ਼ਿਕਾਇਤ ਮਿਲਦੀ ਹੈ, ਉੱਥੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਮਿਲਾਵਟੀ ਖਾਦ ਪਦਾਰਥ ਬਣਾਉਣ ਜਾਂ ਵੇਚਣ ਸਬੰਧੀ ਕੋਈ ਜਾਣਕਾਰੀ ਮਿਲੇ, ਤਾਂ ਉਹ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ ਬੀਤਣ 'ਤੇ ਵੀ ਨਹੀਂ ਆਈ ਰਿਪੋਰਟ
NEXT STORY