ਗੋਰਾਇਆ (ਮੁਨੀਸ਼ ਬਾਵਾ)- ਪੂਰੇ ਵਿਸ਼ਵ ਅੰਦਰ ਚੱਲ ਰਹੀ ਕੋਰੋਨਾ ਬੀਮਾਰੀ ਨੂੰ ਲੈ ਕੇ ਵੈਕਸੀਨੇਸ਼ਨ ਤੇਜ਼ੀ ਨਾਲ ਲਗਾਈ ਜਾ ਰਹੀ ਹੈ ਅਤੇ ਇਸ ਕੋਰੋਨਾ ਨੂੰ ਰੋਕਣ ਦੀਆਂ ਹਰ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਪਰ ਦੂਜੇ ਪਾਸੇ ਸਿਹਤ ਮਹਿਕਮੇ ਦੀ ਲਾਪਰਵਾਹੀ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਅਜੇ ਪਿੰਡ ਕਮਾਲਪੁਰ ਵਿੱਚ ਸਰਕਾਰੀ ਟੈਸਟ ਰਿਪੋਰਟ ਪਾਜ਼ੇਟਿਵ ਪ੍ਰਾਈਵੇਟ ਲੈਬ ਦੀ ਰਿਪੋਰਟ ਨੈਗੇਟਿਵ ਆਉਣ ਦਾ ਮਾਮਲਾ ਸ਼ਾਂਤ ਨਹੀਂ ਹੋਇਆ ਸੀ ਕਿ ਹੁਣ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਜਾਣਕਾਰੀ ਦਿੰਦੇ ਹੋਏ ਨਿਤਿਨ ਅੱਬੇ ਨੇ ਦੱਸਿਆ ਕਿ 26 ਮਈ ਨੂੰ ਗੋਰਾਇਆ ਵਿਚ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ ਸੀ, ਜਿਸ ਵਿਚ 45 ਸਾਲ ਤੋਂ ਵੱਧ ਦੀ ਉਮਰ ਦੇ ਲੋਕਾਂ ਨੂੰ ਵੈਕਸੀਨ ਲਗਾਏ ਗਏ ਸੀ।
ਗੈਂਗਰੇਪ ਮਾਮਲੇ 'ਚ ਅਰਸ਼ਦ ਨੂੰ ਬਚਾਉਣ ਲਈ ਸਾਹਮਣੇ ਆਈ ਇਹ ਕਹਾਣੀ, ਸਪਾ ਸੈਂਟਰ ’ਚ ਗਿਆ ਸੀ ਆਪਣੀ ਪੇਮੈਂਟ ਲੈਣ
ਉਹ ਉਸ ਕੈਂਪ ਵਿਚ ਵੈਕਸੀਨ ਲਗਵਾਉਣ ਲਈ ਗਏ ਸਨ ਪਰ ਉਨ੍ਹਾਂ ਨੂੰ ਸਿਹਤ ਮਹਿਕਮੇ ਦੇ ਮੁਲਾਜ਼ਮਾਂ ਨੇ ਇਹ ਗੱਲ ਕਹਿ ਕੇ ਵਾਪਸ ਭੇਜ ਦਿੱਤਾ ਸੀ ਕਿ ਇਥੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੇ ਹੀ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਗੈਂਗਰੇਪ ਮਾਮਲੇ 'ਚ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਸਖ਼ਤੀ, ਜਲੰਧਰ ਪੁਲਸ ਨੂੰ ਭੇਜਿਆ ਨੋਟਿਸ
ਇਸ ਤੋਂ ਬਾਅਦ ਉਹ ਉਥੋਂ ਵਾਪਸ ਆ ਗਏ ਪਰ ਉਨ੍ਹਾਂ ਨੂੰ ਉਸ ਵੇਲੇ ਹੈਰਾਨੀ ਹੋਈ ਜਦੋਂ ਉਨ੍ਹਾਂ ਦੇ ਫੋਨ ਉਤੇ ਮੈਸੇਜ ਆ ਗਿਆ ਕਿ ਉਨ੍ਹਾਂ ਦੇ ਪਹਿਲੀ ਡੋਜ਼ ਲੱਗ ਗਈ ਹੈ ਅਤੇ ਉਨ੍ਹਾਂ ਦਾ ਸਰਟੀਫਿਕੇਟ ਵੀ ਕੋਵਾ ਐਪ ਤੋਂ ਨਿਕਲ ਆਇਆ ਪਰ ਉਨ੍ਹਾਂ ਨੇ ਅੱਜ ਤਕ ਪਹਿਲੀ ਡੋਜ਼ ਵੈਕਸੀਨ ਦੀ ਨਹੀਂ ਲਗਵਾਈ। ਬਿਨਾਂ ਡੋਜ਼ ਲਗਵਾਏ ਹੀ ਉਨ੍ਹਾਂ ਦਾ ਸਰਟੀਫਿਕੇਟ ਕਿਸ ਤਰ੍ਹਾਂ ਨਾਲ ਆ ਗਿਆ। ਉਹ ਇਸ ਗੱਲ ਤੋਂ ਪਰੇਸ਼ਾਨ ਹਨ ਕਿ ਜੇਕਰ ਉਨ੍ਹਾਂ ਨੇ ਪਹਿਲੀ ਡੋਜ਼ ਹੀ ਨਹੀਂ ਲਗਵਾਈ ਤਾਂ ਉਨ੍ਹਾਂ ਦਾ ਸਰਟੀਫਿਕੇਟ ਕਿਵੇਂ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ ’ਚ ਨਵਜੋਤ ਸਿੰਘ ਸਿੱਧੂ ਨੇ ਮੁੜ ਕੀਤਾ ਟਵੀਟ, ਆਖੀ ਇਹ ਗੱਲ
ਉਨ੍ਹਾਂ ਕਿਹਾ ਕਿ ਐਤਵਾਰ ਹੋਣ ਕਾਰਨ ਉਹ ਸਬੰਧਤ ਮਹਿਕਮੇ ਕੋਲ ਨਹੀਂ ਜਾ ਸਕੇ। ਸੋਮਵਾਰ ਨੂੰ ਸਬੰਧਤ ਅਧਿਕਾਰੀਆਂ ਕੋਲ ਜਾ ਕੇ ਇਸ ਦੀ ਜਾਂਚ ਕਰਵਾਉਣਗੇ। ਉਨ੍ਹਾਂ ਮੰਗ ਕੀਤੀ ਕਿ ਸਿਹਤ ਮਹਿਕਮੇ ਦੇ ਮੁਲਾਜ਼ਮਾਂ ਵੱਲੋਂ ਵਰਤੀ ਜਾ ਰਹੀ ਅਜਿਹੀ ਲਾਪਰਵਾਹੀ ਵਿਚ ਸੁਧਾਰ ਕੀਤਾ ਜਾਵੇ। ਇਸ ਮਾਮਲੇ ਨੂੰ ਲੈ ਕੇ ਜਦ ਐੱਸ. ਐੱਮ. ਓ. ਜਡਿਆਲਾ ਮੈਡਮ ਪਰਮਿੰਦਰ ਕੌਰ ਨਾਲ ਸੰਪਰਕ ਕਰਨਾ ਚਾਹਿਆ ਤਾਂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ।
ਇਹ ਵੀ ਪੜ੍ਹੋ: ਦੁੱਖ਼ਦਾਈ ਖ਼ਬਰ: ਸਤਲੁਜ ਦਰਿਆ ’ਚ ਨਹਾਉਣ ਗਏ ਬਲਾਚੌਰ ਦੇ 4 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਲੁਧਿਆਣਾ: ਨਿਊਡਲਜ਼ ਰੋਲ ’ਚੋਂ ਨਿਕਲੀ ਛਿਪਕਲੀ, ਹਸਪਤਾਲ ਪੁੱਜਾ ਪਰਿਵਾਰ (ਵੀਡੀਓ)
NEXT STORY