ਚੰਡੀਗੜ੍ਹ (ਮਨਜੋਤ) : ਸੂਬੇ ’ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ, ਜਿਸ ਨਾਲ ਅੱਤ ਦੀ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ ਪਰ ਬਰਸਾਤਾਂ ਦੇ ਦਿਨਾਂ ’ਚ ਖਾਣ-ਪੀਣ ਨਾਲ ਸਬੰਧਿਤ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੇ ਮਾਮਲੇ ਵੀ ਵੱਧ ਜਾਂਦੇ ਹਨ। ਸਿਹਤ ਮਾਹਰਾਂ ਅਨੁਸਾਰ ਬਰਸਾਤਾਂ ਦੇ ਦਿਨਾਂ ’ਚ 5 ਸਾਲ ਦੀ ਉਮਰ ਤੱਕ ਦੇ ਬੱਚੇ ਪੇਟ ਦੀਆਂ ਬਿਮਾਰੀਆਂ ਦਾ ਜ਼ਿਆਦਾ ਸ਼ਿਕਾਰ ਹੁੰਦੇ ਹਨ। ਇਸ ਨੂੰ ਦੇਖਦਿਆਂ ਸਿਹਤ ਵਿਭਾਗ ਹਰਕਤ ’ਚ ਆ ਗਿਆ ਹੈ ਅਤੇ ਸਾਰੇ ਸਰਕਾਰੀ ਸਕੂਲਾਂ ਨੂੰ ਸਾਫ਼-ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਮਾਨਸੂਨ ਸੀਜ਼ਨ ਦੌਰਾਨ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਤਾਰੀਖ਼ ਤੱਕ ਲਾਗੂ ਰਹਿਣਗੇ ਹੁਕਮ
ਇਸ ਦੇ ਨਾਲ ਹੀ ਬੱਚਿਆਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਹੱਥ ਧੋਣ ਲਈ ਜਾਗਰੂਕ ਕਰਨ ਲਈ ਕਿਹਾ ਗਿਆ ਹੈ। ਸਿਹਤ ਵਿਭਾਗ ਵੱਲੋਂ ਗਰਮੀਆਂ ਅਤੇ ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਸੂਬੇ ’ਚ ਦਸਤ ਰੋਕੂ ਮੁਹਿੰਮ ਚਲਾਈ ਜਾਵੇਗੀ। ਇਸ ਦੌਰਾਨ ਦਸਤ ਲੱਗਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਕੂਲ ਪ੍ਰਿੰਸੀਪਲਾਂ ਨੂੰ ਜਾਰੀ ਹੋਏ ਨਵੇਂ Orders, ਪੜ੍ਹੋ ਕੀ ਹੈ ਪੂਰੀ ਖ਼ਬਰ
ਇਸ ਨੂੰ ਮੁੱਖ ਰੱਖਦਿਆਂ 31 ਅਗਸਤ ਤੱਕ ਦਸਤ ਰੋਕੂ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਦਾ ਮੁੱਖ ਮੰਤਵ 5 ਸਾਲ ਤੋਂ ਛੋਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਨਾਲ ਹੋਣ ਵਾਲੀਆਂ ਮੌਤਾ ਦੀ ਗਿਣਤੀ ਨੂੰ ਜ਼ੀਰੋ ’ਤੇ ਲਿਆਉਣਾ ਹੈ। ਸੰਸਾਰ ’ਚ ਹਰ ਸਾਲ 5 ਸਾਲ ਤੱਕ ਦੇ ਬੱਚਿਆਂ ਦੀਆਂ 2 ਲੱਖ ਮੌਤਾਂ ਸਿਰਫ ਦਸਤ ਕਾਰਨ ਹੀ ਹੁੰਦੀਆਂ ਹਨ, ਜਿਨਾਂ ’ਚੋਂ ਇਕ ਲੱਖ ਮੌਤਾਂ ਸਿਰਫ ਭਾਰਤ ’ਚ ਹੀ ਹੁੰਦੀਆਂ ਹਨ। ਇਸ ਮੁਹਿੰਮ ਦੌਰਾਨ 5 ਸਾਲ ਤੋਂ ਛੋਟੇ ਸੂਬੇ ਦੇ 33 ਲੱਖ ਬੱਚਿਆਂ ਨੂੰ ਓ. ਆਰ. ਐੱਸ. ਦੇ ਦੋ-ਦੋ ਪੈਕੇਟ ਤੇ ਜ਼ਿੰਕ ਦੀਆਂ ਗੋਲੀਆਂ ਆਸ਼ਾ ਤੇ ਆਂਗਨਵਾੜੀ ਵਰਕਰਾਂ ਵੱਲੋਂ ਮੁਫ਼ਤ ਵੰਡੀਆਂ ਜਾਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰ ਨੇ ਜਾਰੀ ਕੀਤਾ 30 ਕਰੋੜ ਦਾ ਪੈਂਡਿੰਗ GST ਸ਼ੇਅਰ, ਮੁਲਾਜ਼ਮਾਂ ਨੂੰ ਸਮੇਂ ’ਤੇ ਤਨਖ਼ਾਹ ਮਿਲਣ ਦਾ ਰਸਤਾ ਸਾਫ
NEXT STORY