ਅੰਮ੍ਰਿਤਸਰ (ਦਲਜੀਤ)- ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਵਧ ਰਹੀ ਗਰਮੀ ਦੇ ਸਬੰਧ ’ਚ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਗਰਮੀ ਦੀ ਤੇਜ਼ ਲਹਿਰ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਗਰਮੀ ਅਤੇ ਲੂ ਤੋਂ ਪ੍ਰਭਾਵਿਤ ਹੋਣ ਨਾਲ ਡੀ-ਹਾਈਡ੍ਰੇਸ਼ਨ, ਹੀਟ ਸਟ੍ਰੋਕ, ਬੁਖਾਰ, ਸਿਰ ਦਰਦ, ਉਲਟੀਆਂ, ਡਾਈਰੀਆ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਖਾਸ ਕਰ ਕੇ ਬਜ਼ੁਰਗਾਂ, ਬੱਚਿਆਂ ਅਤੇ ਪਹਿਲਾਂ ਤੋਂ ਹੀ ਕਿਸੇ ਬੀਮਾਰੀ ਨਾਲ ਪੀੜਤ ਲੋਕਾਂ ਨੂੰ ਇਸ ਮੌਸਮ ’ਚ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ਇਸ ਮੌਸਮ ’ਚ ਥਕਾਵਟ, ਬੁਖਾਰ, ਉਲਟੀਆਂ, ਦਿਲ ਦੀ ਧੜਕਣ ਤੇਜ਼ ਹੋਣ ਆਦਿ ਦੇ ਲੱਛਣ ਪ੍ਰਗਟ ਹੋ ਸਕਦੇ ਹਨ। ਅਜਿਹੇ ਹਾਲਾਤ ਵਿਚ ਲੋਕ ਸੈਲਫ ਮੈਡੀਕੇਸ਼ਨ ਤੋਂ ਬਚਣ ਅਤੇ ਕਿਸੇ ਵੀ ਤਰ੍ਹਾਂ ਦੇ ਲੱਛਣ ਪ੍ਰਗਟ ਹੋਣ ’ਤੇ ਨੇੜੇ ਦੇ ਸਰਕਾਰੀ ਸਿਹਤ ਕੇਂਦਰਾਂ ਦੇ ਮਾਹਿਰ ਡਾਕਟਰਾਂ ਨਾਲ ਸੰਪਰਕ ਕਰਨ।
ਇਹ ਵੀ ਪੜ੍ਹੋ- ਪੰਜਾਬੀਓ ਕਰ ਲਓ 2 ਦਿਨ ਦਾ ਹੋਰ ਸਬਰ, ਲਗਾਤਾਰ ਤਿੰਨ ਦਿਨ ਪਵੇਗਾ ਮੀਂਹ
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੂ ਅਤੇ ਗਰਮੀ ਤੋਂ ਬਚਣ ਲਈ ਤਰਲ ਪਦਾਰਥ ਜਿਵੇਂ ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਅਤੇ ਓ. ਆਰ. ਐੱਸ. ਦਾ ਘੋਲ ਆਦਿ ਦਾ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ। ਬਾਹਰ ਜਾਣ ਤੋਂ ਪਹਿਲਾਂ ਸਰੀਰ ਨੂੰ ਪੂਰੀ ਤਰ੍ਹਾਂ ਢਕਿਆ ਜਾਵੇ, ਸੂਤੀ ਅਤੇ ਹਲਕੇ ਰੰਗਾਂ ਦੇ ਕਪੜੇ ਪਹਿਨੇ ਜਾਣ, ਸੰਤੁਲਤ ਅਤੇ ਘਰ ਦਾ ਬਣਿਆ ਭੋਜਨ ਖਾਧਾ ਜਾਵੇ, ਧੁੱਪ ਵਿੱਚ ਬਾਹਰ ਜਾਣ ਤੋਂ ਗੁਰੇਜ਼ ਕੀਤਾ ਜਾਵੇ, ਆਸ-ਪਾਸ ਦੀ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਜੋਤ ਕੌਰ, ਜ਼ਿਲਾ ਐੱਮ. ਈ. ਆਈ. ਓ. ਅਮਰਦੀਪ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਘਰ ਆ ਕੇ ਨੌਜਵਾਨ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਤੇ ਆਬਕਾਰੀ ਵਿਭਾਗ ਵੱਲੋਂ 330 ਬੋਤਲਾਂ ਅੰਗਰੇਜ਼ੀ ਤੇ 288 ਬੋਤਲਾਂ ਦੇਸੀ ਸ਼ਰਾਬ ਬਰਾਮਦ
NEXT STORY