ਰਾਮਪੁਰਾ ਫੂਲ (ਤਰਸੇਮ) : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਸੁਕਰੀਤੀ ਸ਼ਰਮਾ, ਸੀਨੀਅਰ ਮੈਡੀਕਲ ਅਫ਼ਸਰ ਰਾਮਪੁਰਾ ਫੂਲ ਡਾ. ਗੁਨਿੰਦਰਰੀਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਗਤਾ ਭਾਈਕਾ ਡਾਕਟਰ ਸੀਮਾ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਰਾਮਪੁਰਾ ਫੂਲ ਦੇ ਧਾਰਮਿਕ ਸਥਾਨਾਂ, ਗੁਰਦੁਆਰਾ ਸਾਹਿਬ, ਮੰਦਰ, ਮਸੀਤਾਂ, ਗਊਸ਼ਾਲਾ ਆਦਿ ਵਿਖੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਜਾਗਰੂਕ ਕੀਤਾ ਗਿਆ।
ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਬਲਬੀਰ ਸਿੰਘ ਸੰਧੂ ਕਲਾਂ ਅਤੇ ਜਰਨੈਲ ਸਿੰਘ ਧੌਲਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀਮਾਂ ਬਣਾ ਕੇ ਰਾਮਪੁਰਾ ਫੂਲ ਵਿਖੇ ਸ਼ਹਿਰ ਵਿਚ ਧਾਰਮਿਕ ਸਥਾਨਾਂ ਦੀ ਵਿਜ਼ਿਟ ਕਰਕੇ ਮੱਛਰਾਂ ਦੀ ਪੈਦਾਇਸ਼ ਵਾਲੀਆਂ ਥਾਵਾਂ ਦੀ ਸ਼ਨਾਖਤ ਕਰ ਕੇ ਮੱਛਰਾਂ ਦੇ ਪਨਪਣ ਦੇ ਆਸਾਰ ਵਾਲੀਆ ਥਾਵਾਂ ਦੀ ਮੌਕੇ ’ਤੇ ਸਫ਼ਾਈ ਕਰਵਾਈ। ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰਜ਼ ਜਸਵਿੰਦਰ ਸਿੰਘ, ਨਰਪਿੰਦਰ ਸਿੰਘ, ਵਿਨੋਦ ਕੁਮਾਰ ਅਤੇ ਬਰੀਡਿੰਗ ਵਰਕਰਜ਼ ਮੌਜੂਦ ਸਨ।
ਜਲੰਧਰ ਸਿਵਲ ਹਸਪਤਾਲ ਦੇ ਟਰੌਮਾ ਸੈਂਟਰ 'ਚ ਹੋਈ 3 ਮਰੀਜ਼ਾਂ ਦੀ ਮੌਤ ਦੇ ਮਾਮਲੇ 'ਚ ਵੱਡੀ ਅਪਡੇਟ
NEXT STORY