ਸੰਗਰੂਰ (ਵਿਵੇਕ ਸਿੰਧਵਾਨੀ, ਯਾਦਵਿੰਦਰ, ਬਾਂਸਲ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ’ਚ ਖੁਰਾਕੀ ਵਸਤਾਂ ’ਚ ਮਿਲਾਵਟਖੋਰੀ ਨੂੰ ਸਖ਼ਤੀ ਨਾਲ ਰੋਕਣ ਲਈ ਵਿੱਢੀ ਮੁਹਿੰਮ ਤਹਿਤ ਸਿਹਤ ਵਿਭਾਗ ਸੰਗਰੂਰ ਦੀ ਟੀਮ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਨੇੜਲੇ ਪਿੰਡ ਜਗਤਪੁਰਾ ਵਿਖੇ ਖੁਰਾਕੀ ਪਦਾਰਥ ਤਿਆਰ ਕਰਨ ਵਾਲੀ ਇਕ ਫੈਕਟਰੀ ’ਚ ਅਚਨਚੇਤ ਛਾਪਾ ਮਾਰ ਕੇ ਸੈਂਪਲਿੰਗ ਤੋਂ ਬਾਅਦ ਫੈਕਟਰੀ ਦੇ ਗੋਦਾਮਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪੁਲਸ ਦੇ ਸਹਿਯੋਗ ਨਾਲ ਮਾਰੇ ਗਏ ਇਸ ਛਾਪੇ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਫੈਕਟਰੀ ਵਿਚ ਤਿਆਰ ਕੀਤੇ ਜਾ ਰਹੇ ਮੁਰੱਬੇ, ਆਂਵਲਾ ਕੈਂਡੀ, ਚੈਰੀ ਆਦਿ ਖਾਧ ਪਦਾਰਥਾਂ ਦੇ ਚਾਰ ਸੈਂਪਲ ਭਰੇ ਗਏ।
ਇਹ ਖ਼ਬਰ ਵੀ ਪੜ੍ਹੋ - ਚੰਗੇ ਭਵਿੱਖ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਦਰਦਨਾਕ ਮੌਤ, ਜ਼ਿੰਦਗੀ ਤੇ ਮੌਤ ਵਿਚਾਲੇ ਜੂਝ ਰਿਹੈ ਸਾਥੀ
ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਪਛਾਣ ਗੁਪਤ ਰੱਖਣ ਦੀ ਸ਼ਰਤ ’ਤੇ ਕਿਸੇ ਨਾਗਰਿਕ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਗਤਪੁਰਾ ਸਥਿਤ ਇਕ ਪ੍ਰਾਇਵੇਟ ਫੈਕਟਰੀ ’ਚ ਗੈਰ-ਮਿਆਰੀ ਢੰਗ ਨਾਲ ਖਾਧ ਪਦਾਰਥ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲਣ ’ਤੇ ਤੁਰੰਤ ਕਾਰਵਾਈ ਕਰਦਿਆਂ ਖਾਣ ਵਾਲੀਆਂ ਵੱਖ-ਵੱਖ ਵਸਤਾਂ ਦੇ ਨਮੂਨੇ ਭਰੇ ਅਤੇ ਇਨ੍ਹਾਂ ਨਮੂਨਿਆਂ ਨੂੰ ਜਾਂਚ ਲਈ ਸਟੇਟ ਫੂਡ ਲੈਬ ਵਿਚ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਸੈਂਪਲਾਂ ਦੀ ਰਿਪੋਰਟ ਆਉਣ ਤੱਕ ਫੈਕਟਰੀ ਦੇ ਗੋਦਾਮਾਂ ਨੂੰ ਸੀਲ ਕਰਨ ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਫੈਕਟਰੀ ਵਿਚ ਸਾਫ-ਸਫਾਈ ਦੀ ਬਹੁਤ ਘਾਟ ਪਾਈ ਗਈ ਜਿਸ ਕਰ ਕੇ ਸਬੰਧਤ ਫਰਮ ਨੂੰ ਚਾਲਾਨ ਵੀ ਜਾਰੀ ਕੀਤਾ ਗਿਆ ਹੈ।
ਜ਼ਿਲ੍ਹਾ ਸਿਹਤ ਅਫ਼ਸਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲਾ ਪ੍ਰਸ਼ਾਸਨ ਮਿਲਾਵਟਖੋਰੀ ਨੂੰ ਰੋਕਣ ਲਈ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਕਿਸੇ ਨੂੰ ਵੀ ਮਿਲਾਵਟੀ ਭੋਜਨ ਪਦਾਰਥ ਵੇਚ ਕੇ ਜ਼ਿਲ੍ਹੇ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪ੍ਰਸ਼ਾਸਨ ਲੋਕਾਂ ਨੂੰ ਸ਼ੁੱਧ ਅਤੇ ਮਿਆਰੀ ਭੋਜਨ ਪਦਾਰਥ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸਮੇਂ-ਸਮੇਂ ’ਤੇ ਅਜਿਹੀਆਂ ਕਾਰਵਾਈਆਂ ਅਮਲ ਵਿਚ ਲਿਆਉਣ ਲਈ ਟੀਮਾਂ ਪੂਰੀ ਤਰ੍ਹਾਂ ਚੌਕਸ ਹਨ।
ਇਹ ਖ਼ਬਰ ਵੀ ਪੜ੍ਹੋ - Sidhu Moosewala Birthday: ਇੰਝ ਮਨਾਇਆ ਜਾਵੇਗਾ ਸਿੱਧੂ ਦਾ ਜਨਮ ਦਿਨ, ਬਾਪੂ ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ
ਇਸ ਮੌਕੇ ਥਾਣਾ ਸਿਟੀ ਸੁਨਾਮ ਦੇ ਮੁੱਖ ਥਾਣਾ ਅਫਸਰ ਸੁਖਦੀਪ ਸਿੰਘ ਨੇ ਕਿਹਾ ਕਿ ਪੰਜਾਬ ਪੁਲਸ ਸੂਬੇ ਦੇ ਨਾਗਰਿਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਸਿਹਤ ਵਿਭਾਗ ਦੀ ਟੀਮ ਨਾਲ ਛਾਪੇਮਾਰੀ ਦੌਰਾਨ ਪੂਰਾ ਸਹਿਯੋਗ ਦਿੱਤਾ ਗਿਆ ਹੈ ਅਤੇ ਜੇਕਰ ਇਨ੍ਹਾਂ ਸੈਂਪਲਾਂ ਦੀ ਰਿਪੋਰਟ ਮਾੜੀ ਆਉਂਦੀ ਹੈ ਤਾਂ ਸਬੰਧਤ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣੀ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਫੂਡ ਸੇਫਟੀ ਅਫ਼ਸਰ ਚਰਨਜੀਤ ਸਿੰਘ ਅਤੇ ਚੌਕੀ ਇੰਚਾਰਜ ਦਵਿੰਦਰ ਸਿੰਘ ਵੀ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਰਹੂਮ ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਹਵੇਲੀ ਪਹੁੰਚੇ ਪਾਲ ਸਿੰਘ ਸਮਾਓਂ, ਨਿੱਕੇ ਸਿੱਧੂ ਤੇ ਪਰਿਵਾਰ ਨਾਲ ਕੱਟਿਆ ਕੇਕ
NEXT STORY