ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ 'ਚ ਸਿਹਤ ਵਿਭਾਗ ਵੱਲੋਂ ਫੂਡ ਸੇਫਟੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਗਈ ਹੈ। ਫੂਡ ਸੇਫਟੀ ਵਿਭਾਗ ਦੀ ਟੀਮ ਨੇ ਕਰੀਬ 60 ਕਿੱਲੋ ਸ਼ੱਕੀ ਪਨੀਰ ਬਰਾਮਦ ਕੀਤਾ ਹੈ। ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਹ ਪਨੀਰ ਅਬੋਹਰ-ਫਾਜ਼ਿਲਕਾ ਇਲਾਕੇ ਤੋਂ ਲਿਆ ਕੇ ਵੇਚਿਆ ਜਾ ਰਿਹਾ ਸੀ। ਵਿਭਾਗ ਨੇ ਪਨੀਰ ਦੇ ਸੈਂਪਲ ਲੈ ਕੇ ਜਾਂਚ ਲਈ ਲੈਬ ਭੇਜ ਦਿੱਤੇ ਹਨ ਅਤੇ ਬਦਬੂ ਆਉਣ ਕਾਰਨ ਪਨੀਰ ਨੂੰ ਮੌਕੇ 'ਤੇ ਹੀ ਨਸ਼ਟ ਕਰਵਾਇਆ ਗਿਆ।
ਫੂਡ ਇੰਸਪੈਕਟਰ ਅਭਿਨਵ ਖੋਸਲਾ ਨੇ ਦੱਸਿਆ ਕਿ ਇਹ ਪਨੀਰ ਅਬੋਹਰ-ਫਾਜ਼ਿਲਕਾ ਤੋਂ ਲਿਆ ਕੇ ਵੇਚਿਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਲੈਬ ਰਿਪੋਰਟ ਆਉਣ ਤੋਂ ਬਾਅਦ ਜੇਕਰ ਪਨੀਰ ਮਿਆਰਾਂ 'ਤੇ ਖਰਾ ਨਹੀਂ ਉਤਰਦਾ ਤਾਂ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।
ਆਖਿਰਕਾਰ 10 ਦਿਨਾਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ ਲਾਈਨਮੈਨ ‘ਬੰਟੀ’
NEXT STORY