ਡੇਹਲੋ (ਡਾ. ਪ੍ਰਦੀਪ ) : ਕੋਰੋਨਾ ਨਾਲ ਨਜਿੱਠਣ ਲਈ ਸਿਹਤ ਕਰਮਚਾਰੀ ਮਸਤਾਨ ਸਿੰਘ ਜਦੋਂ ਖਾਨਪੁਰ 'ਚ ਬਣੇ ਪ੍ਰਭੂ ਕਾ ਡੇਰਾ ਵਿਖੇ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਸਬੰਧੀ ਜਾਣਕਾਰੀ ਲੈਣ ਅਤੇ ਉਨ੍ਹਾਂ ਨੂੰ ਕੋਰੋਨਾ ਟੈਸਟ ਕਰਾਉਣ ਲਈ ਪ੍ਰੇਰਿਤ ਕਰਨ ਲਈ ਗਿਆ ਤਾਂ ਉੱਥੇ ਡੇਰੇ ਦੇ ਸਾਧਾਂ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਇਸ ਸਿਹਤ ਕਰਮਚਾਰੀ 'ਤੇ ਹਮਲਾ ਕਰ ਦਿੱਤਾ ਅਤੇ ਵਾਲ ਵੀ ਪੁੱਟੇ। ਜਦੋਂ ਉਸਦੇ ਸਾਥੀ ਕਰਮਚਾਰੀਆਂ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲਸ ਦੀ ਮਦਦ ਨਾਲ ਜਾ ਕੇ ਡੇਰੇ 'ਚੋਂ ਮਸਤਾਨ ਸਿੰਘ ਨੂੰ ਛੁਡਾਇਆ।
ਇਹ ਵੀ ਪੜ੍ਹੋਂ : ਕੋਰੋਨਾ ਵਾਇਰਸ ਦਾ ਨਵਾਂ ਲੱਛਣ ਹੈ ਹਿੱਚਕੀ, ਹੋ ਜਾਓ ਸਾਵਧਾਨ (ਵੀਡੀਓ)
ਇਸ ਸਬੰਧੀ ਗਬਿੰਦ ਰਾਮ ਐੱਸ. ਐੱਮ. ਓ. ਮਲੌਦ ਅਤੇ ਡਾ. ਸੰਤੋਸ਼ ਕੌਰ ਐੱਸ. ਐੱਮ. ਓ. ਡੇਹਲੋਂ ਨੇ ਕਿਹਾ ਕਿ ਸਿਹਤ ਕਰਮਚਾਰੀ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਦਿਨ-ਰਾਤ ਅੱਗੇ ਹੋ ਕੇ ਕੰਮ ਕਰ ਰਹੇ ਹਨ ਅਤੇ ਅਜਿਹੇ 'ਚ ਉਨ੍ਹਾਂ ਨਾਲ ਕੁੱਟ-ਮਾਰ ਕਰਨਾ ਬਹੁਤ ਹੀ ਮੰਦਭਾਗਾ ਹੈ। ਡਾ. ਸੰਤੋਸ਼ ਕੌਰ ਨੇ ਦੱਸਿਆ ਕਿ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੈਰਾ ਮੈਡੀਕਲ ਕਰਮਚਾਰੀਆਂ ਵਲੋਂ ਅੱਜ ਸੀ. ਐੱਚ. ਸੀ. ਡੇਹਲੋਂ ਵਿਖੇ ਰੋਸ-ਪ੍ਰਦਰਸ਼ਨ ਕਰ ਕੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਇਸ ਸਬੰਧੀ ਡੇਹਲੋਂ ਪੁਲਸ ਵਲੋਂ ਕਈ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦਿਆਂ ਡੇਹਲੋਂ ਦੇ ਥਾਣਾ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਡੇਰੇ ਦੇ ਮਾਲਕ ਪ੍ਰਭਜੋਤ ਸਿੰਘ, ਗੁਰਬਖਸ਼ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਉਨ੍ਹਾਂ ਦੇ ਬਾਕੀ ਸਾਥੀਆਂ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋਂ : ਸਾਬਕਾ ਪੋਰਨ ਸਟਾਰ ਨੇ ਬੇਰੂਤ ਧਮਾਕਾ ਪੀੜਤਾਂ ਦੀ ਮਦਦ ਲਈ ਨਿਲਾਮੀ 'ਤੇ ਲਾਈ ਆਪਣੀ ਖ਼ਾਸ ਚੀਜ਼
ਪਿਓ-ਪੁੱਤ ਨੇ ਰਾਤ ਦੇ ਹਨ੍ਹੇਰੇ 'ਚ ਕੱਢੀ ਰੰਜਿਸ਼, 21 ਸਾਲਾ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ
NEXT STORY