ਭੁੱਚੋ ਮੰਡੀ (ਨਾਗਪਾਲ) : ਡੇਂਗੂ ਦੀ ਰੋਕਥਾਮ ਅਤੇ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਖੇਤਰੀ ਟੀਮ ਵੱਲੋਂ ਭੁੱਚੋ ਮੰਡੀ ਅਤੇ ਆਸ-ਪਾਸ ਦੇ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਟੀਮ ਵੱਲੋਂ ਫੀਲਡ ਵਿੱਚ ਚੱਲ ਰਹੇ ਡੇਂਗੂ ਸਰਵੇ ਦੀ ਜਾਂਚ ਕਰਨ ਦੇ ਨਾਲ-ਨਾਲ ਮੱਛਰਾਂ ਦੇ ਲਾਰਵੇ ਦੀ ਵੀ ਜਾਂਚ ਕੀਤੀ ਗਈ। ਸਿਹਤ ਵਿਭਾਗ ਦੇ ਕਰਮਚਾਰੀ ਰਾਜਵਿੰਦਰ ਸਿੰਘ ਰੰਗੀਲਾ ਨੇ ਦੱਸਿਆ ਕਿ ਚੰਡੀਗੜ੍ਹ ਤੋਂ ਪਹੁੰਚੀ ਟੀਮ ਵਿੱਚ ਡਾ. ਮਯੂਰ ਆਹਲੂਵਾਲੀਆ, ਮੈਡੀਕਲ ਅਫ਼ਸਰ, ਗੁਰਮੁੱਖ ਸਿੰਘ ਅਤੇ ਵਿਜੇ ਸੂਦ, ਲੈਬ ਅਟੈਂਡੈਂਟ ਸ਼ਾਮਲ ਸਨ। ਟੀਮ ਨੇ ਫੀਲਡ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੀਤੇ ਜਾ ਰਹੇ ਡੇਂਗੂ ਸਰਵੇ ਅਤੇ ਲਾਰਵੇ ਦੀ ਜਾਂਚ ਸਬੰਧੀ ਕਾਰਜਾਂ ਦਾ ਜਾਇਜ਼ਾ ਲਿਆ।
ਇਸੇ ਦੌਰਾਨ ਟੀਮ ਵੱਲੋਂ ਲਹਿਰਾ ਬੇਗਾ ਸਥਿਤ ਸਵਾਮੀ ਦਯਾਨੰਦ ਕਾਲਜ ਵਿੱਚ ਪਹੁੰਚ ਕੇ ਵੱਖ-ਵੱਖ ਥਾਵਾਂ ’ਤੇ ਲਾਰਵੇ ਦੀ ਜਾਂਚ ਕੀਤੀ ਗਈ। ਇਸ ਮੌਕੇ ਸਿਹਤ ਵਿਭਾਗ ਨਥਾਣਾ ਦੀ ਟੀਮ ਵੱਲੋਂ ਕਾਲਜ ਦੇ ਵਿਦਿਆਰਥੀਆਂ ਨੂੰ ਡੇਂਗੂ ਬੁਖਾਰ ਦੇ ਕਾਰਨਾਂ, ਇਸ ਤੋਂ ਬਚਾਅ ਅਤੇ ਮੱਛਰਾਂ ਦੀ ਪੈਦਾਵਾਰ ਰੋਕਣ ਸਬੰਧੀ ਜਾਗਰੂਕ ਕੀਤਾ ਗਿਆ।ਸਿਹਤ ਸੁਪਰਵਾਈਜ਼ਰ ਸੁਰਜੀਤ ਸਿੰਘ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਕੂਲਰਾਂ, ਗਮਲਿਆਂ ਤੇ ਹੋਰ ਪਾਣੀ ਵਾਲੇ ਬਰਤਨਾਂ ਦੀ ਨਿਯਮਤ ਸਫਾਈ ਕਰਨ।ਇਸ ਮੌਕੇ ਸਿਹਤ ਕਰਮਚਾਰੀ ਹਰਦਮ ਸਿੰਘ, ਰਮਨਦੀਪ ਸਿੰਘ, ਗੁਰਵਿੰਦਰ ਸਿੰਘ, ਤਰਸੇਮ ਸਿੰਘ, ਬ੍ਰੀਡਿੰਗ ਚੈਕਰ ਦੀਪਕ ਕੁਮਾਰ ਅਤੇ ਮਨਜੀਤ ਸਿੰਘ ਹਾਜ਼ਰ ਸਨ।
ਪੰਜਾਬ: ਗੈਸਟ ਹਾਊਸ 'ਚੋਂ ਮਿਲੀ ਨੌਜਵਾਨ ਦੀ ਲਾਸ਼! ਪਿੱਜ਼ਾ ਦਾ ਆਰਡਰ ਦੇਣ ਮਗਰੋਂ ਚੁੱਕਿਆ ਖ਼ੌਫ਼ਨਾਕ ਕਦਮ
NEXT STORY