ਮੋਗਾ, (ਸੰਦੀਪ)- ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਵਿਰੁੱਧ ਰੋਸ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਨੇ ਕਿਹਾ ਕਿ ਪਿਛਲੇ ਦਿਨੀ ਜਥੇਬੰਦੀ ਵੱਲੋਂ ਡਾਇਰੈਕਟਰ ਨਾਲ ਮੀਟਿੰਗ ਕੀਤੀ ਗਈ ਸੀ, ਜਿਸ ਦੀ ਪ੍ਰੋਸੀਡਿੰਗ ਵੀ ਡਾਇਰੈਕਟਰ ਵੱਲੋਂ ਜਾਰੀ ਕੀਤੀ ਗਈ ਸੀ ਪਰ ਚਾਰ ਮਹੀਨੇ ਬੀਤਣ ਤੋਂ ਬਾਅਦ ਵੀ ਪ੍ਰੋਸੀਡਿੰਗ ਅਨੁਸਾਰ ਕੋਈ ਵੀ ਪੱਤਰ ਜਾਰੀ ਨਹੀਂ ਕੀਤਾ ਗਿਆ।
ਜਥੇਬੰਦੀ ਵੱਲੋਂ ਡਾਇਰੈਕਟਰ ਦੇ ਇਸ ਰਵੱਈਏ ਖਿਲਾਫ ਅੱਜ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ 5 ਦਸੰਬਰ ਨੂੰ ਸਿਹਤ ਮੰਤਰੀ ਪੰਜਾਬ ਦੀ ਕੋਠੀ ਵੱਲ ਰੋਸ ਮਾਰਚ ਕੱਢਿਆ ਜਾਵੇਗਾ।
ਓਵਰਲੋਡ ਟਰੱਕਾਂ ਨਾਲ ਲਿੰਕ ਰੋਡ ਹੋ ਰਹੇ ਹਨ ਤਬਾਹ!
NEXT STORY