Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    5:54:07 PM

  • martyr jagtar singh  cremation  army

    ਸ਼ਹੀਦ ਜਗਤਾਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ...

  • punjab village announcement

    'ਘਰਾਂ 'ਚੋਂ ਬਾਹਰ ਨਾ ਨਿਕਲਿਓ...'; ਪੰਜਾਬ ਦੇ...

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

  • important meeting of punjab congress leaders held in delhi

    ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਹੀਟ ਵੇਵ ਤੇ ਗਰਮੀ ’ਚ ਬੀਮਾਰੀਆਂ ਤੋਂ ਬਚਣ ਸਬੰਧੀ ਸਿਹਤ ਮਾਹਿਰਾਂ ਨੇ ਲੋਕਾਂ ਨੂੰ ਦਿੱਤੀ ਸਲਾਹ

PUNJAB News Punjabi(ਪੰਜਾਬ)

ਹੀਟ ਵੇਵ ਤੇ ਗਰਮੀ ’ਚ ਬੀਮਾਰੀਆਂ ਤੋਂ ਬਚਣ ਸਬੰਧੀ ਸਿਹਤ ਮਾਹਿਰਾਂ ਨੇ ਲੋਕਾਂ ਨੂੰ ਦਿੱਤੀ ਸਲਾਹ

  • Edited By Shivani Bassan,
  • Updated: 25 May, 2026 03:48 PM
Tarn Taran
health experts advise people to avoid heat waves and diseases during summer
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਲਗਾਤਾਰ ਚੱਲ ਰਹੀ ਹੀਟ ਵੇਵ ਅਤੇ ਇਸ ਦੌਰਾਨ ਅਚਾਨਕ ਤਾਪਮਾਨ ਦੀ ਗਿਰਾਵਟ ਦੇ ਚੱਲਦਿਆਂ ਮੌਸਮ ਵਿਚ ਉਤਾਰ-ਚੜਾਵ ਵੇਖਣ ਨੂੰ ਮਿਲ ਰਿਹਾ ਹੈ, ਜੋ ਇਨਸਾਨੀ ਸਰੀਰ ਲਈ ਵੱਖ-ਵੱਖ ਬੀਮਾਰੀਆਂ ਦਾ ਕਾਰਨ ਵੀ ਬਣਦਾ ਨਜ਼ਰ ਆ ਰਿਹਾ ਹੈ। ਜਿਸ ਨਾਲ ਲੋਕ ਖਾਸ ਕਰਕੇ ਬੱਚਿਆਂ ਨੂੰ ਵੱਖ-ਵੱਖ ਬੀਮਾਰੀਆਂ ਨੇ ਘੇਰਾ ਪਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਬਚਾਓ ਲਈ ਜ਼ਿਲੇ ਦੇ ਵੱਖ-ਵੱਖ ਸਿਹਤ ਮਾਹਿਰਾਂ ਨੇ ਲੋਕਾਂ ਨੂੰ ਕੁਝ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ। ਜ਼ਿਕਰਯੋਗ ਹੈ ਕਿ ਗਰਮੀ ਦੇ ਚੱਲਦਿਆਂ ਤਾਪਮਾਨ ਵਿਚ ਹੋ ਰਹੇ ਵਾਧੇ ਕਾਰਨ ਲੋਕ ਵੱਖ-ਵੱਖ ਕਿਸਮ ਦੀਆਂ ਬੀਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਪਸ਼ੂ ਪਾਲਕਾਂ ਨੂੰ ਝਟਕਾ, ਦੁੱਧ ਉਤਪਾਦਨ ’ਚ ਆਈ ਵੱਡੀ ਕਮੀ

ਬਾਜ਼ਾਰੀ ਵਸਤੂਆਂ ਤੋਂ ਕਰੋ ਗੁਰੇਜ

ਸਿਟੀ ਹਸਪਤਾਲ ਫੋਕਲ ਪੁਆਇੰਟ ਤਰਨਤਾਰਨ ਦੇ ਐੱਮ.ਡੀ ਜਗਜੀਤ ਸਿੰਘ ਨੇ ਦੱਸਿਆ ਕਿ ਗਰਮੀ ਦੌਰਾਨ ਲੋਕਾਂ ਨੂੰ ਤੰਦਰੁਸਤ ਰਹਿਣ ਲਈ ਸਾਫ-ਸੁਥਰੇ ਅਤੇ ਤਾਜੇ ਭੋਜਨ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਬਾਜ਼ਾਰੀ ਵਸਤੂਆਂ ਤੋਂ ਗੁਰੇਜ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਹੀਟ ਵੇਵ ਦੌਰਾਨ 40 ਡਿਗਰੀ ਤੋਂ ਉਪਰ ਜਾ ਚੁੱਕੇ ਤਾਪਮਾਨ ਵਿਚ ਖਾਣ-ਪੀਣ ਵਾਲੀਆਂ ਵਸਤੂਆਂ ਜ਼ਿਆਦਾਤਰ ਖਰਾਬ ਹੋ ਜਾਂਦੀਆਂ ਹਨ, ਜਿਸ ਨਾਲ ਪੇਟ, ਟਾਈਫਾਈਡ, ਅੰਤੜੀ ਰੋਗ, ਤੇਜ਼ ਬੁਖਾਰ ਆਦਿ ਬੀਮਾਰੀਆਂ ਦਾ ਲੋਕ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਰਾਤ ਦੇ ਬਣੇ ਭੋਜਨ ਦੀ ਸਵੇਰ ਸਮੇਂ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਖਾਣਾ ਚੰਗੀ ਤਰ੍ਹਾਂ ਸਾਫ-ਸਫਾਈ ਨਾਲ ਪਕਾਉਣ ਉਪਰੰਤ ਹੀ ਉਸਦੀ ਵਰਤੋਂ ਕਰਨੀ ਚਾਹੀਦੀ ਹੈ। ਪੀਣ ਵਾਲੇ ਪਾਣੀ ਦੀ ਵਰਤੋਂ ਹਮੇਸ਼ਾ ਉਬਾਲ ਕੇ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਬਾਸੇ ਖਾਣੇ ਵਿਚ ਫੰਗਸ ਕਾਰਨ ਵਿਅਕਤੀ ਨੂੰ ਪੇਟ ਦੀਆਂ ਬੀਮਾਰੀਆਂ ਦਾ ਸ਼ਿਕਾਰ ਹੋਣਾ ਪੈ ਸਕਦਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ‘ਸ਼ਰਾਬ ਸਿੰਡੀਕੇਟ’ ਦੀ ਵਾਪਸੀ : ਠੇਕੇਦਾਰਾਂ ਦੇ ਸਮਝੌਤੇ ਨਾਲ 40 ਫ਼ੀਸਦੀ ਤੱਕ ਮਹਿੰਗੀ ਹੋਈ ਸ਼ਰਾਬ

ਗਰਭਵਤੀ ਔਰਤਾਂ ਵੀ ਰੱਖਣ ਆਪਣਾ ਖਾਸ ਖਿਆਲ

ਜਨਾਨਾ ਰੋਗਾਂ ਦੇ ਮਾਹਿਰ ਅਤੇ ਸਰਜਨ ਡਾਕਟਰ ਅਮਰਜੀਤ ਕੌਰ ਭੁੱਲਰ ਨੇ ਆਪਣੀ ਕਲੀਨਿਕ ਨਜ਼ਦੀਕ ਗੁਰਸਿਮਰਤ ਮੈਡੀਕਲ ਸਟੋਰ ਸਾਹਮਣੇ ਸਰਕਾਰੀ ਹਸਪਤਾਲ ਤਰਨਤਾਰਨ ਵਿਖੇ ਦੱਸਿਆ ਕਿ ਗਰਮੀ ਦੌਰਾਨ ਤਾਪਮਾਨ ਬਹੁਤ ਜ਼ਿਆਦਾ ਵੱਧ ਚੁੱਕਾ ਹੈ। ਜਿਸ ਦੇ ਚੱਲਦਿਆਂ ਹੀਟ ਵੇਵ ਨੇ ਆਪਣਾ ਅਸਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਮੌਸਮ ਵਿਚ ਬਾਜ਼ਾਰੀ ਖਾਣੇ ਦੀ ਵਰਤੋਂ ਕਰਨ ਦੀ ਬਜਾਏ ਘਰ ਦੇ ਤਾਜੇ ਬਣੇ ਹੋਏ ਪੋਸ਼ਟਿਕ ਖਾਣੇ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਗਰਭਵਤੀ ਔਰਤਾਂ ਨੂੰ ਆਪਣੇ ਅਤੇ ਗਰਭ ਵਿਚ ਪਲ ਰਹੇ ਬੱਚੇ ਦੀ ਚੰਗੀ ਸਿਹਤ ਲਈ ਪੋਸ਼ਟਿਕ ਖੁਰਾਕ ਮਾਹਿਰ ਡਾਕਟਰ ਵੱਲੋਂ ਦਿੱਤੀ ਗਈ ਸਲਾਹ ਅਨੁਸਾਰ ਲੈਣੀ ਚਾਹੀਦੀ ਹੈ। ਗਰਮੀ ਦੇ ਮੌਸਮ ਦੌਰਾਨ ਬਦਲ ਰਹੇ ਤਾਪਮਾਨ ਵਿਚ ਗਰਭਵਤੀ ਔਰਤਾਂ ਨੂੰ ਖਾਸ ਖਿਆਲ ਰੱਖਣਾ ਚਾਹੀਦਾ ਹੈ ਅਤੇ ਇਸ ਦੌਰਾਨ ਪਾਣੀ ਪੀਣ ਦੀ ਵਧੇਰੇ ਵਰਤੋਂ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ

ਡੀਹਾਈਡਰੇਸ਼ਨ ਹੋ ਸਕਦੀ ਹੈ ਜਾਨਲੇਵਾ ਸਾਬਤ

ਸਰਹਾਲੀ ਰੋਡ ਸਾਹਮਣੇ ਐੱਲ.ਆਈ.ਸੀ ਦਫਤਰ ਵਿਖੇ ਮੌਜੂਦ ਨਵਜੀਵਨ ਨਰਸਿੰਗ ਹੋਮ ਦੇ ਮਾਲਕ ਅਤੇ ਐੱਮ.ਡੀ ਡਾਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅੱਤ ਦੀ ਪੈ ਰਹੀ ਗਰਮੀ ਵਿਚ ਪਾਣੀ ਦੀ ਵਰਤੋਂ ਵਧੇਰੇ ਕਰਨੀ ਚਾਹੀਦੀ ਹੈ, ਅਜਿਹਾ ਨਾ ਕਰਨ ਦੇ ਚੱਲਦਿਆਂ ਇਨਸਾਨ ਡੀਹਾਈਡਰੇਸ਼ਨ ਦਾ ਸ਼ਿਕਾਰ ਹੋ ਸਕਦਾ ਹੈ, ਜਿਸ ਨਾਲ ਉਸਦੀ ਜਾਨ ਵੀ ਜਾ ਸਕਦੀ ਹੈ। ਡਾਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਗਰਮੀ ਦੇ ਮੌਸਮ ਵਿਚ ਨਿੰਬੂ ਪਾਣੀ, ਲੱਸੀ, ਸ਼ਰਬਤ, ਓ.ਆਰ.ਐੱਸ ਦੇ ਘੇਲ ਦੀ ਵਰਤੋਂ ਸਮੇਂ-ਸਮੇਂ ’ਤੇ ਕਰਦੇ ਰਹਿਣਾ ਚਾਹੀਦਾ ਹੈ, ਇਸ ਨਾਲ ਇਨਸਾਨ ਦੇ ਸਰੀਰ ਵਿਚ ਪਾਣੀ ਦੀ ਕਮੀ ਨਹੀਂ ਹੁੰਦੀ ਹੈ ਅਤੇ ਇਨਸਾਨ ਤੰਦਰੁਸਤ ਰਹਿੰਦਾ ਹੈ। ਡਾਕਟਰ ਸੁਖਵਿੰਦਰ ਸਿੰਘ ਨੇ ਧੁੱਪ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਅਤੇ ਹੋਰ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸਰੀਰ ਦਾ ਖਾਸ ਧਿਆਨ ਰੱਖਦੇ ਹੋਏ ਪੂਰੇ ਤਨ ਨੂੰ ਢੱਕਣ ਵਾਲੇ ਕੱਪੜਿਆਂ ਦੀ ਵਰਤੋਂ ਕਰਦੇ ਹੋਏ ਪੀਣ ਵਾਲੇ ਪਾਣੀ ਦੀ ਵਧੇਰੇ ਵਰਤੋਂ ਕਰਨ। ਜ਼ਿਆਦਾ ਚਿਕਨਾਹਟ ਵਾਲੀਆਂ ਵਸਤੂਆਂ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ। ਇਸ ਨਾਲ ਇਨਸਾਨ ਦੀਆਂ ਨਾੜਾਂ ਵਿਚ ਖੂਨ ਸੰਘਣਾ ਹੋ ਜਾਂਦਾ ਹੈ, ਜਿਸ ਕਾਰਨ ਦਿਲ ਦਾ ਦੌਰਾ ਪੈਣ ਦੀ ਸੰਭਾਵਨਾ ਜ਼ਿਆਦਾ ਵੱਧ ਸਕਦੀ ਹੈ।

ਬਦਲ ਰਹੇ ਮੌਸਮ ਵਿਚ ਰੱਖੋ ਆਪਣਾ ਖਾਸ ਖਿਆਲ

ਜ਼ਿਲਾ ਸਿਹਤ ਅਫ਼ਸਰ ਡਾਕਟਰ ਸੁਖਬੀਰ ਕੌਰ ਔਲਖ ਨੇ ਦੱਸਿਆ ਕਿ ਇਸ ਬਦਲ ਰਹੇ ਮੌਸਮ ਦੌਰਾਨ ਹਰ ਵਿਅਕਤੀ ਨੂੰ ਆਪਣਾ ਖਾਸ ਖਿਆਲ ਰੱਖਣ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਹਮੇਸ਼ਾ ਇਨਸਾਨ ਨੂੰ ਖਾਣਾ ਖਾਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰ੍ਹਾਂ ਸਾਬੁਨ ਦੀ ਵਰਤੋਂ ਕਰਦੇ ਹੋਏ ਧੋਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਇਨਸਾਨ ਵੱਖ-ਵੱਖ ਕਿਸਮ ਦੀਆਂ ਬੀਮਾਰੀਆਂ ਤੋਂ ਬਚ ਸਕਦਾ ਹੈ। ਡਾਕਟਰ ਔਲਖ ਨੇ ਦੱਸਿਆ ਕਿ ਘਰਾਂ ਦੇ ਆਸ-ਪਾਸ ਪਾਣੀ ਨੂੰ ਲਗਾਤਾਰ ਇਕ ਹਫਤੇ ਤੱਕ ਖੜ੍ਹਾ ਨਾ ਹੋਣ ਦਿੱਤਾ ਜਾਵੇ। ਅਜਿਹੀ ਸਥਿਤੀ ਵਿਚ ਡੇਂਗੂ ਮੱਛਰ ਦੀ ਪੈਦਾ ਹੋਣ ਦੇ ਪੂਰੇ ਅਸਾਰ ਬਣ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਹੀਟ ਵੇਵ ਦੌਰਾਨ ਲੂ ਤੋਂ ਬਚਣ ਲਈ ਇਨਸਾਨ ਨੂੰ ਪੂਰੇ ਸਰੀਰ ਢੱਕਣ ਵਾਲੇ ਕੱਪੜੇ ਪਾਉਣ ਦੀ ਲੋੜ ਹੈ।

ਲੋਕ ਪੇਟ ਦੀਆਂ ਬੀਮਾਰੀਆਂ ਦੇ ਹੋ ਰਹੇ ਸ਼ਿਕਾਰ

ਡਾ. ਸ਼ਮਸ਼ੇਰ ਸਿੰਘ ਐੱਮ.ਡੀ ਮੈਡੀਸਿਨ ਅਤੇ ਸਾਬਕਾ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਨੇ ਆਪਣੀ ਕਲੀਨਿਕ ਨਜ਼ਦੀਕ ਪਾਸੀ ਮੈਡੀਕਲ ਸਟੋਰ ਵਿਖੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਦਲ ਰਹੇ ਮੌਸਮ ਵਿਚ ਬਾਜ਼ਾਰਾਂ ਅਤੇ ਗਲੀਆਂ ਵਿਚ ਬਿਨਾਂ ਸਾਫ-ਸਫਾਈ ਵਿਕਣ ਵਾਲੀਆਂ ਵਸਤੂਆਂ ਤੋਂ ਪੂਰਾ ਗੁਰੇਜ ਕਰਨ ਦੀ ਲੋੜ ਹੈ। ਚੰਗੇ ਮਟੀਰੀਅਲ ਤੋਂ ਬਿਨਾਂ ਤਿਆਰ ਕੀਤੀਆਂ ਵਸਤੂਆਂ ਦੀ ਵਰਤੋਂ ਕਰਨ ਕਰਕੇ ਇਨਸਾਨ ਦਸਤ, ਡਾਇਰੀਆ, ਟਾਈਫਾਇਡ ਆਦਿ ਦੇ ਸ਼ਿਕਾਰ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਵਿਚ ਘਰ ਅੰਦਰ ਸਾਫ-ਸੁਥਰੇ ਢੰਗ ਨਾਲ ਤਿਆਰ ਕੀਤੇ ਗਏ ਖਾਣੇ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਬਾਜ਼ਾਰੀ ਵਸਤੂਆਂ ਤੋਂ ਦੂਰ ਰਹਿਣਾ ਚਾਹੀਦਾ ਹੈ।

ਬੱਚਿਆਂ ਦਾ ਰੱਖੋ ਖਾਸ ਖਿਆਲ

ਚੈਰਿਸ਼ ਹਸਪਤਾਲ ਦੇ ਮਾਲਕ ਡਾਕਟਰ ਰਾਜ ਕੁਮਾਰ ਪੂਨੀਆ ਨੇ ਆਪਣੇ ਹਸਪਤਾਲ, ਜੋ ਸਰਕਾਰੀ ਹਸਪਤਾਲ ਦੇ ਸਾਹਮਣੇ ਮਾਰਕੀਟ ਵਿਚ ਮੌਜੂਦ ਹੈ, ਵਿਖੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਬਦਲਦੇ ਮੌਸਮ ਵਿਚ ਬੱਚਿਆਂ ਦਾ ਖਾਸ ਖਿਆਲ ਰੱਖਦੇ ਹੋਏ ਉਨ੍ਹਾਂ ਨੂੰ ਬਾਜ਼ਾਰ ਵਿਚ ਵਿਕਣ ਵਾਲੇ ਜੰਕ ਫੂਡ ਤੋਂ ਗੁਰੇਜ਼ ਕਰਨ ਦੀ ਲੋੜ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਘੱਟ ਪਾਣੀ ਪੀਣ ਦੇ ਚੱਲਦਿਆਂ ਡੀਹਾਈਡਰੇਸ਼ਨ ਦਾ ਸ਼ਿਕਾਰ ਹੋਣਾ ਪੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹੀਟ ਵੇਵ ਦੌਰਾਨ ਬੱਚਿਆਂ ਨੂੰ ਘਰ ਤੋਂ ਬਾਹਰ ਨਹੀਂ ਲਿਜਾਣਾ ਚਾਹੀਦਾ ਹੈ ਅਤੇ ਇਸ ਦੌਰਾਨ ਬੱਚਿਆਂ ਨੂੰ ਸਮੇਂ-ਸਮੇਂ ਸਕੂਲ ਤੋਂ ਆਉਣ ਦੌਰਾਨ ਠੰਢੇ ਸ਼ਰਬਤ ਅਤੇ ਨਿੰਬੂ ਪਾਣੀ ਦੀ ਵਰਤੋਂ ਵਧੇਰੇ ਮਾਤਰਾ ਵਿਚ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਬਿਨਾਂ ਸਾਫ-ਸਫਾਈ ਨਾਲ ਤਿਆਰ ਕੀਤੀਆਂ ਗਈਆਂ ਵਸਤੂਆਂ ਦੀ ਵਰਤੋਂ ਬੱਚਿਆਂ ਨੂੰ ਬੀਮਾਰ ਕਰ ਸਕਦੇ ਹਨ। ਜਿਸ ਨਾਲ ਉਹ ਵੱਖ-ਵੱਖ ਬੀਮਾਰੀਆਂ ਜਿਵੇਂ ਟਾਇਫਾਈਡ, ਡਾਇਰੀਆ ਆਦਿ ਤੋਂ ਇਲਾਵਾ ਹੋਰ ਬੀਮਾਰੀਆਂ ਦੇ ਸ਼ਿਕਾਰ ਹੋ ਸਕਦੇ ਹਨ।

ਗਲੇ ਦੀ ਇਨਫੈਕਸ਼ਨ ਦੇ ਹੋ ਰਹੇ ਲੋਕ ਸ਼ਿਕਾਰ

ਈ.ਐੱਨ.ਟੀ ਸਪੈਸ਼ਲਿਸਟ ਡਾ. ਰਾਜਬਰਿੰਦਰ ਸਿੰਘ ਰੰਧਾਵਾ ਨੇ ਆਪਣੀ ਰੰਧਾਵਾ ਕਲੀਨਿਕ ਨਜ਼ਦੀਕ ਬਿਜਲੀ ਘਰ ਵਿਖੇ ਦੱਸਿਆ ਕਿ ਬਦਲ ਰਹੇ ਮੌਸਮ ਵਿਚ ਜ਼ਿਆਦਾਤਰ ਲੋਕ ਗਲੇ ਦੀ ਇਨਫੈਕਸ਼ਨ ਦੇ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਇਨਫੈਕਸ਼ਨ ਦੇ ਜ਼ਿਆਦਾ ਵਧਣ ਕਰਕੇ ਇਨਸਾਨ ਦੀ ਆਵਾਜ਼ ਨੂੰ ਵੀ ਵੱਡਾ ਨੁਕਸਾਨ ਪਹੁੰਚ ਸਕਦਾ ਹੈ, ਜਿਸ ਦੇ ਚੱਲਦਿਆਂ ਮਰੀਜ਼ ਨੂੰ ਮਾਹਿਰ ਡਾਕਟਰ ਨਾਲ ਹੀ ਸੰਪਰਕ ਕਰਦੇ ਹੋਏ ਹੀ ਦਵਾਈ ਲੈਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਆਦਾ ਉੱਚੀ ਬੋਲਣ ਨਾਲ ਵੀ ਗਲੇ ਨੂੰ ਨੁਕਸਾਨ ਪਹੁੰਚ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਦਲ ਰਹੇ ਮੌਸਮ ਵਿਚ ਖਾਣ-ਪੀਣ ਵਾਲੀਆਂ ਵਸਤੂਆਂ ਦਾ ਵਿਸ਼ੇਸ਼ ਤੌਰ ਉਪਰ ਧਿਆਨ ਰੱਖਦੇ ਹੋਏ ਉਨ੍ਹਾਂ ਦੀ ਵਰਤੋਂ ਕਰਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Health experts
  • advise
  • diseases
  • summer
  • ਸਿਹਤ ਮਾਹਿਰ
  • ਸਲਾਹ
  • ਬਿਮਾਰੀਆਂ
  • ਗਰਮੀਆਂ

ਪੰਜਾਬ ਵਿਚ ਬਕਰੀਦ ਦੀ ਛੁੱਟੀ ਦੀ ਤਾਰੀਖ਼ ਬਦਲੀ, ਹੁਣ ਇਸ ਦਿਨ ਹੋਇਆ ਛੁੱਟੀ ਦਾ ਐਲਾਨ

NEXT STORY

Stories You May Like

  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • amazon india will provide employment to 1 60 000 people
    ਐਮਾਜ਼ੋਨ ਇੰਡੀਆ ਤਿਉਹਾਰੀ ਸੀਜ਼ਨ ਤੋਂ ਪਹਿਲਾਂ 1,60,000 ਲੋਕਾਂ ਨੂੰ ਦੇਵੇਗਾ ਰੋਜ਼ਗਾਰ
  • the risk of diseases increases in the monsoon
    ਮਾਨਸੂਨ 'ਚ ਬੀਮਾਰੀਆਂ ਦਾ ਖ਼ਤਰਾ ਵਧਿਆ! ਡੇਂਗੂ, ਮਲੇਰੀਆ ਤੇ ਸੱਪਾਂ ਦੇ ਖ਼ਤਰੇ ਨੂੰ ਲੈ ਕੇ ਐਡਵਾਈਜ਼ਰੀ ਜਾਰੀ
  • health department  s attack on dengue
    ਸਿਹਤ ਵਿਭਾਗ ਦਾ ਡੇਂਗੂ ’ਤੇ ਵਾਰ: ਗੁਰਦਾਸਪੁਰ 'ਚ 1.45 ਲੱਖ ਤੋਂ ਵੱਧ ਘਰਾਂ ਦੀ ਕੀਤੀ ਜਾ ਚੁੱਕੀ ਜਾਂਚ
  • health department raids dairies
    ਸਿਹਤ ਵਿਭਾਗ ਵੱਲੋਂ ਡੇਅਰੀਆਂ ’ਤੇ ਛਾਪੇਮਾਰੀ; 70 ਕਿਲੋ ਪਨੀਰ ਜ਼ਬਤ
  • elderly people who climbed a 200 foot tower are in poor health
    200 ਫੁੱਟ ਉੱਚੇ ਟਾਵਰ ’ਤੇ ਚੜ੍ਹੇ ਬਜ਼ੁਰਗਾਂ ਦੀ ਵਿਗੜੀ ਸਿਹਤ, 10 ਦਿਨਾਂ ਤੋਂ ਕਰ ਰਹੇ ਰੋਸ ਪ੍ਰਦਰਸ਼ਨ
  • malaria  medicine  girl  death  hospital
    ਮਲੇਰੀਆ ਦੀ ਦਵਾਈ ਖਾਣ ਮਗਰੋਂ ਕੁੜੀ ਦੀ ਮੌਤ, 71 ਲੋਕਾਂ ਨੂੰ ਦਿੱਤੀ ਸੀ ਦਵਾਈ
  • school teacher  wife  injured  hospital  police
    ਸਕੂਲ ਟੀਚਰ ਨੇ ਖ਼ੌਫ਼ਨਾਕ ਵਾਰਦਾਤ ਨੂੰ ਦਿੱਤਾ ਅੰਜਾਮ ! ਪਤਨੀ ਤੇ ਜਵਾਕਾਂ ਨੂੰ ਦਿੱਤੀ ਬੇਰਹਿਮ ਮੌਤ
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fir case
      ਇੰਗਲੈਂਡ ਭੇਜਣ ਦੇ ਨਾਂ ’ਤੇ 3.16 ਲੱਖ ਰੁਪਏ ਦੀ ਮਾਰੀ ਠੱਗੀ
    • kotkapura firing incident  sukhbir badal  court
      ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼
    • punjab school student
      ਪੰਜਾਬ: ਸਕੂਲ ਤੋਂ ਛੁੱਟੀ ਮਗਰੋਂ ਪਰਤ ਰਹੀ ਵਿਦਿਆਰਥਣ ਨਾਲ ਵਾਪਰ ਗਈ ਅਣਹੋਣੀ!
    • kewal singh dhillon
      ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼...
    • firing case
      ਫ਼ਰੀਦਕੋਟ 'ਚ ਦੋ ਧਿਰਾਂ ਦੀ ਝੜਪ ਵਿਚਾਲੇ ਨੌਜਵਾਨ ਨੂੰ ਲੱਗੀ ਗੋਲੀ
    • highway punjab teachers students
      ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਅਧਿਆਪਕ ਤੇ ਵਿਦਿਆਰਥੀ ਦੀ ਮੌਤ
    • increase in dengue patients in hoshiarpur district 2 cases of chikungunya
      ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ...
    • theft case
      ਚੋਰਾਂ ਨੇ ਦੁਕਾਨ ਦੀ ਛੱਤ ਪਾੜ ਕੇ ਨਕਦੀ ਸਣੇ ਚਾਂਦੀ ਦੀ ਮੂਰਤੀ ਤੇ ਹੋਰ ਕੀਮਤੀ...
    • school vans are jammed across punjab
      ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ...
    • police station officer dies due to gunshot wounds in mohali
      ਮੋਹਾਲੀ 'ਚ ਪੰਜਾਬ ਪੁਲਸ ਦੇ ਥਾਣੇਦਾਰ ਦੀ ਗੋਲੀਆਂ ਵੱਜਣ ਕਾਰਨ ਮੌਤ, ਵੱਡੇ ਅਫ਼ਸਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +