ਗੁਰਦਾਸਪੁਰ (ਹਰਮਨ) - ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ (ਡੀ.ਐੱਮ.ਐੱਫ.) ਅਤੇ ਆਸ਼ਾ ਵਰਕਰਾਂ ਦੀਆਂ ਹੋਰ ਜਥੇਬੰਦੀਆਂ ਦੀ ਸਿਹਤ ਮੰਤਰੀ ਅਤੇ ਉਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਕਈ ਮੰਗਾਂ ਪੂਰੀਆਂ ਨਾ ਹੋਣ ਕਾਰਨ ਮੀਟਿੰਗ ਬੇਸਿੱਟਾ ਰਹੀ ਹੈ। ਮੰਗਾਂ ਦਾ ਹੱਲ ਨਾਲ ਹੋਣ ’ਤੇ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੇ ਆਪਣਾ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਆਗੂਆਂ ਨੇ ਕਿਹਾ ਕਿ ਜਥੇਬੰਦੀਆਂ ਵਲੋਂ ਦਿੱਤੇ ਮੰਗ-ਪੱਤਰ ਅਨੁਸਾਰ ਮੰਗਾਂ ਪੂਰੀਆਂ ਕਰਨ ਦੀ ਬਜਾਏ ਸਿਹਤ ਮੰਤਰੀ ਨੇ ਸਿਰਫ ਪਹਿਲਾਂ ਤੋਂ ਮਿਲਦੇ ਕੋਵਿਡ ਭੱਤੇ 2500 ਰੁਪਏ ਨੂੰ ਹੀ ਪੱਕੇ ਰੂਪ ਜਾਰੀ ਰੱਖਣ 'ਤੇ ਸਹਿਮਤੀ ਦਿੱਤੀ ਹੈ। ਜਥੇਬੰਦੀ ਵੱਲੋਂ ਇਸ ਭੱਤੇ ਨੂੰ ਦੁੱਗਣਾ ਕਰਕੇ ਲਾਗਾਤਾਰ ਦੇਣ ਦੀ ਮੰਗ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਪ੍ਰੇਮੀ ਦਾ ਖ਼ੌਫਨਾਕ ਕਾਰਾ, 5 ਬੱਚਿਆਂ ਦੀ ਮਾਂ ਨੂੰ ਗੋਲੀ ਮਾਰ ਕਤਲ ਕਰਨ ਮਗਰੋਂ ਕੀਤੀ ਖ਼ੁਦਕੁਸ਼ੀ
ਇਸੇ ਤਰ੍ਹਾਂ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਨੂੰ ਤਿੰਨ ਮਹੀਨਿਆਂ ਦੀ ਪ੍ਰਸੂਤਾ ਛੁੱਟੀ ਦੇਣ 'ਤੇ ਵੀ ਸਹਿਮਤੀ ਦਿੱਤੀ ਗਈ ਹੈ। ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਨੂੰ 1000 ਰੁਪਏ ਦੀ ਲਾਗਤ ਨਾਲ ਦੋ ਗਰਮ ਅਤੇ ਸਰਦ ਵਰਦੀਆਂ ਦੀ ਅਦਾਇਗੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਿਹਤ ਮੰਤਰੀ ਵੱਲੋਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ’ਤੇ ਘੱਟੋ-ਘੱਟ ਉਜਰਤਾਂ ਲਾਗੂ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਗਈ ਹੈ ਅਤੇ ਬਾਕੀ ਕਿਸੇ ਵੀ ਮੰਗ ਨੂੰ ਗੰਭੀਰਤਾ ਨਾਲ ਨਹੀਂ ਲਿਆ। ਜਥੇਬੰਦੀ ਵੱਲੋਂ ਦਿੱਤੇ ਮੰਗ ਪੱਤਰ ਵਿੱਚ ਉਨ੍ਹਾਂ ਨੂੰ ਸਮਾਰਟ ਫੋਨ ਦੇਣ, ਡਿਊਟੀ ਦੌਰਾਨ ਮੌਤ ਹੋਣ ’ਤੇ ਪਰਿਵਾਰਕ ਮੈਂਬਰਾਂ ਨੂੰ ਐਕਸ ਗਰੇਸੀਆ ਸਹਾਇਤਾ ਦੇਣ, ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਤੋਂ ਇਲਾਵਾ ਹਰ ਪ੍ਰਕਾਰ ਦੀਆਂ ਅਚਨਚੇਤੀ ਛੁੱਟੀਆਂ, ਮੈਡੀਕਲ ਛੁੱਟੀ ਤੋਂ ਇਲਾਵਾ ਐਕਸ ਇੰਡੀਆ ਲੀਵ ਦੇਣ ਦੀ ਮੰਗ ਕੀਤੀ ਗਈ ਸੀ।
ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਦੀ ਰਿਹਾਇਸ਼ ਦੇ ਬਾਹਰ ਭਾਰਤੀ ਯੁਵਾ ਮੋਰਚਾ ਵਲੋਂ ਜ਼ਬਰਦਸਤ ਪ੍ਰਦਰਸ਼ਨ, ਜਾਣੋ ਕੀ ਹੈ ਪੂਰਾ ਮਾਮਲਾ
ਜਥੇਬੰਦੀ ਦੀ ਸੂਬਾਈ ਪ੍ਰਧਾਨ ਅਮਰਜੀਤ ਕੌਰ ਕੰਮੇਆਣਾ ਤੇ ਜਨਰਲ ਸਕੱਤਰ ਪਰਮਜੀਤ ਕੌਰ ਮਾਨ ਨੇ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਆਖਿਆ ਕਿ ਪੰਜਾਬ ਦੀਆਂ ਸਮੂਹ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਇਕਜੁੱਟ ਹੋ ਕੇ ਪੰਜਾਬ ਸਰਕਾਰ ਦੀ ਬੇਰੁੱਖੀ ਵਿਰੁੱਧ ਤਿੱਖੇ ਸੰਘਰਸ਼ਾਂ ਦਾ ਰਾਹ ਅਖਤਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 20 ਅਗਸਤ ਨੂੰ 'ਪੰਜਾਬ ਯੂ.ਟੀ. ਮੁਲਾਜਮ ਤੇ ਪੈਨਸ਼ਨਜ ਸਾਂਝਾ ਫਰੰਟ' ਵੱਲੋਂ ਕੀਤੇ ਜਾ ਰਹੇ ਮੰਤਰੀਆਂ ਦੇ ਘਿਰਾਓ ਵਿੱਚ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵੱਲੋਂ ਵੱਡੇ ਪੱਧਰ 'ਤੇ ਸ਼ਮੂਲੀਅਤ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - 20 ਸਾਲਾ ਜਵਾਨ ਫੌਜੀ ਦੀ ਡਿਊਟੀ ਦੌਰਾਨ ਸ਼ੱਕੀ ਹਾਲਾਤ ’ਚ ਮੌਤ, ਇਕ ਸਾਲ ਪਹਿਲਾਂ ਹੋਇਆ ਸੀ ਫੌਜ ’ਚ ਭਰਤੀ
ਉਨ੍ਹਾਂ ਐਲਾਨ ਕੀਤਾ ਕਿ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਉੱਪਰ ਘੱਟੋ-ਘੱਟ ਉਜ਼ਰਤਾਂ ਦੇ ਕਾਨੂੰਨ ਤਹਿਤ 21000 ਰੁਪਏ ਪ੍ਰਤੀ ਮਹੀਨਾ ਤਨਖਾਹ ਫਿਕਸ ਕਰਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ 29 ਅਗਸਤ ਨੂੰ 'ਮਾਣ-ਭੱਤਾ, ਕੱਚਾ ਤੇ ਕੰਟਰੈਕਟ ਮੁਲਾਜਮ ਮੋਰਚੇ' ਦੀ ਪਟਿਆਲਾ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਕੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - 7 ਦਿਨ ਤੋਂ ਲਾਪਤਾ ਨੌਜਵਾਨ ਦੀ ਨਹਿਰ ’ਚੋਂ ਮਿਲੀ ਲਾਸ਼, ਪਤਾ ਲੱਗਣ ’ਤੇ ਪਰਿਵਾਰ ਦੇ ਉੱਡੇ ਹੋਸ਼ (ਤਸਵੀਰਾਂ)
ਦੋਰਾਹਾ ਪੁਲਸ ਨੇ ਫਰਜ਼ੀ ਪਟਵਾਰੀ ਨੂੰ ਕੀਤਾ ਗ੍ਰਿਫ਼ਤਾਰ, ਹੁਣ ਤੱਕ ਕਈ ਲੋਕਾਂ ਨਾਲ ਕਰ ਚੁੱਕੈ ਠੱਗੀ
NEXT STORY