ਲੁਧਿਆਣਾ (ਸਹਿਗਲ) : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਮੌਸਮ 'ਚ ਭਾਰੀ ਮਾਨਸੂਨੀ ਬਾਰਸ਼ ਦੇ ਬਾਵਜੂਦ ਸੂਬੇ ਭਰ 'ਚ ਡੇਂਗੂ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਲੁਧਿਆਣਾ 'ਚ ਡੇਂਗੂ ਦੀਆਂ ਰਿਪੋਰਟਾਂ ਅਤੇ ਸਮੱਗਰ ਸਿਹਤ ਸੇਵਾਵਾਂ ਦੀ ਬਾਰੀਕੀ ਨਾਲ ਸਮੀਖਿਆ ਤੋਂ ਬਾਅਦ ਕੈਬਨਿਟ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ 'ਚ ਤਾਲਮੇਲ ਡੇਂਗੂ-ਰੋਧੀ ਯਤਨ ਕਾਰਗਰ ਸਾਬਤ ਹੋਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ IPS ਤੇ IAS ਅਫ਼ਸਰ ਵੱਡੀ ਮੁਸੀਬਤ 'ਚ! ਹੁਣ CBI ਦੀ ਰਾਡਾਰ 'ਤੇ...
ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ 'ਚ ਮਾਮਲਿਆਂ 'ਚ ਹੋਰ ਕਮੀ ਆਵੇਗੀ। ਸਾਰੇ ਪ੍ਰਭਾਵਿਤ ਇਲਾਕਿਆਂ 'ਚ ਫੌਗਿੰਗ ਅਤੇ ਲਾਰਵਾ ਨਿਗਰਾਨੀ ਨੂੰ ਤੇਜ਼ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ਥਾਣੇ 'ਚ ਡਿਊਟੀ ਕਰਦੇ ਸਬ-ਇੰਸਪੈਕਟਰ ਦੀ ਅਚਾਨਕ ਮੌਤ, ਅਗਲੇ ਸਾਲ ਹੋਣਾ ਸੀ RETIRE
ਉਨ੍ਹਾਂ ਨੇ ਇਹ ਵੀ ਕਿਹਾ ਕਿ ਰਾਤ ਦੇ ਤਾਪਮਾਨ 'ਚ ਗਿਰਾਵਟ ਸੁਭਾਵਿਕ ਤੌਰ ’ਤੇ ਮੱਛਰਾਂ ਦੀ ਸਰਗਰਮੀ ਨੂੰ ਘੱਟ ਕਰਨ 'ਚ ਮਦਦ ਕਰੇਗੀ। ਡਾ. ਸਿੰਘ ਨੇ ਦੱਸਿਆ ਕਿ ਉਹ ਹਰ ਡੇਂਗੂ ਦੇ ਮਾਮਲੇ ਦਾ ਖ਼ੁਦ ਨੋਟਿਸ ਲੈਂਦੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ, ਸੰਗਤਾਂ ਨੇ ਕੀਤਾ ਭਰਵਾਂ ਸਵਾਗਤ
NEXT STORY