ਚੰਡੀਗੜ੍ਹ (ਪ੍ਰਦੀਪ): ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਅੱਜ ਇੱਥੋਂ ਦੇ ਫੋਰਟਿਸ ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ। ਜਾਣਕਾਰੀ ਮੁਤਾਬਕ 10 ਅਕਤੂਬਰ ਨੂੰ ਉਨ੍ਹਾਂ ਦੀ ਤਬੀਅਤ ਖ਼ਰਾਬ ਹੋਣ ਕਾਰਨ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਮੰਤਰੀ ਦਾ ਬੁਖ਼ਾਰ ਉਤਰ ਗਿਆ ਹੈ ਅਤੇ ਫੇਫੜਿਆਂ ਦੀ ਤਕਲੀਫ਼ ਤੋਂ ਹੁਣ ਕਾਫੀ ਆਰਾਮ ਹੈ। ਇਸ ਕਾਰਨ ਛੁੱਟੀ ਦੇ ਕੇ ਉਨ੍ਹਾਂ ਨੂੰ ਘਰ ਭੇਜ ਦਿੱਤਾ ਹੈ ਪਰ ਸਿਹਤ ਮੰਤਰੀ ਨੂੰ ਹਫਤਾ ਆਪਣੇ ਘਰ 'ਚ ਇਕਾਂਤਵਾਸ 'ਚ ਰਹਿਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ: ਦਿੱਲੀ ਤੋਂ ਬੇਰੰਗ ਪਰਤੀਆਂ ਕਿਸਾਨ ਜਥੇਬੰਦੀਆਂ, ਹਰਸਿਮਰਤ ਨੇ ਕੇਂਦਰ 'ਤੇ ਸਾਧਿਆ ਤਿੱਖਾ ਨਿਸ਼ਾਨਾ
ਦੱਸ ਦੇਈਏ ਕਿ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਜਿਨ੍ਹਾਂ ਦੇ ਕੋਰੋਨਾ ਨੂਮਨੇ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ ਅਤੇ ਉਹ ਜ਼ੇਰੇ ਇਲਾਜ ਸਨ, ਉਨ੍ਹਾਂ ਨੂੰ ਸਿਟੀ ਸਕੈਨ ਅਤੇ ਹੋਰ ਸਿਹਤ ਸਬੰਧੀ ਜਾਂਚ ਦੇ ਲਈ ਮੋਹਾਲੀ ਫੇਜ਼-8 ਵਿਖੇ ਸਥਿਤ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ: ਨਿਰਦਈ ਪਤੀ ਦੀ ਘਿਨੌਣੀ ਕਰਤੂਤ: ਸੰਗਲਾਂ ਨਾਲ ਬੰਨ੍ਹ ਪਤਨੀ ਦੇ ਹੱਥਾਂ-ਪੈਰਾਂ 'ਤੇ ਬਲੇਡ ਨਾਲ ਕੀਤੇ ਕਈ ਵਾਰ
551ਸਾਲਾ ਪ੍ਰਕਾਸ਼ ਪੁਰਬ ਸਬੰਧੀ ਪਵਿੱਤਰ ਵੇਈਂ ਕਿਨਾਰੇ ਟਾਇਲ ਲਗਾਉਣ ਦੀ ਕਾਰ ਸੇਵਾ ਹੋਈ ਸ਼ੁਰੂ
NEXT STORY