ਫ਼ਤਹਿਗੜ੍ਹ ਸਾਹਿਬ (ਵਿਪਨ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਤੋਂ ਹੀ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਚਾਨਕ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਅਤੇ CHC ਚਨਾਰਥਲ ਕਲਾਂ ਵਿਚ ਜਾ ਪਹੁੰਚੇ।
ਇਹ ਖ਼ਬਰ ਵੀ ਪੜ੍ਹੋ - Punjab: 'ਗੰਦੇ ਕੰਮਾਂ' ਦਾ ਅੱਡਾ ਬਣੀ ਇਹ ਜਗ੍ਹਾ, ਘੰਟਿਆਂ ਦੇ ਹਿਸਾਬ ਨਾਲ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ CHC ਚਨਾਰਥਲ ਕਲਾਂ ਅਤੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲਾਂ ਵਿਚ ਦਵਾਈਆਂ ਦੀ ਉਪਲਬਧਤਾ, ਸਫ਼ਾਈ, ਡਾਕਟਰੀ ਸੇਵਾਵਾਂ ਅਤੇ ਐਮਰਜੰਸੀ ਵਿਭਾਗ ਦੀ ਜਾਂਚ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਹਸਪਤਾਲ ਵਿਚ ਕੰਮ ਕਰਦੇ ਮੁਲਾਜ਼ਮਾਂ ਅਤੇ ਇਲਾਜ ਕਰਵਾਉਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਅਤੇ ਸੁਝਾਅ ਵੀ ਲਏ। ਸਿਹਤ ਮੰਤਰੀ ਵੱਲੋਂ ਮੌਕੇ ਤੋਂ ਹੀ ਬਣਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੇਂ ਕੱਪੜੇ ਉਡੀਕਦੇ ਬੱਚਿਆਂ ਨੂੰ ਮਿਲੀ ਪਿਓ ਦੀ ਮੌਤ ਦੀ ਖ਼ਬਰ, ਨਹਿਰ 'ਚ ਡਿੱਗਿਆ ਮੋਟਰਸਾਈਕਲ
NEXT STORY