ਰੋਪੜ (ਗੁਰਮੀਤ ਸਿੰਘ)- ਜ਼ਮੀਨ ਜਾਇਦਾਦ ਨੂੰ ਲੈ ਕੇ ਹੋਈ ਕੁੱਟਮਾਰ ਦੇ ਇਕ ਕੇਸ ਵਿੱਚ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅੱਜ ਰੂਪਨਗਰ ਅਦਾਲਤ ਵਿਚ ਹੋਏ ਪੇਸ਼। ਇਸ ਦੌਰਾਨ ਮਾਣਯੋਗ ਅਦਾਲਤ ਨੇ ਬਹਿਸ ਲਈ 7 ਜੁਲਾਈ ਦੀ ਤਾਰੀਖ਼ ਨਿਸ਼ਚਿਤ ਕੀਤੀ ਹੈ।
ਜ਼ਿਕਰਯੋਗ ਹੈ ਕਿ ਰੋਪੜ ਦੇ ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਵੱਲੋਂ ਕੁੱਟਮਾਰ ਦੇ ਇਕ ਕੇਸ ਵਿਚ 3 ਸਾਲ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ ਪਰ ਅਦਾਲਤ ਵੱਲੋਂ ਮੌਕੇ 'ਤੇ ਹੀ 50-50 ਹਜ਼ਾਰ ਦੇ ਨਿੱਜੀ ਮੁਚੱਲਕੇ ’ਤੇ ਡਾ. ਬਲਬੀਰ ਸਿੰਘ, ਉਨ੍ਹਾਂ ਦੀ ਪਤਨੀ ਰੁਪਿੰਦਰ ਕੌਰ ਅਤੇ ਬੇਟੇ ਰਾਹੁਲ ਦੀਆਂ ਜ਼ਮਾਨਤਾਂ ਕਰ ਦਿੱਤੀਆਂ ਗਈਆਂ ਸਨ ਅਤੇ ਹੁਣ ਡਾ. ਬਲਬੀਰ ਸਿੰਘ ਦੀ ਅਪੀਲ ਸੁਣਵਾਈ ਅਧੀਨ ਹੈ।
ਇਹ ਵੀ ਪੜ੍ਹੋ - ਬਿਆਸ ਦਰਿਆ 'ਚ ਨਹਾਉਣ ਗਏ ਦੋਸਤਾਂ ਨਾਲ ਵਾਪਰੀ ਅਣਹੋਣੀ, ਇਕ ਦੇ ਘਰ 'ਚ ਪੈ ਗਏ ਵੈਣ
ਅੱਜ ਅਦਾਲਤ ਵਿੱਚ ਡਾ. ਬਲਬੀਰ ਸਿੰਘ, ਉਨ੍ਹਾਂ ਦੀ ਪਤਨੀ ਅਤੇ ਬੇਟਾ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵਿੱਚ ਹਾਜ਼ਰ ਹੋਏ ਪਰ ਵਕੀਲਾਂ ਦੀ ਹੜਤਾਲ ਅਤੇ ਜੱਜ ਸਾਹਿਬਾਨ ਦੇ ਛੁੱਟੀ 'ਤੇ ਹੋਣ ਕਾਰਨ ਬਹਿਸ ਲਈ ਅਗਲੀ ਤਾਰੀਖ਼ 7 ਜੁਲਾਈ ਲਗਾਈ ਗਈ ਹੈ।
ਇਹ ਵੀ ਪੜ੍ਹੋ - ਪਰਿਵਾਰ 'ਤੇ ਟੁੱਟਾਂ ਦੁੱਖਾਂ ਦਾ ਪਹਾੜ, ਚੰਗੇ ਭਵਿੱਖ ਖਾਤਿਰ ਇਟਲੀ ਗਏ ਫਿਲੌਰ ਦੇ ਨੌਜਵਾਨ ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਚੰਡੀਗੜ੍ਹ ਵਾਸੀਆਂ ਲਈ ਚੰਗੀ ਖ਼ਬਰ, ਹੁਣ 24 ਘੰਟੇ ਮਿਲੇਗੀ ਵਾਟਰ ਸਪਲਾਈ!
NEXT STORY