ਚੰਡੀਗੜ੍ਹ : ਪੰਜਾਬ ਦੇ ਸਿਹਤ ਮੰਤਰੀ ਦਾ ਅਹੁਦਾ ਡਾ. ਬਲਬੀਰ ਸਿੰਘ ਵੱਲੋਂ ਸੰਭਾਲ ਲਿਆ ਗਿਆ ਹੈ। ਡਾ. ਬਲਬੀਰ ਸਿੰਘ ਦੇ ਅਹੁਦਾ ਸੰਭਾਲਣ ਮੌਕੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਅਮਨ ਅਰੋੜਾ ਵੀ ਮੌਜੂਦ ਰਹੇ।
ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਤੋਂ ਬਚਣ ਦਾ ਜੁਗਾੜ ਲਾਉਣ ਵਾਲਿਓ, ਪੜ੍ਹ ਲਓ ਇਹ ਖ਼ਬਰ
ਆਪਣਾ ਅਹੁਦਾ ਸੰਭਾਲਦੇ ਹੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਸਿਹਤਮੰਦ ਬਣਾਉਣਾ ਹੈ ਅਤੇ 100 ਮੁਹੱਲਾ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ 500 ਆਮ ਆਦਮੀ ਕਲੀਨਿਕ ਖੋਲ੍ਹਣ ਦਾ ਟੀਚਾ ਹੈ।
ਇਹ ਵੀ ਪੜ੍ਹੋ : ਭਾਰਤੀ ਖੇਤਰ ਅੰਦਰ ਪਾਕਿਸਤਾਨ ਵੱਲੋਂ ਸੁੱਟੀਆਂ ਗਈਆਂ 5 ਪਲਾਸਟਿਕ ਦੀਆਂ ਬੋਤਲਾਂ, BSF ਨੇ ਕੀਤੀ ਫਾਇਰਿੰਗ
ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਕੋਰੋਨਾ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਦਿੱਲੀ ਮਾਡਲ ਦੀ ਤਰਜ਼ 'ਤੇ ਪੰਜਾਬ 'ਚ ਸਿਹਤ ਸਹੂਲਤਾਂ ਨੂੰ ਲੈ ਕੇ ਕੰਮ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਫਗਵਾੜਾ ਵਿਖੇ ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਦੇ ਮਾਮਲੇ 'ਚ ਕਈ ਤੱਥ ਆਏ ਸਾਹਮਣੇ
NEXT STORY