ਮਾਲੇਰਕੋਟਲਾ (ਜ਼ਹੂਰ, ਸ਼ਹਾਬੂਦੀਨ, ਭੁਪੇਸ਼)- ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨਸ਼ਿਆਂ ਦੀ ਗ੍ਰਿਫਤ ’ਚ ਫਸੇ ਵਿਅਕਤੀਆਂ ਦਾ ਇਲਾਜ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ ਵਿਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਮਾਲੇਰਕੋਟਲਾ ਦੇ ਸਰਕਾਰੀ ਹਸਪਤਾਲ ਵਿਖੇ 30 ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਜਾਨਲੇਵਾ ਹੋਣ ਲੱਗਿਆ ਕੋਰੋਨਾ, ਔਰਤ ਦੀ ਗਈ ਜਾਨ
ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਜਾਇਜ਼ਾ ਲੈਣ, ਕੋਵਿਡ, ਮੱਛਰਾਂ ਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਲਈ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਲਬੀਰ ਸਿੰਘ ਨੇ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ਿਆਂ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਕੇ ਚਲੇ ਜਾਣ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ’ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ’ਚ ਬਖਸ਼ਿਆ ਨਹੀਂ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾਵੇਗਾ ਤਾਂ ਜੋ ਮੁੜ ਤੋਂ ਕੋਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ’ਚ ਨਾ ਫਸਾ ਸਕੇ।
ਜਾਂਚ ਦੌਰਾਨ ਡੇਂਗੂ ਦਾ ਲਾਰਵਾ ਕੀਤਾ ਇਕੱਤਰ
ਪੱਤਰਕਾਰਾਂ ਨੂੰ ਡੇਂਗੂ ਦੇ ਲਾਰਵੇ ਦਾ ਸੈਂਪਲ ਦਿਖਾਉਂਦੀਆਂ ਉਨ੍ਹਾਂ ਦੱਸਿਆ ਕਿ ਸਵੇਰੇ ਸਥਾਨਕ ਮੁਹੱਲਾ ਜਮਾਲਪੂਰਾ, ਮਦਰਸਾ ਅਰਬੀਆ ਹਿਫ਼ਜ਼ੁਲ ਕੁਰਾਨ, ਨਾਮਧਾਰੀ ਸ਼ਹੀਦੀ ਸਮਾਰਕ ਆਦਿ ਸਥਾਨਾਂ ਦਾ ਘਰ-ਘਰ ਜਾ ਕੇ ਲੋਕਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬੀਮਾਰੀਆਂ, ਖਾਸ ਕਰ ਕੇ ਡੇਂਗੂ ਤੇ ਡੰਗ ਤੋਂ ਬਚਾਉਣ ਲਈ ਜਾਗਰੂਕ ਕੀਤਾ ਅਤੇ ਉਪਾਏ ਸਾਂਝੇ ਕੀਤੇ। ਜਿਸ ਦੌਰਾਨ ਇਹ ਲਾਰਵਾ ਇਕੱਤਰ ਕੀਤਾ ਗਿਆ ਹੈ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ, ਐੱਸ. ਐੱਸ. ਪੀ. ਗਗਨ ਅਜੀਤ ਸਿੰਘ, ਐੱਸ. ਡੀ. ਐੱਮ. ਗੁਰਮੀਤ ਕੁਮਾਰ ਬਾਂਸਲ, ਸਿਵਲ ਸਰਜਨ ਡਾ. ਸੰਜੇ ਗੋਇਲ, ਮੁੱਖ ਮੰਤਰੀ ਫੀਲਡ ਅਫਸਰ-ਕਮ-ਸਹਾਇਕ ਕਮਿਸ਼ਨਰ (ਜਨਰਲ) ਰਾਕੇਸ਼ ਗਰਗ ਤੋਂ ਇਲਾਵਾ ਸਥਾਨਕ ਸਮਾਜ ਸੇਵੀ ਸੰਸਥਾਵਾਂ ਦੇ ਮੁਖੀ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੈਸ਼ਨਲ ਹਾਈਵੇਅ 'ਤੇ ਪਲਟਿਆ ਥ੍ਰੀ-ਵ੍ਹੀਲਰ! ਮੱਥਾ ਟੇਕਣ ਜਾ ਰਹੇ ਸ਼ਰਧਾਲੂ ਜ਼ਖ਼ਮੀ
NEXT STORY