ਚੰਡੀਗੜ੍ਹ/ਮੋਹਾਲੀ, (ਸ਼ਰਮਾ/ਪਰਦੀਪ)— ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸਾਲ 2020 ਦਾ ਕੈਲੰਡਰ ਜਾਰੀ ਕੀਤਾ ਗਿਆ। ਇਸ ਦੌਰਾਨ ਮੈਨੇਜਿੰਗ ਡਾਇਰੈਕਟਰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਕਮ ਪ੍ਰੋਜੈਕਟ ਡਾਇਰੈਕਟਰ ਪੰਜਾਬ ਸਟੇਟ ਏਡਜ ਕੰਟਰੋਲ ਸੋਸਾਇਟੀ ਮਨਵੇਸ਼ ਸਿੰਘ ਸਿੱਧੂ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਸਿਹਤ ਵਿਭਾਗ, ਪੰਜਾਬ ਵੱਲੋਂ ਪਹਿਲੀ ਵਾਰ ਅਜਿਹਾ ਕੈਲੰਡਰ ਜਾਰੀ ਕੀਤਾ ਗਿਆ ਹੈ, ਜਿਸ ਵਿਚ ਪੰਜਾਬ 'ਚ ਮਨਾਏ ਜਾਂਦੇ 64 ਸਿਹਤ ਦਿਵਸਾਂ, 4 ਸਿਹਤ ਹਫਤੇ, 2 ਸਿਹਤ ਪੰਦਰਵਾੜੇ, 3 ਸਿਹਤ ਮਹੀਨੇ ਦੇ ਨਾਲ-ਨਾਲ ਪੰਜਾਬ ਸਰਕਾਰ ਦੀਆਂ ਛੁੱਟੀਆਂ ਦੇ ਵੇਰਵੇ ਵੀ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਹ ਕੈਲੰਡਰ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ ਅਤੇ ਜ਼ਿਲੇ ਦੇ ਹੋਰ ਵਿਭਾਗਾਂ ਦੇ ਮੁਖੀਆਂ ਨੂੰ ਵੀ ਉਪਲੱਬਧ ਕਰਵਾਇਆ ਜਾਵੇਗਾ। ਉਨ੍ਹਾਂ ਨੇ ਸਾਰੇ ਸਿਹਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਕੈਲੰਡਰ ਅਨੁਸਾਰ ਸਿਹਤ ਦਿਵਸਾਂ, ਹਫਤੇ, ਪੰਦਰਵਾੜੇ ਤੇ ਮਹੀਨੇ ਨੂੰ ਮਨਾਉਣਾ ਯਕੀਨੀ ਬਣਾਇਆ ਜਾਵੇ।
ਸਾਲ ਦੇ ਆਖ਼ਰੀ ਦਿਨ ਵੀ ਪੰਜਾਬ 'ਚ ਬੇਰੋਜ਼ਗਾਰ ਅਧਿਆਪਕ ਸੜਕਾਂ 'ਤੇ ਉਤਰੇ
NEXT STORY