ਚੰਡੀਗੜ੍ਹ (ਰਮਨਜੀਤ)- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ ਨੇ ਕਿਹਾ ਕਿ ਸੂਬੇ ਵਿਚ 18 ਅਪ੍ਰੈਲ ਤੋਂ ਸਿਹਤ ਮੇਲੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਵਾਸੀ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਦੋਹਰੀ ਮਾਰ ਝੱਲ ਰਹੇ ਹਨ ਅਤੇ ਇਨ੍ਹਾਂ ਵਿਚੋਂ ਬਹੁਤ ਸਾਰੀਆਂ ਬਿਮਾਰੀਆਂ ਦੀ ਰੋਕਥਾਮ ਜਲਦੀ ਜਾਂਚ ਕਰਕੇ, ਸਿਹਤ ਸਿੱਖਿਆ ਪ੍ਰਦਾਨ ਕਰਕੇ, ਸਮੇਂ ਸਿਰ ਰੈਫਰਲ ਅਤੇ ਪ੍ਰਬੰਧਨ ਨਾਲ ਕੀਤੀ ਜਾ ਸਕਦੀ ਹੈ। ਡਾ. ਸਿੰਗਲਾ ਨੇ ਕਿਹਾ ਕਿ ਇਸ ਤੋਂ ਇਲਾਵਾ ਜਾਗਰੂਕਤਾ ਦੀ ਘਾਟ ਅਤੇ ਸਿਹਤ ਪ੍ਰਤੀ ਮਾੜੀਆਂ ਆਦਤਾਂ ਕਈ ਬਿਮਾਰੀਆਂ ਦੇ ਮੁੱਖ ਕਾਰਣ ਪਾਏ ਗਏ ਹਨ।ਬਲਾਕ ਪੱਧਰ ’ਤੇ ਆਯੋਜਿਤ ਹੋਣ ਵਾਲੇ ਸਿਹਤ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਲਦੀ ਜਾਂਚ ਅਤੇ ਰੋਕਥਾਮ ਨਾਲ ਬਿਮਾਰੀਆਂ ਦੀ ਦਰ ਅਤੇ ਰੋਕਥਾਮਯੋਗ ਮੌਤ ਦਰ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਇਹ ਮੇਲੇ ਬਲਾਕ ਪੱਧਰ ’ਤੇ ਆਯੋਜਿਤ ਕੀਤੇ ਜਾਣਗੇ, ਜਿੱਥੇ ਸਿਹਤ ਸੇਵਾਵਾਂ ਦੇ ਨਾਲ-ਨਾਲ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਤੋਂ ਬਚਾਅ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਭਾਰਤ ਤੋਂ UK ਜਾਣਾ ਹੋਇਆ ਔਖਾ
ਸਿਹਤ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੇਲੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਹੱਤਵਪੂਰਨ ਸਿੱਧ ਹੋਣਗੇ।ਇਨ੍ਹਾਂ ਮੇਲਿਆਂ ਵਿਚ ਸਿਹਤ ਅਤੇ ਪਰਿਵਾਰ ਭਲਾਈ ਤੋਂ ਇਲਾਵਾ ਸਰਕਾਰ ਦੇ ਹੋਰ ਕਈ ਵਿਭਾਗ ਜਿਵੇਂ ਖੁਰਾਕ ਅਤੇ ਸਪਲਾਈਜ਼ ਵਿਭਾਗ, ਯੁਵਕ ਮਾਮਲੇ ਅਤੇ ਖੇਡ ਵਿਭਾਗ, ਆਯੂਸ਼ ਵਿਭਾਗ, ਸਕੂਲ ਸਿੱਖਿਆ ਵਿਭਾਗ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਚਾਇਤੀ ਰਾਜ ਸੰਸਥਾ ਅਤੇ ਸ਼ਹਿਰੀ ਵਿਕਾਸ ਵਿਭਾਗ ਹਿੱਸਾ ਲੈਣਗੇ।
ਇਹ ਵੀ ਪੜ੍ਹੋ : ਜ਼ਿੰਬਾਬਵੇ 'ਚ ਬੱਸ ਹਾਦਸਾਗ੍ਰਸਤ, 35 ਦੀ ਮੌਤ ਤੇ 71 ਜ਼ਖਮੀ
ਕੈਬਨਿਟ ਮੰਤਰੀ ਨੇ ਵੱਖ-ਵੱਖ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਵਿਚ ਸਿਹਤ ਸਬੰਧੀ ਜਾਗਰੂਕਤਾ ਵਧਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਹ ਮੇਲੇ ਸਿਹਤ ਵਿਵਹਾਰ ਵਿਚ ਸਕਾਰਾਤਮਕ ਤਬਦੀਲੀਆਂ ਲਿਆਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨਗੇ। ਇਨ੍ਹਾਂ ਸਿਹਤ ਮੇਲਿਆਂ ਦੇ ਸਫ਼ਲ ਆਯੋਜਨ ਸਬੰਧੀ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਪ੍ਰਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਇਹ ਮੇਲੇ ਲੋਕਾਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਬਾਰੇ ਜਾਣਕਾਰੀ ਦੇਣ ਵਿਚ ਵੀ ਮਦਦ ਕਰਨਗੇ ਅਤੇ ਲੈਬਾਟਰੀ ਸੇਵਾਵਾਂ, ਕੰਸਲਟੇਸ਼ਨ, ਦਵਾਈ ਅਤੇ ਇਲਾਜ, ਰੈਫ਼ਰਲ ਆਦਿ ਵੱਖ-ਵੱਖ ਸਹੂਲਤਾਂ ਇਕ ਥਾਂ ’ਤੇ ਉਪਲਬਧ ਹੋਣਗੀਆਂ।
ਇਹ ਵੀ ਪੜ੍ਹੋ : ਰੂਸ 'ਚ ਨਵਲਨੀ ਦੀ ਸਹਿਯੋਗੀ ਨੂੰ 6 ਮਹੀਨਿਆਂ ਦੀ ਸਜ਼ਾ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਫਗਵਾੜਾ ਨੇੜੇ ਬੱਸ ਤੇ ਕੈਂਟਰ ਵਿਚਾਲੇ ਭਿਆਨਕ ਹਾਦਸਾ, ਦਰਜਨ ਤੋਂ ਵੱਧ ਲੋਕ ਗੰਭੀਰ ਜ਼ਖ਼ਮੀ
NEXT STORY