ਚੰਡੀਗੜ੍ਹ (ਬਿਊਰੋ)-ਪੰਜਾਬ ਸੂਬੇ ’ਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ 190 ਮੈਡੀਕਲ ਅਫ਼ਸਰਾਂ ਨੂੰ ਪੰਜਾਬ ਭਵਨ ਵਿਖੇ ਇਕ ਸਮਾਗਮ ਦੌਰਾਨ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਪ ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ’ਚ ਕੁਲ 35 ਜੱਚਾ ਬੱਚਾ ਸੈਂਟਰ (21 ਜ਼ਿਲ੍ਹਾ ਹਸਪਤਾਲ, 11 ਸਬ ਡਵੀਜ਼ਨਲ ਹਸਪਤਾਲ ਅਤੇ 3 ਕਮਿਊਨਿਟੀ ਹੈਲਥ ਸੈਂਟਰ) ਬਣਾਏ ਗਏ ਹਨ। ਇਨ੍ਹਾਂ ਜੱਚਾ ਬੱਚਾ ਸੈਂਟਰਾਂ ਦੇ ਲੇਬਰ ਰੂਮ ’ਚ 24X7 ਡਾਕਟਰਾਂ ਦੀ ਮੌਜੂਦਗੀ ਯਕੀਨੀ ਕਰਨ ਲਈ ਇਹ ਭਰਤੀ ਕੀਤੀ ਗਈ ਹੈ। ਇਨ੍ਹਾਂ ਤਾਇਨਾਤੀਆਂ ਨਾਲ ਸੂਬੇ ਦੇ ਸਰਕਾਰੀ ਹਸਪਤਾਲਾਂ ’ਚ ਸੁਰੱਖਿਅਤ ਜਣੇਪਾ ਅਤੇ ਨਵਜੰਮੇ ਬੱਚੇ ਦੀ ਲੋੜੀਂਦੀ ਦੇਖਭਾਲ, ਇਸ ਦੇ ਨਾਲ ਹੀ ਗਰਭਵਤੀ ਔਰਤ ਨੂੰ ਗਰਭ ਅਵਸਥਾ ਦੌਰਾਨ ਅਤੇ ਬੱਚੇ ਦੇ ਜਨਮ ਤੋਂ ਬਾਅਦ ਦੀਆਂ ਸੇਵਾਵਾਂ ਵਧੀਆ ਢੰਗ ਨਾਲ ਦਿੱਤੀਆਂ ਜਾ ਸਕਣਗੀਆਂ। ਇਸ ਦੇ ਨਾਲ ਹੀ ਪੰਜਾਬ ਸੂਬੇ ਦੇ ਸ਼ਹਿਰੀ ਖੇਤਰ ’ਚ ਅਰਬਨ ਕਮਿਊਨਿਟੀ ਹੈਲਥ ਸੈਂਟਰ ਅਤੇ ਅਰਬਨ ਪੀ. ਐੱਚ. ਸੀ. ਵਿਖੇ ਖਾਲੀ ਪਈਆਂ ਮੈਡੀਕਲ ਅਫਸਰ ਦੀਆਂ ਅਸਾਮੀਆਂ ਨੂੰ ਵੀ ਭਰਿਆ ਜਾਵੇਗਾ।
ਸੂਬੇ ਦੇ ਪੇਂਡੂ ਖੇਤਰਾਂ ’ਚ ਟੈਲੀਮੈਡੀਸਨ ਸੇਵਾ ਪ੍ਰਦਾਨ ਕਰਨ ਲਈ ਡਾਕਟਰਾਂ ਦੀ ਨਿਯੁਕਤੀ ਟੈਲੀਮੈਡੀਸਨ ਹੱਬ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਵੀ ਕੀਤੀ ਜਾਵੇਗੀ। ਉਨ੍ਹਾਂ ਨੇ ਨਵ-ਨਿਯੁਕਤ ਡਾਕਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਡੀਕਲ ਅਫਸਰ ਪੂਰੀ ਲਗਨ, ਇਮਾਨਦਾਰੀ ਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਅਤੇ ਲੋਕਾਂ ਨੂੰ ਇਲਾਜ ਸੁਵਿਧਾਵਾਂ ਵਿੱਚ ਕੋਈ ਕਮੀ ਨਾ ਛੱਡੀ ਜਾਵੇ। ਇਸ ਮੌਕੇ ਸ਼੍ਰੀ ਰਾਜ ਕਮਲ ਚੌਧਰੀ, ਪ੍ਰਮੁੱਖ ਸਕੱਤਰ (ਸਿਹਤ), ਡਾ. ਜੀ. ਬੀ. ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ ਮੌਜੂਦ ਸਨ।
ਰੋਜ਼ੀ ਰੋਟੀ ਲਈ ਮਲੇਸ਼ੀਆ ਗਏ ਪਿੰਡ ਜੰਡਵਾਲਾ ਦੇ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ
NEXT STORY