ਚੰਡੀਗੜ੍ਹ- ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ, ਫ਼ਤਹਿਗੜ੍ਹ ਸ਼ਾਹਿਬ ਦੀ ਅਚਨਚੇਤ ਚੈਕਿੰਗ ਦੌਰਾਨ ਗ਼ੈਰਹਾਜ਼ਰ ਪਾਏ ਜਾਣ 'ਤੇ ਸਿਵਲ ਸਰਜਨ ਅਤੇ ਸੀਨੀਅਰ ਮੈਡੀਕਲ ਅਫ਼ਸਰ (ਐੱਸਐੱਮਓ) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਅੱਜ ਸ਼ਾਮ ਤੱਕ ਸਪੱਸ਼ਟੀਕਰਨ ਦੇਣ ਦੀ ਹਦਾਇਤ ਕੀਤੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਸਿਹਤ ਮੰਤਰੀ ਮੰਤਰੀ ਡਾ. ਬਲਬੀਰ ਸਿੰਘ ਨੇ ਨਿਰਦੇਸ਼ ਦਿੱਤੇ ਕਿ ਸਰਕਾਰੀ ਹਸਪਤਾਲਾਂ ਦਾ ਰਜਿਸਟਰੇਸ਼ਨ ਕਾਊਂਟਰ ਸਵੇਰੇ 8:30 ਵਜੇ ਖੁੱਲ੍ਹਾ ਹੋਣਾ ਚਾਹੀਦਾ ਹੈ ਅਤੇ ਸਵੇਰੇ 9 ਵਜੇ ਮਰੀਜ਼ਾਂ ਨੂੰ ਦੇਖਣਾ ਤੇ ਓਪੀਡੀ ਸੇਵਾਵਾਂ ਸ਼ੁਰੂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਸਖ਼ਤ ਸ਼ਬਦਾਂ 'ਚ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ 'ਚ ਮਰੀਜ਼ਾਂ ਦੀ ਖੱਜਲ ਖੁਆਰੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਸਗੋਂ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ।

ਇਹ ਵੀ ਪੜ੍ਹੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ
ਚੈਕਿੰਗ ਦੌਰਾਨ ਕਿਹੜੀਆਂ ਕਮੀਆਂ ਆਈਆਂ ਨਜ਼ਰ
1. ਸਿਵਲ ਹਸਪਤਾਲ ਦਾ ਰਜਿਸਟਰੇਸ਼ਨ ਕਾਊਟਰ ਬੰਦ ਸੀ ਅਤੇ ਕਾਉਟਰ ਦੇ ਬਾਹਰ ਮਰੀਜ਼ਾਂ ਦੀਆਂ ਲੱਮੀਆਂ ਲਾਈਨਾਂ ਲੱਗੀਆਂ ਹੋਈਆਂ ਸਨ।
2. ਓ. ਪੀ. ਡੀ ਦੇ ਕਮਰੇ ਬੰਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਰਾ ਰਾਧਾ ਸੁਆਮੀ ਬਿਆਸ ਦੇ ਸ਼ਰਧਾਲੂਆਂ ਲਈ ਵੱਡੀ ਖ਼ੁਸ਼ਖ਼ਬਰੀ
NEXT STORY