ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ ਦੇ ਪਿੰਡ ਮੁਰਾਦਵਾਲਾ ਦਲ ਸਿੰਘ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ 10 ਤੋਂ 12 ਬੱਚਿਆਂ ਦੀ ਅਚਾਨਕ ਸਿਹਤ ਵਿਗੜ ਗਈ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਪਿੰਡ ਮੁਰਾਦਵਾਲਾ ਦਲ ਸਿੰਘ ਦੇ ਖੇਡ ਮੈਦਾਨ 'ਚ ਰੋਜ਼ਾਨਾ ਦੀ ਤਰ੍ਹਾਂ ਕੁੱਝ ਬੱਚੇ ਖੇਡ ਰਹੇ ਸਨ। ਬੱਚੇ ਖੇਡਦੇ ਹੋਏ ਰਤਨਜੋਤ ਨਾਂ ਦੇ ਪੌਦੇ ਕੋਲ ਪਹੁੰਚ ਗਏ ਅਤੇ ਉਨ੍ਹਾਂ ਨੇ ਪੌਦੇ 'ਤੇ ਲੱਗੇ ਫਲ ਨੂੰ ਬਦਾਮ ਸਮਝ ਕੇ ਖਾ ਲਿਆ। ਇਕ-ਦੂਜੇ ਨੂੰ ਦੇਖ ਕੇ ਸਾਰੇ ਬੱਚੇ ਇਹ ਫਲ ਖਾਣ ਲੱਗੇ।
ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਕੁੱਝ ਸਮੇਂ ਬਾਅਦ ਬੱਚਿਆਂ ਦੀ ਹਾਲਤ ਵਿਗੜਨੀ ਸ਼ੁਰੂ ਹੋ ਗਈ। ਜਦੋਂ ਬੱਚਿਆਂ ਨੇ ਰੌਲਾ ਪਾਇਆ ਤਾਂ ਤੁਰੰਤ ਪਰਿਵਾਰਕ ਮੈਂਬਰ ਪੁੱਜੇ ਅਤੇ ਬੱਚਿਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਕੁੱਝ ਬੱਚਿਆਂ ਨੂੰ ਅਰਨੀਵਾਲਾ ਦੇ ਨਿੱਜੀ ਹਸਪਤਾਲ, ਕੁੱਝ ਨੂੰ ਅਬੋਹਰ ਅਤੇ ਕੁੱਝ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ : ਕਾਂਗਰਸੀ ਆਗੂ ਦੇ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ, ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ (ਵੀਡੀਓ)
ਸਰਕਾਰੀ ਹਸਪਤਾਲ ਫਾਜ਼ਿਲਕਾ ਦੇ ਐੱਸ. ਐੱਮ. ਓ. ਡਾਕਟਰ ਐਰਿਕ ਨੇ ਦੱਸਿਆ ਕਿ ਕਰੀਬ 7 ਬੱਚਿਆਂ ਨੂੰ ਸਰਕਾਰੀ ਹਸਪਤਾਲ 'ਚ ਲਿਆਂਦਾ ਗਿਆ ਹੈ, ਜਿਨ੍ਹਾਂ ਨੂੰ ਫੂਡ ਪੁਆਜ਼ਨਿੰਗ ਵਰਗੇ ਲੱਛਣ ਦਿਖਾਈ ਦੇ ਰਹੇ ਹਨ। ਹਾਲਾਂਕਿ 7 'ਚੋਂ ਇਕ ਬੱਚੇ ਦੀ ਗੰਭੀਰ ਹਾਲਤ ਦੇਖਦੇ ਹੋਏ ਉਸ ਨੂੰ ਫ਼ਰੀਦਕੋਟ ਮੈਡੀਕਲ ਕਾਲਜ ਰੈਫ਼ਰ ਕੀਤਾ ਗਿਆ ਹੈ, ਜਦੋਂ ਕਿ 6 ਬੱਚਿਆਂ ਦਾ ਇਲਾਜ ਇੱਥੇ ਕੀਤਾ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਬੱਚਿਆਂ ਦੇ ਮਾਪਿਆਂ 'ਚ ਘਬਰਾਹਟ ਵਾਲਾ ਮਾਹੌਲ ਹੈ ਅਤੇ ਉਹ ਪਰੇਸ਼ਾਨ ਹੋ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
NEXT STORY