ਜਲੰਧਰ : ਸੂਬੇ ਦੇ ਲੋਕਾਂ ਦੀ ਸਿਹਤ ਦਾ ਖਿਆਲ ਰੱਖਣਾ ਕਿਸੇ ਵੀ ਸਰਕਾਰ ਦਾ ਪਹਿਲਾ ਫਰਜ਼ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਿਹਤ ਦੇ ਖੇਤਰ ਵਿਚ ਵੱਡੀਆਂ ਪੁਲਾਂਘਾ ਪੁੱਟ ਰਹੀ ਹੈ। ਸਰਕਾਰ ਨੇ ਹੋਂਦ ਵਿਚ ਆਉਂਦਿਆਂ ਆਪਣਾ ਮਹੱਤਵਪੂਰਨ ਵਾਅਦਾ ਨਿਭਾਉਂਦਿਆਂ ਪੰਜਾਬ ਵਿਚ ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ, ਸ਼ੁਰੂਆਤੀ ਦੌਰ ਵਿਚ ਭਾਵੇਂ ਮੁਹੱਲਾ ਕਲੀਨਿਕਾਂ ਦੀ ਗਿਣਤੀ ਘੱਟ ਸੀ ਪਰ ਅੱਜ ਪੰਜਾਬ ਭਰ ਵਿਚ 829 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਇਥੇ ਸਭ ਤੋਂ ਵੱਡੀ ਰਾਹਤ ਭਰੀ ਗੱਲ ਇਹ ਹੈ ਕਿ ਇਨ੍ਹਾਂ ਕਲੀਨਿਕਾਂ ਵਿਚ ਇਕ ਕਰੋੜ ਤੋਂ ਵੱਧ ਲੋਕ ਮਾਹਰ ਡਾਕਟਰਾਂ ਕੋਲੋਂ ਇਲਾਜ ਕਰਵਾ ਚੁੱਕੇ ਹਨ। ਮੁਹੱਲਾ ਕਲੀਨਿਕ ਨੇੜੇ ਹੋਣ ਕਾਰਣ ਜਿੱਥੇ ਲੋਕਾਂ ਦੇ ਸਮੇਂ ਦੀ ਬਚਤ ਹੋ ਰਹੀ ਹੈ, ਉਥੇ ਹੀ ਹੁਣ ਉਨ੍ਹਾਂ ਨੂੰ ਮਹਿੰਗੇ ਇਲਾਜ ਤੋਂ ਵੀ ਛੁਟਕਾਰਾ ਮਿਲਿਆ ਹੈ। ਇਨ੍ਹਾਂ ਕਲੀਨਿਕਾਂ ਵਿਚ ਦਵਾਈਆਂ ਅਤੇ ਟੈਸਟ ਫਰੀ ਕੀਤੇ ਜਾ ਰਹੇ ਹਨ। ਲਗਭਗ 38 ਟੈਸਟ ਆਮ ਆਦਮੀ ਕਲੀਨਿਕ ਵਿਚ ਕੀਤੇ ਜਾ ਰਹੇ ਹਨ। ਜਿਹੜੇ ਟੈਸਟ ਪ੍ਰਾਈਵੇਟ ਲੈਬਾਂ ਵਿਚ ਮਹਿੰਗੇ ਭਾਅ 'ਤੇ ਮਰੀਜ਼ਾਂ ਨੂੰ ਕਰਵਾਉਣੇ ਪੈਂਦੇ ਸਨ ਅੱਜ ਉਹ ਪੰਜਾਬ ਸਰਕਾਰ ਦਾ ਕਲੀਨਿਕਾਂ ਵਿਚ ਮੁਫਤ ਕੀਤੇ ਜਾ ਰਹੇ ਹਨ।
ਮੂਲੇਪੁਰ ਕਲੀਨਿਕ ਵਿਚ ਤਾਇਨਾਤ ਮੈਡੀਕਲ ਅਫ਼ਸਰ ਡਾ. ਹਿਮਾਂਸ਼ੂ ਜਿੰਦਲ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਹੁਣ ਸ਼ੂਗਰ ਦੀਆਂ ਦਵਾਈਆਂ ਵੀ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਮਰੀਜ਼ਾਂ ਦੀ ਟੈਸਟ ਵੀ ਫਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਪਹਿਲਾਂ ਸ਼ਹਿਰਾਂ ਵਿਚ ਦੂਰ ਦੁਰੇਡੇ ਆਪਣੇ ਇਲਾਜ ਲਈ ਜਾਣਾ ਪੈਂਦਾ ਸੀ ਪਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਹੁਣ ਉਨ੍ਹਾਂ ਦਾ ਘਰ ਨੇੜੇ ਹੀ ਇਲਾਜ ਹੋ ਰਿਹਾ ਹੈ। ਪੰਜਾਬ ਸਰਕਾਰ ਦਾ ਹੈਲਥ ਸੈਕਟਰ ਵਿਚ ਇਹ ਸਭ ਤੋਂ ਵਧੀਆ ਅਤੇ ਸ਼ਾਨਦਾਰ ਉਪਰਾਲਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਸਰਵਣ ਸਿੰਘ ਫਿਲੌਰ
NEXT STORY