ਫ਼ਰੀਦਕੋਟ (ਜ. ਬ.) – ਕੋਟਕਪੂਰਾ ਗੋਲੀ ਕਾਂਡ 'ਚ ਸੈਸ਼ਨ ਜੱਜ ਕੁਲਦੀਪ ਕੁਮਾਰ ਕਰੀਰ ਦੀ ਅਦਾਲਤ ਕੇਸ ਦੀ ਸੁਣਵਾਈ ਲਈ ਰੱਖੀ ਗਈ ਸੀ ਪਰ ਸੈਸ਼ਨ ਜੱਜ ਕੁਲਦੀਪ ਕੁਮਾਰ ਕਰੀਰ ਦੀ ਰਿਟਾਇਰਮੈਂਟ ਹੋਣ ਕਾਰਨ ਇਸ ਮਾਮਲੇ ਨੂੰ ਅਡੀਸ਼ਨਲ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਡੀ. ਐੱਸ. ਪੀ. ਪਰਮਜੀਤ ਸਿੰਘ ਪਨੂੰ ਘਰੇਲੂ ਕੰਮ ਕਾਰ ਕਾਰਨ ਅਦਾਲਤ 'ਚ ਪੇਸ਼ ਨਹੀਂ ਹੋ ਸਕੇ, ਜਿਸ ਦੀ ਹਾਜ਼ਰੀ ਮੁਆਫੀ ਲਈ ਅਰਜ਼ੀ ਦਿੱਤੀ ਗਈ। ਅਦਾਲਤ ਨੇ ਹਾਜ਼ਰੀ ਤੋਂ ਛੋਟ ਦੇਣ ਮਗਰੋਂ ਮਾਮਲੇ ਦੀ ਸੁਣਵਾਈ 17 ਜਨਵਰੀ ਤੱਕ ਮੁਲਤਵੀ ਕਰ ਦਿੱਤੀ।
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ, ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ, ਐੱਸ. ਪੀ. ਬਲਜੀਤ ਸਿੰਘ ਸਿੱਧੂ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸ. ਐੱਚ. ਓ. ਗੁਰਦੀਪ ਸਿੰਘ ਪਧੇਰ ਅਦਾਲਤ 'ਚ ਪੇਸ਼ ਹੋਏ। ਜਾਣਕਾਰੀ ਅਨੁਸਾਰ ਕੋਟਕਪੂਰਾ ਗੋਲੀ ਕਾਂਡ ਵਿਚ ਵਿਸ਼ੇਸ਼ ਜਾਂਚ ਟੀਮ ਨੇ 17 ਅਗਸਤ 2018 ਨੂੰ ਆਈ. ਪੀ. ਸੀ. ਦੀ ਧਾਰਾ 307,326,325,323,324, 218 ,148,149 ਅਤੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਸੀ।
ਮੱਧ ਪ੍ਰਦੇਸ਼ ਅਤੇ ਉਤਰ ਪ੍ਰਦੇਸ਼ ਦੇ ਪੀੜਤ ਸਿੱਖਾਂ ਦੀ ਮਦਦ ਕਰੇਗਾ ਅਕਾਲੀ ਦਲ
NEXT STORY