ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ ਗੰਭੀਰ) : ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਰੈਗੂਲਰ ਜ਼ਮਾਨਤ ਪ੍ਰਾਪਤ ਕਰਨ ਵਿੱਚ ਅਸਫ਼ਲ ਰਹੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੰਤਰੀ ਮਜੀਠੀਆ ਦੀ ਰੈਗੂਲਰ ਜ਼ਮਾਨਤ ਅਰਜ਼ੀ 'ਤੇ ਸੁਣਵਾਈ 6 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਵੱਡੀ ਖ਼ਬਰ, ਲਾਜ਼ਮੀ ਹੋਣ ਜਾ ਰਿਹਾ ਇਹ Rule, ਧਿਆਨ ਨਾਲ ਪੜ੍ਹ ਲਓ ਖ਼ਬਰ
ਮਜੀਠੀਆ 6 ਜੁਲਾਈ ਤੋਂ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਸੀ। ਮਜੀਠੀਆ ਨੇ ਹਾਈਕੋਰਟ 'ਚ ਰਾਹਤ ਦੀ ਅਪੀਲ ਕੀਤੀ ਸੀ, ਜਿਸ 'ਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਨੂੰ ਉਨ੍ਹਾਂ ਨੇ ਗੈਰ-ਕਾਨੂੰਨੀ ਦੱਸਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਕਾਮਿਆਂ ਲਈ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਦਿੱਤੀ ਇਸ ਪ੍ਰਾਜੈਕਟ ਨੂੰ ਮਨਜ਼ੂਰੀ
ਪਟੀਸ਼ਨ 'ਚ ਮਜੀਠੀਆ ਨੇ ਦਾਅਵਾ ਕੀਤਾ ਕਿ ਉਨ੍ਹਾਂ ਖ਼ਿਲਾਫ਼ ਦਰਜ ਕੀਤੀ ਗਈ ਐੱਫ. ਆਈ. ਆਰ. ਸਿਆਸੀ ਬਦਲਾਖੋਰੀ ਦਾ ਨਤੀਜਾ ਸੀ ਅਤੇ ਇਸ ਨੂੰ ਸਰਕਾਰ ਵੱਲੋਂ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦੱਸਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ! ਸ੍ਰੀ ਅਨੰਦਪੁਰ ਸਾਹਿਬ ਵਿਖੇ 'ਆਪ' ਆਗੂ ਨੂੰ ਮਾਰੀਆਂ ਗੋਲ਼ੀਆਂ, ਵਿਆਹ ਦੌਰਾਨ ਪਿਆ ਭੜਥੂ
NEXT STORY