ਚੰਡੀਗੜ੍ਹ : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ 'ਚ ਹੋਏ ਇੰਟਰਵਿਊ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਲਾਰੈਂਸ ਬਿਸ਼ਨੋਈ ਦੇ ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਕਮੇਟੀ ਨੇ ਹੁਣ ਤੱਕ ਕੀ ਕੀਤਾ, ਇਸ ਬਾਰੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਅੱਜ ਦੁਪਹਿਰ 2 ਵਜੇ ਤੱਕ ਜਾਣਕਾਰੀ ਮੰਗੀ ਹੈ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦੀ ਗੋਦੀ 'ਚੋਂ ਚੋਰੀ ਹੋਇਆ ਬੱਚਾ
ਦੱਸਣਯੋਗ ਹੈ ਕਿ 14 ਮਾਰਚ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਇਕ ਚੈਨਲ ਨੂੰ ਇੰਟਰਵਿਊ ਦਿੱਤਾ ਗਿਆ ਸੀ। ਇਸ ਇੰਟਰਵਿਊ 'ਚ ਮਚੀ ਤੜਥੱਲੀ ਅਜੇ ਸ਼ਾਂਤ ਨਹੀਂ ਹੋਈ ਸੀ ਕਿ ਉਸੇ ਚੈਨਲ ਨਾਲ ਇਕ ਹੋਰ ਇੰਟਰਵਿਊ ਸਾਹਮਣੇ ਆ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਚੱਲਣ ਨੂੰ ਲੈ ਕੇ ਆਈ ਤਾਜ਼ਾ ਖ਼ਬਰ, ਸਫ਼ਰ ਕਰਨ ਵਾਲੇ ਲੱਖਾਂ ਲੋਕਾਂ ਨੂੰ ਮਿਲੀ ਰਾਹਤ
ਹਾਲਾਂਕਿ ਪਹਿਲੀ ਇੰਟਰਵਿਊ ਤੋਂ ਬਾਅਦ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਸੀ ਕਿ ਇਹ ਘਟਨਾ ਪੰਜਾਬ ਦੀ ਕਿਸੇ ਜੇਲ੍ਹ ਦੀ ਨਹੀਂ ਹੈ। ਹਾਈਕੋਰਟ ਨੇ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ 'ਤੇ ਸਵਾਲ ਚੁੱਕੇ ਸਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਧੀ ਰਾਤ ਨੂੰ ਬਿਆਸ ਹਾਈਵੇਅ 'ਤੇ ਵਾਪਰਿਆ ਹਾਦਸਾ, ਇਕ ਤੋਂ ਬਾਅਦ ਇਕ ਕਈ ਗੱਡੀਆਂ ਦੀ ਹੋਈ ਟੱਕਰ
NEXT STORY