ਬਠਿੰਡਾ (ਸੁਖਵਿੰਦਰ) : ਬਠਿੰਡਾ ਦੀ ਅਦਾਲਤ ’ਚ ਫਿਲਮ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਦਾ ਮਾਮਲਾ ਮੰਗਲਵਾਰ ਨੂੰ ਵਕੀਲਾਂ ਦੀ ਹੜਤਾਲ ਕਾਰਨ ਰੱਦ ਕਰ ਦਿੱਤਾ ਗਿਆ। ਕੰਮ ਰੁਕਣ ਕਾਰਨ ਸੁਣਵਾਈ ਲਈ ਆਏ ਬੇਬੇ ਮਹਿੰਦਰ ਕੌਰ ਦੇ ਪਤੀ ਲਾਭ ਸਿੰਘ ਨੂੰ ਵੀ ਨਿਰਾਸ਼ ਪਰਤਣਾ ਪਿਆ। ਲਾਭ ਸਿੰਘ ਨੇ ਕਿਹਾ ਕਿ ਆਪਣੀ ਬੁਢਾਪੇ ’ਚ ਉਹ ਵਾਰ-ਵਾਰ ਅਦਾਲਤਾਂ ਦੇ ਚੱਕਰਾਂ ਤੋਂ ਬਹੁਤ ਦੁਖੀ ਹਨ। ਉਨ੍ਹਾਂ ਨੇ ਅਦਾਲਤ ਨੂੰ ਬੇਨਤੀ ਕੀਤੀ ਹੈ ਕਿ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ। ਮਾਤਾ ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਕਿਹਾ ਕਿ ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਰੱਦ ਕਰ ਦਿੱਤੀ ਗਈ ਹੈ।
ਅਦਾਲਤ ਨੇ ਕੇਸ ਦੀ ਅਗਲੀ ਤਾਰੀਖ਼ 10 ਮਾਰਚ ਰੱਖੀ ਹੈ। ਉਹ ਉਸ ਤਾਰੀਖ਼ ਨੂੰ ਗਵਾਹ ਪੇਸ਼ ਕਰਨਗੇ। ਇਸ ਤੋਂ ਇਲਾਵਾ ਸੰਸਦ ਮੈਂਬਰ ਕੰਗਨਾ ਰਣੌਤ ਦੇ ਪਾਸਪੋਰਟ ਜ਼ਬਤ ਕਰਨ ਸਬੰਧੀ ਅਦਾਲਤ ’ਚ ਦਾਇਰ ਪਟੀਸ਼ਨ ਦੀ ਸੁਣਵਾਈ ਵੀ ਉਸ ਦਿਨ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ’ਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਸੰਸਦ ਮੈਂਬਰ ਕੰਗਨਾ ਰਣੌਤ ਨੇ ਮਾਤਾ ਮਹਿੰਦਰ ਕੌਰ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ, ਜਿਸ ਤੋਂ ਬਾਅਦ ਮਾਤਾ ਮਹਿੰਦਰ ਕੌਰ ਨੇ ਬਠਿੰਡਾ ਦੀ ਇਕ ਅਦਾਲਤ ’ਚ ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ, ਜਿਸਦੀ ਸੁਣਵਾਈ ਜਾਰੀ ਹੈ।
ਚੰਗੀ ਸੋਚ ਤੇ ਸਿਹਤ ਸਿਰਫ਼ ਖੇਡ ਦੇ ਮੈਦਾਨ ਤੇ ਖੇਡਾਂ ਰਾਹੀਂ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ: ਪਰਗਟ ਸਿੰਘ
NEXT STORY