ਚੰਡੀਗੜ੍ਹ (ਹਾਂਡਾ) : ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਗੈਰ ਕਾਨੂੰਨੀ ਮਾਈਨਿੰਗ ਖ਼ਿਲਾਫ਼ ਦਾਇਰ ਕੀਤੀ ਗਈ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਪਟੀਸ਼ਨਕਰਤਾ ਨੇ ਦੋਸ਼ ਲਾਇਆ ਕਿ ਮਾਈਨਿੰਗ ਅਜੇ ਵੀ ਜਾਰੀ ਹੈ। ਪੰਜਾਬ ਸਰਕਾਰ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਬੀ. ਐੱਸ. ਐੱਫ. ਨਾਲ ਮਿਲ ਕੇ ਪੁਲਸ ਮਾਈਨਿੰਗ 'ਤੇ ਰੋਕ ਲਾ ਰਹੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਸਲ ਸੱਚ ਨੇ ਹਰ ਕਿਸੇ ਨੂੰ ਕਰ ਛੱਡਿਆ ਹੱਕਾ-ਬੱਕਾ (ਵੀਡੀਓ)
ਫ਼ੌਜ ਅਤੇ ਕੇਂਦਰੀ ਵਾਤਾਵਰਣ ਮੰਤਰਾਲੇ ਨੇ ਵੀ ਹਲਫ਼ਨਾਮਾ ਦਾਇਰ ਕਰਕੇ ਆਪਣਾ ਪੱਖ ਪੇਸ਼ ਕੀਤਾ। ਫ਼ੌਜ ਵੱਲੋਂ ਦਾਅਵਾ ਕੀਤਾ ਗਿਆ ਕਿ ਅੰਮ੍ਰਿਤਸਰ 'ਚ ਮਾਈਨਿੰਗ ਕਾਰਨ ਫ਼ੌਜ ਦੇ ਬੰਕਰ ਨੂੰ ਨੁਕਸਾਨ ਹੋ ਰਿਹਾ ਹੈ। ਦੱਸਣਯੋਗ ਹੈ ਕਿ ਫ਼ੌਜ ਅਤੇ ਬੀ. ਐੱਸ. ਐੱਫ. ਪਹਿਲਾਂ ਹੀ ਇਸ ਨੂੰ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਦੱਸ ਚੁੱਕੇ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਪੁਲਸ ਦੀ ਦਾਦਾਗਿਰੀ, ਥਾਣੇ ਬਾਹਰ ਬੈਠੇ ਲੋਕਾਂ ਨੂੰ ਕੁੱਟਿਆ, ਪੱਤਰਕਾਰਾਂ ਨੂੰ ਵੀ ਮਾਰੇ ਧੱਕੇ (ਵੀਡੀਓ)
ਇਸ ਤੋਂ ਬਾਅਦ ਹਾਈਕੋਰਟ ਨੇ ਪਠਾਨਕੋਟ ਅਤੇ ਗੁਰਦਾਸਪੁਰ 'ਚ ਮਾਈਨਿੰਗ 'ਤੇ ਰੋਕ ਲਾ ਦਿੱਤੀ ਸੀ। ਫਿਲਹਾਲ ਅਦਾਲਤ ਨੇ ਪਠਾਨਕੋਟ ਅਤੇ ਗੁਰਦਾਸਪੁਰ 'ਚ ਮਾਈਨਿੰਗ 'ਤੇ ਪਾਬੰਦੀ ਦੇ ਹੁਕਮਾਂ ਨੂੰ ਜਾਰੀ ਰੱਖਦੇ ਹੋਏ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਦੀ ਕੋਲਾ ਖਦਾਨ ’ਤੇ ਨਕਸਲੀਆਂ ਦੀ ਦਹਿਸ਼ਤ ਦਾ ਪ੍ਰਛਾਵਾਂ, CM ਮਾਨ ਦਾ ਉਦਘਾਟਨ ਪ੍ਰੋਗਰਾਮ 2 ਵਾਰ ਹੋਇਆ ਰੱਦ
NEXT STORY