ਚੰਡੀਗੜ੍ਹ- ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨਾਲ ਜੁੜੇ ਮਾਮਲੇ ਦੀ ਪਟੀਸ਼ਨ 'ਤੇ ਅੱਜ ਪੰਜਾਬ-ਹਰਿਆਣਾ ਹਾਈਕੋਰਟ ਵਿਚ ਸੁਣਵਾਈ ਕੀਤੀ ਗਈ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਕੋਰਟ ਵਿਚ ਸੀਲਬੰਦ ਰਿਪੋਰਟ ਪੇਸ਼ ਕੀਤੀ ਹੈ। ਇਥੇ ਇਹ ਦੱਸ ਦੇਈਏ ਕਿ ਇਹ ਸੁਣਵਾਈ 2 ਹਿੱਸਿਆਂ ਵਿਚ ਕੀਤੀ ਗਈ ਹੈ। ਸਵੇਰੇ ਜਦੋਂ ਸੁਣਵਾਈ ਹੋਈ ਤਾਂ ਪੰਜਾਬ ਸਰਕਾਰ ਵੱਲੋਂ ਸੀਲਬੰਦ ਰਿਪੋਰਟ ਪੇਸ਼ ਕੀਤੀ ਗਈ ਅਤੇ ਦੂਜੀ ਸੁਣਵਾਈ 2 ਵਜੇ ਕੀਤੀ ਗਈ। ਇਸ ਵਿਚ ਕੇਂਦਰ ਸਰਕਾਰ ਦੇ ਵਕੀਲ ਵੱਲੋਂ ਤਰਕ ਦਿੱਤਾ ਗਿਆ ਕਿ ਅਸੀਂ ਇਨਪੁੱਟ ਸ਼ੇਅਰ ਕਰ ਦਿੱਤੀਆਂ ਹਨ। ਇਸ ਮੁਤਾਬਕ ਬਿਕਰਮ ਮਜੀਠੀਆ ਦੀ ਜਾਨ ਨੂੰ ਖ਼ਤਰਾ ਹੈ। ਹੁਣ ਉਨ੍ਹਾਂ ਨੂੰ ਸਕਿਓਰਿਟੀ ਦੇਣੀ ਹੈ ਕਿ ਨਹੀਂ ਇਹ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਨਵੇਂ ਹੁਕਮ ਜਾਰੀ ! 18 ਜੂਨ ਤੱਕ ਲੱਗ ਗਈਆਂ ਸਖ਼ਤ ਪਾਬੰਦੀਆਂ
ਦੱਸ ਦੇਈਏ ਕਿ ਮਜੀਠੀਆ ਦੇ ਮਾਮਲੇ ਵਿਚ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਾਮਲੇ ਵਿਚ ਸੁਣਵਾਈ ਹੋਈ ਹੈ। ਪੰਜਾਬ ਸਰਕਾਰ ਨੂੰ ਨਵੀਂ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। 12 ਜੁਲਾਈ ਤੱਕ ਸੁਰੱਖਿਆ ਦਾ ਮੁਲਾਂਕਣ ਕਰਕੇ ਰਿਪੋਰਟ ਦੇਣ ਨੂੰ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਘਟਾ ਦਿੱਤਾ ਗਿਆ ਸੀ ਜਿਸ ਦੇ ਬਾਅਦ ਮਜੀਠੀਆ ਵੱਲੋਂ ਸਵਾਲ ਵੀ ਚੁੱਕੇ ਗਏ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਤਹਿਸੀਲਾਂ ਵਾਲੇ ਦੇਣ ਧਿਆਨ, ਨਵੇਂ ਹੁਕਮ, 31 ਮਈ ਤੱਕ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ
NEXT STORY