ਚੰਡੀਗੜ੍ਹ (ਹਾਂਡਾ) : ਪੰਜਾਬ ਦੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਜ਼ਮਾਨਤ ਪਟੀਸ਼ਨ ਦਾਖ਼ਲ ਕੀਤੀ ਹੋਈ ਹੈ। ਖਹਿਰਾ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ! ਖ਼ਤਰਨਾਕ ਗੈਂਗਸਟਰਾਂ ਦੀ ਨਵੀਂ ਖੇਡ ਬਣੀ ਵੱਡੀ ਚਿੰਤਾ, ਪੜ੍ਹੋ ਪੂਰੀ ਖ਼ਬਰ
ਸੁਖਪਾਲ ਸਿੰਘ ਖਹਿਰਾ ਨੂੰ ਐੱਨ. ਡੀ. ਪੀ. ਐੱਸ. ਦੇ ਇਕ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੋਇਆ ਹੈ ਅਤੇ ਉਹ ਪੁਲਸ ਰਿਮਾਂਡ 'ਤੇ ਚੱਲ ਰਹੇ ਹਨ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਉਨ੍ਹਾਂ 'ਤੇ ਦਰਜ ਕੀਤਾ ਗਿਆ ਮੁਕੱਦਮਾ ਸਿਆਸਤ ਤੋਂ ਪ੍ਰੇਰਿਤ ਹੈ ਕਿਉਂਕਿ ਇਸ ਮਾਮਲੇ 'ਚ ਸੁਪਰੀਮ ਕੋਰਟ ਪਹਿਲਾਂ ਹੀ ਰੋਕ ਲਾ ਚੁੱਕੀ ਹੈ। ਦੱਸਣਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਹਾਈਕੋਰਟ 'ਚ ਪਟੀਸ਼ਨ ਦਾਖ਼ਲ ਕਰਕੇ ਉਨ੍ਹਾਂ 'ਤੇ ਹੋਈ ਕਾਰਵਾਈ ਅਤੇ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਰਾਮ ਲੀਲਾ 'ਚ ਪਿਆ ਰੌਲਾ, ਮੁੰਡਿਆਂ ਨੇ ਧੂਹ-ਧੂਹ ਕੁੱਟੇ ਕਲਾਕਾਰ, ਖ਼ੁਦ ਹੀ ਦੇਖ ਲਓ ਤਸਵੀਰਾਂ
ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਪਾਈ ਪੋਸਟ
ਇਸ ਬਾਰੇ ਫੇਸਬੁੱਕ 'ਤੇ ਪੋਸਟ ਸਾਂਝੀ ਕਰਦੇ ਹੋਏ ਸੁਖਪਾਲ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਲਿਖਿਆ ਕਿ ਆਖ਼ਰਕਾਰ ਗ੍ਰਿਫ਼ਤਾਰੀ ਦੀ 19 ਦਿਨਾਂ ਬਾਅਦ ਮੇਰੇ ਪਿਤਾ ਸੁਖਪਾਲ ਸਿੰਘ ਖਹਿਰਾ ਜੀ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੂੰ 4 ਵਾਰ (8 ਦਿਨ) ਪੁਲਸ ਰਿਮਾਂਡ 'ਤੇ ਭੇਜਿਆ ਗਿਆ, ਜੋ ਕਿ ਸਰਾਸਰ ਧੱਕੇਸ਼ਾਹੀ ਸੀ। ਮੇਰੇ ਪਿਤਾ ਪ੍ਰਤੀ ਸਰਕਾਰ ਦੀ ਨਫ਼ਰਤ ਸਪੱਸ਼ਟ ਹੈ। ਮੇਰੇ ਪਿਤਾ ਪੂਰੀ ਤਰ੍ਹਾਂ ਬੇਕਸੂਰ ਹਨ ਅਤੇ ਉਹ ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤ ਹੋ ਕੇ ਬਾਹਰ ਆਉਣਗੇ ਅਤੇ ਸੱਚ ਦੀ ਜਿੱਤ ਹੋਵੇਗੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਨੰਦ ਕਾਰਜ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਖ਼ਤ ਹੁਕਮ ਜਾਰੀ
NEXT STORY