ਜਲੰਧਰ/ਗੋਰਾਇਆ (ਮੁਨੀਸ਼)- ਗੋਰਾਇਆ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਭਾਈ-ਦੂਜ ਤੋਂ ਪਹਿਲਾਂ ਹੀ ਭੈਣ-ਭਰਾ ਨੇ ਇਕੱਠਿਆਂ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਦਰਅਸਲ, ਭੈਣ ਦੀ ਮੌਤ ਦੀ ਖ਼ਬਰ ਸੁਣ ਕੇ ਭਰਾ ਨੇ ਵੀ ਦਮ ਤੋੜ ਦਿੱਤਾ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਸਮੇਤ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ: ਜਲੰਧਰ ਅਤੇ ਅੰਮ੍ਰਿਤਸਰ ਬਣੇ ਨਕਲੀ ਦਵਾਈ ਮੈਨੂਫੈਕਚਰਿੰਗ ਦੇ ਹੱਬ, ਇੰਝ ਹੋ ਰਹੀ ਸਪਲਾਈ
ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਬਾਜ਼ਾਰ ਗੋਰਾਇਆ ਦਾ ਰਹਿਣ ਵਾਲੇ ਅਸ਼ੋਕ ਜੈਰਥ ਨੂੰ ਆਪਣੀ ਭੈਣ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਸੀ, ਜੋ ਆਪਣੀ ਪਤਨੀ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਲੁਧਿਆਣਾ ਗਿਆ ਹੋਇਆ ਸੀ। ਅਸ਼ੋਕ ਨੇ ਜਿਵੇਂ ਹੀ ਆਪਣੀ ਭੈਣ ਦੀ ਲਾਸ਼ ਵੇਖੀ ਤਾਂ ਉਹ ਦਿਲ ਦਾ ਦੌਰਾ ਪੈਣ ਕਰਕੇ ਬੇਹੋਸ਼ ਹੋ ਗਿਆ। ਅਸ਼ੋਕ ਜੈਰਥ ਦੀ ਮੌਕੇ ਉਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: ਦੀਵਾਲੀ ਮੌਕੇ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਕੈਨੇਡਾ ਵਿਖੇ ਭੁਲੱਥ ਦੇ ਨੌਜਵਾਨ ਦੀ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਦੀਵਾਲੀ ਵਾਲੀ ਰਾਤ ਇਲੈਕਟ੍ਰੋਨਿਕਸ ਦੁਕਾਨ ’ਚ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ
NEXT STORY