ਮਹਿਲ ਕਲਾਂ (ਹਮੀਦੀ)- ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਛੀਨੀਵਾਲ ਕਲਾਂ ਵਿਚ ਇਕ ਖੇਤ ਮਜ਼ਦੂਰ ਦੀ ਕੰਮ ਕਰਦੇ ਸਮੇਂ ਅਚਾਨਕ Heart Attack ਨਾਲ ਮੌਤ ਹੋ ਗਈ। ਮ੍ਰਿਤਕ ਦੇ ਛੋਟੇ ਭਰਾ ਹਰਵਿੰਦਰ ਸਿੰਘ ਵਾਸੀ ਛੀਨੀਵਾਲ ਕਲਾਂ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਚਰਨ ਸਿੰਘ ਲੰਮੇ ਸਮੇਂ ਤੋਂ ਖੇਤ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ। ਅੱਜ ਸਵੇਰੇ ਰੋਟੀ ਖਾ ਕੇ ਉਹ ਪਿੰਡ ਤੋਂ ਕਾਲਸਾਂ ਜਾਣ ਵਾਲੇ ਕੱਚੇ ਰਸਤੇ ਨੇੜੇ ਕਿਸਾਨਾਂ ਦੇ ਖੇਤਾਂ ਵਿਚ ਨਵਾਂ ਖਾਲ ਬਣਾਉਣ ਲਈ ਗਿਆ ਸੀ। ਕੰਮ ਕਰਦੇ ਦੌਰਾਨ ਉਸ ਨੂੰ ਅਚਾਨਕ Heart Attack ਆਇਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਸਾਥੀਆਂ ਨੇ ਤੁਰੰਤ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਪਿੰਡ ਵਾਸੀਆਂ ਦੀ ਮਦਦ ਨਾਲ ਉਸ ਨੂੰ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਖ਼ਬਰ ਵੀ ਪੜ੍ਹੋ - 16 ਅਗਸਤ ਤੋਂ ਬੰਦ ਰਹੇਗਾ ਪੰਜਾਬ ਦਾ ਇਹ ਸ਼ਹਿਰ! ਚੱਕਾ ਜਾਮ ਦਾ ਐਲਾਨ
ਮ੍ਰਿਤਕ ਪਿੱਛੇ ਉਸ ਦੀ ਪਤਨੀ, ਦੋ ਧੀਆਂ ਅਤੇ ਇਕ ਪੁੱਤਰ ਰੋਂਦਿਆਂ-ਬਿਲੱਖਦਿਆਂ ਛੱਡ ਗਿਆ ਹੈ। ਪਿੰਡ ਦੇ ਸਮਾਜ ਸੇਵਕ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ, ਜਿਵੇਂ ਕਿ ਪੰਚ ਏਕਮ ਸਿੰਘ ਛੀਨੀਵਾਲ (ਬਹੁਜਨ ਸਮਾਜ ਪਾਰਟੀ), ਪਰਮਜੀਤ ਸਿੰਘ ਛੀਨੀਵਾਲ (ਮਜ਼ਦੂਰ ਜਥੇਬੰਦੀ), ਅਤੇ ਨਿਰਭੈ ਸਿੰਘ ਛੀਨੀਵਾਲ (ਮਨਰੇਗਾ ਮਜ਼ਦੂਰ ਆਗੂ) ਨੇ ਚਰਨ ਸਿੰਘ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਮੁੜ ਵਸੇਬੇ ਲਈ ਆਰਥਿਕ ਸਹਾਇਤਾ ਦਿੱਤੀ ਜਾਵੇ। ਚਰਨ ਸਿੰਘ ਦੀ ਅਚਾਨਕ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਸਮੇਤ ਪਿੰਡ ਵਾਸੀ ਉਸ ਦੀ ਮੌਤ ‘ਤੇ ਗਹਿਰੇ ਦੁੱਖ ਵਿਚ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਲੋਕਾਂ ਦੀ ਮਦਦ ਲਈ ਅੱਗੇ ਆਏ ਸੰਤ ਸੀਚੇਵਾਲ, ਜ਼ਿੰਦਗੀਆਂ ਬਚਾਉਣ 'ਚ ਜੁਟੇ
NEXT STORY