ਜਲੰਧਰ (ਸੋਨੂੰ)- ਕਾਮੇਡੀਅਨ ਕਪਿਲ ਸ਼ਰਮਾ ਸਮੇਤ ਕਈ ਸੈਲੀਬ੍ਰਿਟੀਜ਼ ਨੂੰ ਪਰਾਂਠੇ ਖਵਾਉਣ ਵਾਲੇ ਹਾਰਟ ਅਟੈਕ ਵੀਰ ਦਵਿੰਦਰ ਸਿੰਘ ਨੂੰ ਗਰੁੱਪ ਬਣਾ ਕੇ ਲਾਰੈਂਸ ਬਿਸ਼ਨੋਈ ਦੇ ਨਾਮ ਦੀ ਵਰਤੋਂ ਕਰਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਦਵਿੰਦਰ ਨੇ ਇਸ ਘਟਨਾ ਸਬੰਧੀ ਪੁਲਸ ਡਾਇਰੈਕਟਰ ਜਨਰਲ ਅਤੇ ਪੁਲਸ ਕਮਿਸ਼ਨਰ ਕੋਲ ਇਕ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਹੈ। ਵੀਰ ਦਵਿੰਦਰ ਨੇ ਰਿਕਾਰਡਿੰਗ ਅਤੇ ਨੰਬਰ ਵੀ ਜਾਰੀ ਕੀਤੇ ਹਨ, ਜਿਸ 'ਚ ਬਸਤੀ ਇਲਾਕੇ ਦੇ ਰਹਿਣ ਦਾ ਦਾਅਵਾ ਕਰਨ ਵਾਲੇ ਨੌਜਵਾਨ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੇ ਹਨ। ਇਕ ਹੋਰ ਵੀਡੀਓ 'ਚ ਵੀਰ ਦਵਿੰਦਰ ਵਿਖਾਉਂਦਾ ਹੈ ਕਿ ਉਸ ਨੂੰ ਵਾਰ-ਵਾਰ ਕਾਲਾਂ ਕਰਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ ਤੇ ਕਈਆਂ 'ਚ ਪਏ ਗੜ੍ਹੇ
ਦਵਿੰਦਰ ਨੇ ਦੱਸਿਆ ਕਿ 30 ਲੋਕਾਂ ਦਾ ਇਕ ਗਰੁੱਪ ਹੈ। ਜਿਸ ਵਿਚ ਉਹ ਗਰੁੱਪ ਕਾਲ ਕਰਕੇ ਵੀਰ ਦਵਿਦੰਰ ਨੂੰ ਪਰੇਸ਼ਾਨ ਕਰ ਰਹੇ ਹਨ। ਦਵਿੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਮਹੀਨੇ ਤੋਂ ਧਮਕੀਆਂ ਮਿਲ ਰਹੀਆਂ ਹਨ। ਦਵਿੰਦਰ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਦਵਿੰਦਰ ਦਾ ਦੋਸ਼ ਹੈ ਕਿ ਨੌਜਵਾਨਾਂ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਲੈ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਉਸ ਦੇ ਖ਼ਿਲਾਫ਼ ਬੇਅਦਬੀ ਦਾ ਮਾਮਲਾ ਦਰਜ ਕਰਨ ਦੀ ਧਮਕੀ ਦਿੱਤੀ।
ਇਹ ਵੀ ਪੜ੍ਹੋ: ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ 5 ਗੁਰਗੇ ਹਥਿਆਰਾਂ ਸਣੇ ਗ੍ਰਿਫ਼ਤਾਰ
ਹਾਲਾਂਕਿ ਨੌਜਵਾਨਾਂ ਨੇ ਕੋਈ ਪੈਸੇ ਦੀ ਮੰਗ ਨਹੀਂ ਕੀਤੀ ਪਰ ਪੁਲਸ ਨੇ 27 ਦਿਨਾਂ ਵਿੱਚ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨੌਜਵਾਨਾਂ ਵੱਲੋਂ ਲਗਾਤਾਰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਉਹ ਪੁਲਸ ਕਮਿਸ਼ਨਰ ਦਫ਼ਤਰ ਗਿਆ, ਜਿੱਥੇ ਸੀ. ਪੀ. ਸਤਿੰਦਰ ਸਿੰਘ ਨੇ ਉਸ ਦੀ ਗੱਲ ਸੁਣੀ ਪਰ ਅਜੇ ਤੱਕ ਮਸਲਾ ਹੱਲ ਨਹੀਂ ਹੋਇਆ। ਉਹ ਕਈ ਅਧਿਕਾਰੀਆਂ ਦੇ ਕੋਲ ਜਾ ਚੁੱਕੇ ਹਨ। ਇਸ ਦੌਰਾਨ ਉਹ ਪੁਲਸ ਅਧਿਕਾਰੀ ਮਨਪ੍ਰੀਤ ਦੇ ਕੋਲ ਵੀ ਸ਼ਿਕਾਇਤ ਲੈ ਕੇ ਗਏ ਸਨ। ਉਨ੍ਹਾਂ ਅੱਜ ਡੀ. ਜੀ. ਪੀ. ਗੌਰਵ ਯਾਦਵ ਕੋਲ ਇਕ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਹੈ। ਦਵਿੰਦਰ ਨੇ ਦੱਸਿਆ ਕਿ ਚਾਰ ਤੋਂ ਪੰਜ ਦਿਨ ਪਹਿਲਾਂ ਨੌਜਵਾਨਾਂ ਨੇ ਦਵਿੰਦਰ ਨੂੰ ਫ਼ੋਨ ਕੀਤਾ ਅਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਧਮਕੀ ਦਿੱਤੀ। ਇਸ ਸਥਿਤੀ 'ਚ ਵੀਰ ਦਵਿੰਦਰ ਨੇ ਪ੍ਰਸ਼ਾਸਨ ਨੂੰ ਇਨਸਾਫ਼ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ ਹੋਵੇਗਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਸਰਕਾਰ 'ਤੇ ਕੇਵਲ ਸਿੰਘ ਢਿੱਲੋਂ ਦਾ ਤਿੱਖਾ ਹਮਲਾ
NEXT STORY