ਜਲੰਧਰ (ਸੋਨੂੰ)- ਜਲੰਧਰ ਵਿਖੇ ਕੈਂਟ ਦੇ ਦੀਪ ਨਗਰ ਵਿੱਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਇਕ ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਘਟਨਾ ਵਿੱਚ 2 ਔਰਤਾਂ ਹਵਾ ਵਿੱਚ ਕਈ ਫੁੱਟ ਉਛਲੀਆਂ ਅਤੇ ਸੜਕ 'ਤੇ ਡਿੱਗ ਪਈਆਂ।

ਇਹ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਗਈ। ਸੀ. ਸੀ. ਟੀ. ਵੀ. ਫੁਟੇਜ ਵਿੱਚ ਵੇਖਿਆ ਜਾ ਸਕਦਾ ਹੈ ਕਿ ਦੋ ਔਰਤਾਂ ਐਕਟਿਵਾ 'ਤੇ ਆ ਰਹੀਆਂ ਸਨ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਸਿਲਵਰ ਰੰਗ ਦੀ ਵਰਨਾ ਕਾਰ ਨੰਬਰ ਪੀ. ਬੀ. 08 ਸੀ. ਕੇ. 9990 ਦੇ ਡਰਾਈਵਰ ਨੇ ਕਾਰ ਤੋਂ ਕੰਟਰੋਲ ਗੁਆ ਦਿੱਤਾ ਅਤੇ ਸਿੱਧੇ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹ! ਟੁੱਟਿਆ ਧੁੱਸੀ ਬੰਨ੍ਹ, NDRF ਤਾਇਨਾਤ

ਡਰਾਈਵਰ ਇਕ ਨੌਜਵਾਨ ਹੈ, ਜਿਸ ਨੂੰ ਲੋਕਾਂ ਨੇ ਕਾਬੂ ਕੀਤਾ। ਇਸ ਘਟਨਾ ਵਿੱਚ ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ। ਔਰਤ ਦੇ ਸਿਰ ਵਿੱਚੋਂ ਬਹੁਤ ਖ਼ੂਨ ਵਹਿਣ ਲੱਗ ਪਿਆ ਸੀ ਅਤੇ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਸਥਾਨਕ ਲੋਕਾਂ ਦੀ ਮਦਦ ਨਾਲ ਔਰਤ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਘਟਨਾ ਵਿੱਚ ਐਕਟਿਵਾ ਚਕਨਾਚੂਰ ਹੋ ਗਈ। ਸਥਾਨਕ ਲੋਕਾਂ ਨੇ ਘਟਨਾ ਬਾਰੇ ਪੁਲਸ ਨੂੰ ਸੂਚਿਤ ਕੀਤਾ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਮਸ਼ਹੂਰ ਪੰਜਾਬੀ Youtuber ਦੇ ਘਰ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਚਾਚੇ-ਭਤੀਜੇ ਦੀ ਮੌਤ
NEXT STORY