ਜਲਾਲਾਬਾਦ (ਨਿਖੰਜ, ਜਤਿੰਦਰ, ਆਦਰਸ਼)-ਪੰਜਾਬ ’ਚ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਹਰ ਰੋਜ਼ ਆਮ ਹੀ ਕਤਲ ਹੋਣ ਦੀਆਂ ਖ਼ਬਰਾਂ ਪ੍ਰਕਾਸ਼ਿਤ ਹੋ ਰਹੀਆਂ ਹਨ। ਇਸੇ ਤਰ੍ਹਾਂ ਦਾ ਦਿਲ ਨੂੰ ਦਹਿਲਾ ਕੇ ਰੱਖ ਦੇਣ ਵਾਲਾ ਮਾਮਲਾ ਅੱਜ ਹਲਕੇ ਦੇ ਪਿੰਡ ਖੁੰਡਵਾਲਾ ਸੈਣੀਆਂ ’ਚ ਸਾਹਮਣੇ ਆਇਆ, ਜਦੋਂ ਸੇਮਨਾਲੇ ’ਚੋਂ ਪੁਲਸ ਨੇ ਲਾਸ਼ ਬਰਾਮਦ ਕੀਤੀ। ਇਸ ਘਟਨਾ ਦੇ ਸਬੰਧ ’ਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਸ. ਐੱਸ. ਪੀ. ਮੈਡਮ ਅਵਨੀਤ ਕੌਰ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਸ ਅਧਿਕਾਰੀਆਂ ਦੀ ਟੀਮ ਦਾ ਗਠਨ ਕਰਕੇ ਕਤਲ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ 3 ਘੰਟਿਆਂ ’ਚ ਪੁਲਸ ਨੇ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ : ਆਸਟ੍ਰੇਲੀਆ ਸਰਕਾਰ ਨੇ ਭਾਰਤੀਆਂ ਲਈ ਵੀਜ਼ਾ ਨਿਯਮਾਂ ’ਚ ਦਿੱਤੀ ਢਿੱਲ, ਇਨ੍ਹਾਂ ਲੋਕਾਂ ਨੂੰ ਹੋਵੇਗਾ ਫਾਇਦਾ
ਇਸ ਸਬੰਧੀ ਜ਼ਿਲ੍ਹਾ ਫ਼ਾਜ਼ਿਲਕਾ ਦੀ ਐੱਸ. ਐੱਸ. ਪੀ. ਅਵਨੀਤ ਕੌਰ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜੀਤ ਸਿੰਘ ਪੁਲਸ ਕਪਤਾਨ (ਇਨਵੈਸਟੀਗੇਸ਼ਨ), ਉਪ ਕਪਤਾਨ ਸੁਖਵਿੰਦਰ ਸਿੰਘ ਪੀ. ਪੀ. ਐੱਸ. (ਇਨਵੈਸਟੀਗੇਸ਼ਨ), ਡੀ. ਐੱਸ. ਪੀ. ਜਲਾਲਾਬਾਦ ਅਤੁਲ ਸੋਨੀ, ਥਾਣਾ ਸਦਰ ਜਲਾਲਾਬਾਦ ਗੁਰਵਿੰਦਰ ਕੁਮਾਰ ਵੱਲੋਂ ਮਾਮਲੇ ਦੀ ਜਾਂਚ ਕਰਕੇ ਮੁਕੱਦਮਾ ਨੰਬਰ 84 ਅਧੀਨ ਧਾਰਾ 302, 201 ਅਧੀਨ ਧਾਰਾ ਤਹਿਤ ਅਣਪਛਾਤੇ ਦੋਸ਼ੀ ਖ਼ਿਲਾਫ਼ ਦਾਰਾ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਢਾਣੀ ਚੁੱਘਾ ਦੇ ਬਿਆਨਾਂ ’ਤੇ ਮਾਮਲਾ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ : ਡਿਊਟੀ ਤੋਂ ਪਰਤਦਿਆਂ ASI ਨਾਲ ਵਾਪਰਿਆ ਭਿਆਨਕ ਹਾਦਸਾ, ਹੋਈ ਦਰਦਨਾਕ ਮੌਤ
ਐੱਸ. ਐੱਸ. ਪੀ. ਨੇ ਦੱਸਿਆ ਕਿ ਜਾਂਚ ’ਚ ਸਾਹਮਣੇ ਆਇਆ ਕਿ ਮ੍ਰਿਤਕ ਔਰਤ ਭਰਾਵਾਂ ਬਾਈ ਪਤਨੀ ਛਿੰਦਰਪਾਲ ਸਿੰਘ ਦਾ ਮੁਲਜ਼ਮ ਵਿਕਰਮ ਸਿੰਘ ਉਰਫ ਵਿੱਕੀ ਪੁੱਤਰ ਓਮ ਪ੍ਰਕਾਸ਼ ਸਿੰਘ ਵਾਸੀ ਬਹਿਕ ਖ਼ਾਸ ਨਾਲ ਨਾਜਾਇਜ਼ ਸਬੰਧ ਸਨ ਅਤੇ ਔਰਤ ਮੁਲਜ਼ਮ ਨੂੰ ਬਲੈਕਮੇਲ ਕਰ ਰਹੀ ਸੀ। ਦੋਵੇਂ ਜਣੇ ਬੀਤੇ ਦਿਨ ਇਕੱਠੇ ਹੋਏ ਤਾਂ ਉਨ੍ਹਾਂ ਦੀ ਕਿਸੇ ਗੱਲ ਨੂੰ ਲੈ ਕੇ ਆਪਸੀ ਅਣਬਣ ਹੋਣ ਕਾਰਨ ਮੁਲਜ਼ਮ ਨੇ ਉਸ ਦਾ ਕਤਲ ਕਰ ਕੇ ਲਾਸ਼ ਨੂੰ ਸੇਮਨਾਲੇ ’ਚ ਸੁੱਟ ਦਿੱਤਾ। ਐੱਸ. ਐੱਸ. ਪੀ. ਨੇ ਦੱਸਿਆ ਕਿ ਮੁਲਜ਼ਮ ਕੋਲੋਂ ਔਰਤ ਦੇ ਕੰਨਾਂ ’ਚ ਪਾਈਆਂ ਹੋਈਆਂ ਸੋਨੇ ਦੀਆਂ ਵਾਲੀਆਂ ਬਰਾਮਦ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਭਾਜਪਾ ਦੀ ਫਤਿਹਗੜ੍ਹ ਸਾਹਿਬ ’ਚ ਰੈਲੀ ਦੌਰਾਨ ਅਸ਼ਵਨੀ ਸ਼ਰਮਾ ਨੇ ਮਹਾਗੱਠਜੋੜ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ
NEXT STORY