ਭਵਾਨੀਗੜ੍ਹ (ਕਾਂਸਲ)-ਨੇੜਲੇ ਪਿੰਡ ਭੱਟੀਵਾਲ ਕਲਾਂ ਤੋਂ ਪਿੰਡ ਘਨੌੜ ਜੱਟਾਂ ਨੂੰ ਨਹਿਰ ਦੀ ਪਟੜੀ ਨਾਲ ਜਾਂਦੀ ਸੜਕ ਉਪਰ ਅੱਜ ਬਾਅਦ ਦੁਪਹਿਰ ਵਾਪਰੇ ਇਕ ਦਰਦਨਾਕ ਹਾਦਸੇ ’ਚ ਇਕ ਕਾਰ ਨੂੰ ਅੱਗ ਲੱਗ ਜਾਣ ਕਾਰਨ ਕਾਰ ’ਚ ਸਵਾਰ ਔਰਤ ਜ਼ਿੰਦਾ ਸੜ ਗਈ। ਇਸ ਦੌਰਾਨ ਕਾਰ ਚਾਲਕ ਦੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਮੌਕੇ ਫਾਇਰ ਬ੍ਰਿਗੇਡ ਦੀ ਗੱਡੀ ਦੇ ਬਹੁਤ ਦੇਰੀ ਨਾਲ ਪਹੁੰਚਣ ’ਤੇ ਗੁੱਸੇ ’ਚ ਆਏ ਰਾਹਗੀਰਾਂ ਨੇ ਗੱਡੀ ਦੇ ਅੱਗੇ ਖੜ੍ਹੇ ਹੋ ਕੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਤੇ ਫਾਇਰ ਬ੍ਰਿਗੇਡ ਵਿਭਾਗ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ ’ਤੇ ਮੌਜੂਦ ਸਤਿਨਾਮ ਸਿੰਘ ਨੇ ਦੱਸਿਆ ਕਿ ਉਹ ਆਪਣੀ ਰਿਕਸ਼ਾ ਰੇਹੜੀ ਲੈ ਕੇ ਉਕਤ ਕਾਰ ਦੇ ਪਿੱਛੇ-ਪਿੱਛੇ ਜਾ ਰਿਹਾ ਸੀ ਤਾਂ ਜਦੋਂ ਇਹ ਕਾਰ ਪਿੰਡ ਭੱਟੀਵਾਲ ਕਲਾਂ ਤੋਂ ਅੱਗੇ ਨਹਿਰ ਦੀ ਪਟੜੀ ਉਪਰ ਬਣੀ ਸੜਕ ਰਾਹੀਂ ਪਿੰਡ ਘਨੌੜ ਜੱਟਾਂ ਦੇ ਪੁਲ ਤੋਂ ਥੋੜ੍ਹਾ ਪਿੱਛੇ ਪਹੁੰਚੀ।
ਇਹ ਖ਼ਬਰ ਵੀ ਪੜ੍ਹੋ : ਜਲੰਧਰ-ਫਗਵਾੜਾ ਹਾਈਵੇ ’ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਮੌਤ
ਇਸ ਦੌਰਾਨ ਅੱਗਿਓਂ ਆਉਂਦੇ ਇਕ ਤੇਜ਼ ਰਫਤਾਰ ਮੋਟਰਸਾਈਕਲ ਚਾਲਕ ਨੇ ਉਕਤ ਕਾਰ ਨੂੰ ਅਚਾਨਕ ਕੱਟ ਮਾਰ ਦਿੱਤਾ ਤੇ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਇਕ ਦਰੱਖ਼ਤ ਨਾਲ ਜਾ ਟਕਰਾਈ ਤੇ ਕਾਰ ’ਚ ਗੈਸਕਿੱਟ ਲੱਗੀ ਹੋਣ ਕਾਰਨ ਬਲਾਸਟ ਹੋ ਗਿਆ ਤੇ ਕਾਰ ਨੂੰ ਅੱਗ ਲੱਗ ਗਈ। ਉਸ ਨੇ ਦੱਸਿਆ ਕਿ ਕਾਰ ਚਾਲਕ ਨਹਿਰ ’ਚ ਜਾ ਡਿੱਗਿਆ ਤੇ ਉਸ ਦੇ ਨਾਲ ਵਾਲੀ ਸੀਟ ਉਪਰ ਬੈਠੀ ਇਕ ਔਰਤ ਕਾਰ ’ਚ ਅੱਗ ਨਾਲ ਸੜ ਕੇ ਮੌਤ ਦਾ ਸ਼ਿਕਾਰ ਹੋ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਇਕ ਰੱਸੇ ਦੀ ਮਦਦ ਨਾਲ ਕਾਰ ਚਾਲਕ ਨੂੰ ਨਹਿਰ ’ਚੋਂ ਕੱਢਿਆ ਗਿਆ, ਜੋ ਬੁਰੀ ਤਰ੍ਹਾਂ ਝੁਲਸਿਆ ਹੋਇਆ ਸੀ ਅਤੇ ਉਸ ਨੂੰ ਇਕ ਨਿੱਜੀ ਕਾਰ ਰਾਹੀਂ ਭਵਾਨੀਗੜ੍ਹ ਦੇ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜਿਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ। ਇਸ ਮੌਕੇ ਮੌਜੂਦ ਰਾਹਗੀਰਾਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸਹੀ 3.35 ’ਤੇ ਫਾਇਰ ਬ੍ਰਿਗੇਡ ਨੂੰ ਫੋਨ ਕਰਕੇ ਇਸ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਸੀ ਪਰ ਫਾਇਰ ਬ੍ਰਿਗੇਡ ਦੀ ਗੱਡੀ ਇਕ ਘੰਟਾ ਦੇਰੀ ਨਾਲ ਇਥੇ ਪਹੁੰਚੀ, ਜਦੋਂ ਤੱਕ ਕਾਰ ਅਤੇ ਕਾਰ ’ਚ ਸਵਾਰ ਔਰਤ ਖਾਕ ਹੋ ਚੁੱਕੇ ਸਨ।
ਇਹ ਖ਼ਬਰ ਵੀ ਪੜ੍ਹੋ : ਕੌਣ ਹੈ ਬਲਵਿੰਦਰ ਜਟਾਣਾ, ਸਿੱਧੂ ਮੂਸੇਵਾਲਾ ਨੇ ‘SYL’ ਗੀਤ ’ਚ ਕੀਤੈ ਜ਼ਿਕਰ
ਇਸ ਮੌਕੇ ਮੌਜੂਦ ਸੰਸਾਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਪਿੰਡ ਖਾਨਪੁਰ ਫਕੀਰਾਂ ਨੇ ਦੱਸਿਆ ਕਿ ਇਸ ਕਾਰ ’ਚ ਉਸ ਦੇ ਪਿੰਡ ਦਾ ਬਿਕਰਮਜੀਤ ਸਿੰਘ ਪੁੱਤਰ ਰਾਮਪਾਲ ਸਿੰਘ ਅੱਜ ਆਪਣੀ ਪਤਨੀ ਸਿਮਰਨ ਕੌਰ ਨੂੰ ਦਵਾਈ ਦਿਵਾਉਣ ਲਈ ਪਟਿਆਲਾ ਵਿਖੇ ਲੈ ਕੇ ਗਿਆ ਸੀ ਤੇ ਦਵਾਈ ਲੈ ਕੇ ਵਾਪਸ ਪਰਤਦੇ ਸਮੇਂ ਇਥੇ ਇਹ ਹਾਦਸਾ ਵਾਪਰ ਗਿਆ, ਜਿਸ ’ਚ ਬਿਕਰਮਜੀਤ ਸਿੰਘ ਗੰਭੀਰ ਜ਼ਖਮੀ ਹੈ ਤੇ ਉਸ ਦੀ ਪਤਨੀ ਸਿਰਮਨ ਕੌਰ ਜ਼ਿੰਦਾ ਸੜ ਗਈ।
ਪਾਵਰਕਾਮ ਦਾ ਕਾਰਨਾਮਾ: ਖ਼ਪਤਕਾਰ ਵੱਲੋਂ 1811 ਯੂਨਿਟਾਂ ਦੀ ਵਰਤੋਂ ਦਾ ਬਿੱਲ ਬਣਾ ਦਿੱਤਾ 59.63 ਲੱਖ
NEXT STORY