ਮੋਹਾਲੀ (ਵੈੱਬ ਡੈਸਕ, ਸੰਦੀਪ) : ਮੋਹਾਲੀ ਵਿਖੇ ਉਸ ਵੇਲੇ ਵੱਡੀ ਵਾਰਦਾਤ ਵਾਪਰੀ, ਜਦੋਂ ਜਿੰਮ ਮਾਲਕ 'ਤੇ ਤੜਕੇ ਹੀ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ। ਜਾਣਕਾਰੀ ਮੁਤਾਬਕ ਸਵੇਰ ਦੇ ਕਰੀਬ 5 ਵਜੇ ਫੇਜ਼-2 ਸਥਿਤ ਜਿੰਮ ਬਾਹਰ ਕੁੱਝ ਅਣਪਛਾਤੇ ਲੋਕ ਆਏ।
ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਅਜੇ ਨਹੀਂ ਮਿਲੇਗਾ 10 ਲੱਖ ਦਾ ਮੁਫ਼ਤ ਇਲਾਜ! 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਟਲੀ
ਉਨ੍ਹਾਂ ਨੇ ਜਿੰਮ ਦੇ ਬਾਹਰ ਖੜ੍ਹੇ ਜਿੰਮ ਮਾਲਕ 'ਤੇ ਤਾਬੜਤੋੜ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਵਾਰਦਾਤ ਦੌਰਾਨ ਜਿੰਮ ਮਾਲਕ ਬੁਰੀ ਤਰ੍ਹਾਂ ਲਹੂ-ਲੁਹਾਨ ਹੋ ਗਿਆ। ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਜਿੰਮ ਮਾਲਕ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਾਇਆ ਗਿਆ। ਸੂਚਨਾ ਮਿਲਣ ਮਗਰੋਂ ਪੁਲਸ ਵੀ ਮੌਕੇ 'ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਾਰੇ ਰਾਹਤ ਕੈਂਪ ਹੋਏ ਬੰਦ, ਪੜ੍ਹੋ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਬਿਆਨ
ਚੰਡੀਗੜ੍ਹ 'ਚ ਵੀ ਚੱਲ ਗਈਆਂ ਗੋਲੀਆਂ
ਮੋਹਾਲੀ 'ਚ ਵਾਪਰੀ ਉਕਤ ਵਾਰਦਾਤ ਤੋਂ ਥੋੜ੍ਹੀ ਦੇਰ ਬਾਅਦ ਹੀ ਚੰਡੀਗੜ੍ਹ ਦੇ ਸੈਕਟਰ-52 'ਚ ਵੀ ਗੋਲੀਆਂ ਚੱਲ ਗਈਆਂ। ਇੱਥੇ ਅਣਪਛਾਤੇ ਹਮਲਾਵਰਾਂ ਨੇ ਪੰਜ ਗੋਲੀਆਂ ਚਲਾਈਆਂ। ਸੀ. ਸੀ. ਟੀ. ਵੀ. ਫੁਟੇਜ 'ਚ ਇਹ ਸਾਰੀ ਘਟਨਾ ਕੈਦ ਹੋ ਗਈ। ਇਸ 'ਚ ਦਿਖਾਈ ਦਿੱਤਾ ਕਿ ਮੋਟਰਸਾਈਕਲ ਸਵਾਰ 2 ਨੌਜਵਾਨ ਹੋਟਲ ਦੇ ਬਾਹਰ ਗੋਲੀਆਂ ਚਲਾ ਰਹੇ ਹਨ। ਇਸ ਅਚਾਨਕ ਹੋਈ ਗੋਲੀਬਾਰੀ ਨੇ ਹੋਟਲ ਦੇ ਬਾਹਰ ਦਹਿਸ਼ਤ ਫੈਲਾ ਦਿੱਤੀ। ਪੁਲਸ ਮੌਕੇ 'ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹੁਤਾ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਸ ਨੇ ਪਤੀ, ਨਨਾਣ, ਚਾਚੀ ਤੇ ਜੇਠਾਣੀ ਖ਼ਿਲਾਫ਼ ਕਤਲ ਦਾ ਮਾਮਲਾ ਕੀਤਾ ਦਰਜ
NEXT STORY