ਜਲੰਧਰ (ਮਾਹੀ,ਸੋਨੂੰ)- ਜਲੰਧਰ ਵਿਚ ਰੂਹ ਕੰਬਾਊ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਦਿਹਾਤੀ ਅਤੇ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਸਥਿਤ ਅੱਡਾ ਰਾਏਪੁਰ ਰਸੂਲਪੁਰ ਵਿਖੇ ਬੇਕਾਬੂ ਹੋ ਕੇ ਵਰਨਾ ਦੇ ਪਲਟ ਜਾਣ ਕਾਰਨ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪਲਟ ਗਈ ਅਤੇ ਕਾਰ ਦੇ ਪਰਖੱਚੇ ਤੱਕ ਉੱਡ ਗਏ।

ਇਹ ਵੀ ਪੜ੍ਹੋ: ਵਿਧਾਨ ਸਭਾ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ
ਮ੍ਰਿਤਕ ਦੀ ਪਛਾਣ ਹਰਮਨਦੀਪ ਸਿੰਘ (33) ਪੁੱਤਰ ਸੁਰੇਂਦਰ ਸਿੰਘ ਵਾਸੀ ਬਾਂਸਲ ਗੈਸ ਏਜੰਸੀ, ਪਠਾਨਕੋਟ ਵਜੋਂ ਹੋਈ ਹੈ। ਇਸ ਭਿਆਨਕ ਹਾਦਸੇ ਵਿੱਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਹਰਮਨਦੀਪ ਸਿੰਘ ਨੂੰ ਇਲਾਜ ਲਈ ਕੈਪੀਟਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: ਪੰਜਾਬ 'ਚ 8 ਜਨਵਰੀ ਤੱਕ ਲਾਗੂ ਹੋਏ ਸਖ਼ਤ ਹੁਕਮ, ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਲੱਗੀ ਇਹ ਮੁਕੰਮਲ ਪਾਬੰਦੀ

ਹਾਦਸਾ ਵੇਖ ਰਾਹਗੀਰਾਂ ਵੱਲੋਂ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਐੱਸ. ਆਈ. ਰਜਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਵਾਇਆ। ਰਜਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ 14 ਜ਼ਿਲ੍ਹਿਆਂ ਲਈ Alert ਜਾਰੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 2 ਦਿਨ ਪਵੇਗਾ ਭਾਰੀ ਮੀਂਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚਿੱਟੇ ਦੀ ਭੇਟ ਚੜ੍ਹਿਆ ਇਕ ਹੋਰ ਪੰਜਾਬੀ ਮੁੰਡਾ! ਸ਼ਮਸ਼ਾਨਘਾਟ ਦੇ ਗੇਟ ਕੋਲ...
NEXT STORY