ਮਾਨਸਾ (ਸੰਦੀਪ ਮਿੱਤਲ) : ਸਥਾਨਕ ਭੀਖੀ-ਮਾਨਸਾ ਰੋਡ ‘ਤੇ ਪਿੰਡ ਕੋਟੜਾ ਕਲਾਂ ਦੇ ਨਜ਼ਦੀਕ ਇੱਕ ਕਾਰ ਅਤੇ ਟਰਾਲੇ ਦੀ ਸਿੱਧੀ ਟੱਕਰ 'ਚ ਕਾਰ ਸਵਾਰ 2 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਸ ਹਾਦਸੇ ਦੌਰਾਨ 2 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਇਕੱਤਰ ਜਾਣਕਾਰੀ ਅਨੁਸਾਰ ਜਤਿਨ ਕੁਮਾਰ ਪੁੱਤਰ ਅਸ਼ੋਕ ਕੁਮਾਰ, ਅਵਤਾਰ ਸਿੰਘ ਪੁੱਤਰ ਗਿਆਨ ਸਿੰਘ, ਜਸ਼ਨਦੀਪ ਸਿੰਘ ਵਾਸੀਆਨ ਮਾਨਸਾ ਅਤੇ ਸੁਰਿੰਦਰਪਾਲ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਅੱਕਾਂਵਾਲੀ ਕਾਰ ਰਾਹੀਂ ਮਾਨਸਾ ਤੋਂ ਪਟਿਆਲਾ ਵੱਲ ਜਾ ਰਹੇ ਸਨ।
ਇਹ ਵੀ ਪੜ੍ਹੋ : ਪੰਜਾਬ ਭਰ ਦੇ ਡੀ. ਸੀ. ਦਫ਼ਤਰਾਂ ਨੂੰ ਲੈ ਕੇ 9 ਜੁਲਾਈ ਤੋਂ ਵੱਡਾ ਐਲਾਨ! ਸੂਬਾ ਵਾਸੀ ਹੋ ਜਾਣ ALERT
ਇਸ ਦੌਰਾਨ ਉਨ੍ਹਾਂ ਦੀ ਕਾਰ ਦੀ ਭੀਖੀ ਸਾਈਡ ਤੋਂ ਮਾਨਸਾ ਵੱਲ ਨੂੰ ਜਾ ਰਹੇ ਇੱਕ ਟਰਾਲੇ ਨਾਲ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਕਾਰ ਸਵਾਰ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ। ਹਸਪਤਾਲ 'ਚ ਜਤਿਨ ਕੁਮਾਰ ਅਤੇ ਸੁਰਿੰਦਰਪਾਲ ਸਿੰਘ ਨੂੰ ਡਾਕਟਰਾਂ ਨੇ ਮ੍ਰਿਤਕ ਕਰਾਰ ਦਿੱਤਾ। ਕਾਰ ਸਵਾਰ ਅਵਤਾਰ ਸਿੰਘ ਗੰਭੀਰ ਜ਼ਖਮੀ ਸੀ, ਜਿਸਨੂੰ ਇਲਾਜ ਲਈ ਏਮਜ਼ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਅਤੇ ਜਸ਼ਨਦੀਪ ਸਿੰਘ ਦੇ ਮਾਮੂਲੀ ਸੱਟਾਂ ਸਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ
ਭੀਖੀ ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਮ੍ਰਿਤਕ ਕਾਰ ਚਾਲਕ ਸੁਰਿੰਦਰਪਾਲ ਸਿੰਘ ਦੇ ਜੀਜਾ ਚਰਨਜੀਤ ਸਿੰਘ ਵਾਸੀ ਧਲੇਵਾਂ ਦੇ ਬਿਆਨਾਂ ‘ਤੇ ਮੁਕੱਦਮਾ ਦਰਜ ਕਰਕੇ ਟਰੱਕ ਚਾਲਕ ਭੋਲਾ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਬੱਲੋਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
NEXT STORY