ਫਿਲੌਰ (ਸੋਨੂੰ)- ਜਲੰਧਰ ਦੇ ਫਿਲੌਰ ਵਿੱਚ ਇਕ ਬੱਸ ਅਤੇ ਟਰੱਕ ਵਿਚਕਾਰ ਭਿਆਨਕ ਟੱਕਰ ਹੋਣ ਕਾਰਨ ਜ਼ਬਰਦਸਤ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਘਟਨਾ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 6 ਵਜੇ ਸਰਕਾਰੀ ਬੱਸ ਯੂ. ਪੀ. 78 ਕੇ. ਟੀ. 4715 ਜਲੰਧਰ ਤੋਂ ਯੂ. ਪੀ. ਜਾ ਰਹੀ ਸੀ। ਇਸ ਦੌਰਾਨ ਜਦੋਂ ਇਹ ਫਿਲੌਰ ਨੇੜੇ ਪਹੁੰਚੀ ਤਾਂ ਇਕ ਤੇਜ਼ ਰਫ਼ਤਾਰ ਟਰੱਕ ਪੀ. ਬੀ. 08 ਐੱਫ਼. ਈ. 3240 ਨੇ ਇਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ।

ਇਸ ਹਾਦਸੇ ਵਿੱਚ ਟਰੱਕ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਬੱਸ ਦੀ ਪਿਛਲੀ ਸੀਟ 'ਤੇ ਬੈਠੇ 5-6 ਯਾਤਰੀ ਵੀ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਦੀ ਪੈਟਰੋਲਿੰਗ ਪਾਰਟੀ ਦੇ ਐੱਸ. ਐੱਚ. ਓ. ਸਰਬਜੀਤ ਸਿੰਘ ਅਤੇ ਜਸਵਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਮੌਕੇ 'ਤੇ ਪਹੁੰਚੇ ਅਤੇ ਕਰੇਨ ਬੁਲਾ ਕੇ ਟਰੱਕ ਨੂੰ ਸੜਕ ਤੋਂ ਹਟਾਇਆ।
ਇਹ ਵੀ ਪੜ੍ਹੋ: ਪੰਜਾਬ 'ਚ 2 ਜੂਨ ਤੱਕ ਜਾਰੀ ਹੋਈ ਚਿਤਾਵਨੀ, ਸਵੇਰੇ 10 ਤੋਂ 3 ਵਜੇ ਤੱਕ...

ਬੱਸ ਯਾਤਰੀਆਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਅਤੇ ਡਾਕਟਰੀ ਸਹਾਇਤਾ ਦਿੱਤੀ ਗਈ, ਜਿਨ੍ਹਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਟਰੱਕ ਡਰਾਈਵਰ ਨੂੰ ਵੀ ਕਰੇਨ ਅਤੇ ਲੋਕਾਂ ਦੀ ਮਦਦ ਨਾਲ ਟਰੱਕ ਵਿੱਚੋਂ ਬਾਹਰ ਕੱਢਿਆ ਗਿਆ। ਜਿਸ ਤੋਂ ਬਾਅਦ ਜ਼ਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਲਿਜਾਇਆ ਗਿਆ, ਜਿੱਥੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਲੁਧਿਆਣਾ ਹਸਪਤਾਲ ਭੇਜ ਦਿੱਤਾ ਗਿਆ। ਮਰੀਜ਼ ਦੀ ਹਾਲਤ ਠੀਕ ਨਹੀਂ ਸੀ। ਬੱਸ ਯਾਤਰੀਆਂ ਲਈ ਇਕ ਨਵੀਂ ਬੱਸ ਮੰਗਵਾਈ ਗਈ ਅਤੇ ਉਨ੍ਹਾਂ ਨੂੰ ਯੂ. ਪੀ. ਭੇਜ ਦਿੱਤਾ ਗਿਆ। ਦੋਵੇਂ ਵਾਹਨਾਂ ਨੂੰ ਕਰੇਨ ਦੀ ਮਦਦ ਨਾਲ ਇਕ ਪਾਸੇ ਹਟਾ ਦਿੱਤਾ ਗਿਆ ਅਤੇ ਆਵਾਜਾਈ ਮੁੜ ਸ਼ੁਰੂ ਕੀਤੀ ਗਈ। ਟਰੱਕ ਡਰਾਈਵਰ ਦੀ ਲੁਧਿਆਣਾ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 23 ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨਹੀਂ ਰਹੇ
NEXT STORY