ਮੁਕੇਰੀਆਂ (ਬਲਬੀਰ)- ਜਲੰਧਰ-ਪਠਾਨਕੋਟ ਹਾਈਵੇਅ 'ਤੇ ਪੈਂਦੇ ਕਸਬਾ ਮੁਸਾਹਿਬਪੁਰ ਨੇੜੇ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਵਿਚ ਪਤੀ-ਪਤਨੀ ਦੀ ਮੌਤ ਹੋ ਗਈ ਅਤੇ ਇਕ ਚਾਰ ਸਾਲਾ ਬੱਚਾ ਜ਼ਖ਼ਮੀ ਹੋ ਗਿਆ। ਹਾਦਸਾ ਟਰੱਕ ਅਤੇ ਸਕੂਟਰੀ ਵਿਚਾਲੇ ਟੱਕਰ ਹੋਣ ਕਾਰਨ ਵਾਪਰਿਆ।
ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਭੰਗਾਲਾ ਐੱਸ. ਆਈ. ਪ੍ਰਿੰਸਪਾਲ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 6 ਵਜੇ ਦੇ ਕਰੀਬ ਰਾਕੇਸ਼ ਕੁਮਾਰ (32) ਪੁੱਤਰ ਮਦਨ ਲਾਲ ਵਾਸੀ ਭੱਟੀਆਂ ਰਾਜਪੂਤਾ, ਆਪਣੀ ਪਤਨੀ ਅੰਜੂ ਬਾਲਾ ਅਤੇ ਪੁੱਤਰ ਮਨਪ੍ਰੀਤ (4) ਨਾਲ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਪਠਾਨਕੋਟ ਤੋਂ ਆਪਣੇ ਪਿੰਡ ਆ ਰਿਹਾ ਸੀ। ਜਿਵੇਂ ਹੀ ਉਹ ਮੁਸਾਫ਼ਿਰ ਸ਼ਹਿਨਾਈ ਗ੍ਰੈਂਡ ਵਿਲਾ ਦੇ ਸਾਹਮਣੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੇ ਇਕ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨੋਂ ਸੜਕ 'ਤੇ ਬੁਰੀ ਤਰ੍ਹਾਂ ਡਿੱਗ ਗਏ।

ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਬੇਰਹਿਮੀ ਨਾਲ ਨੌਜਵਾਨ ਦਾ ਕਤਲ ਕਰਕੇ ਖ਼ੂਹ ’ਚ ਸੁੱਟੀ ਲਾਸ਼

ਇਸ ਹਾਦਸੇ ਵਿਚ ਸਕੂਟਰੀ ਸਵਾਰ ਜੋੜੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਟਰੱਕ ਡਰਾਈਵਰ ਨੇ ਸਥਿਤੀ ਦਾ ਫਾਇਦਾ ਉਠਾਇਆ ਅਤੇ ਟਰੱਕ ਲੈ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਉੱਥੇ ਇਕੱਠੇ ਹੋਏ ਲੋਕਾਂ ਨੇ ਤਿੰਨਾਂ ਨੂੰ ਸਿਵਲ ਹਸਪਤਾਲ ਮੁਕੇਰੀਆਂ ਪਹੁੰਚਾਇਆ। ਮ੍ਰਿਤਕ ਜੋੜੇ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰੱਖਿਆ ਗਿਆ ਹੈ ਅਤੇ ਬੱਚੇ ਨੂੰ ਇਲਾਜ ਲਈ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਪਰ ਬੱਚੇ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਹੋਇਆ ਐਮਰਜੈਂਸੀ ਡਿਊਟੀ 'ਤੇ ਮੌਜੂਦ ਡਾਕਟਰ ਨੇ ਉਸ ਨੂੰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ। ਪੁਲਸ ਨੇ ਮੌਕੇ ''ਤੇ ਪਹੁੰਚ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਪੰਜ ਤੱਤਾਂ 'ਚ ਵਿਲੀਨ ਹੋਏ ਦੌੜਾਕ ਫ਼ੌਜਾ ਸਿੰਘ, ਅੰਤਿਮ ਵਿਦਾਈ ਮੌਕੇ CM ਮਾਨ ਸਣੇ ਪਹੁੰਚੀਆਂ ਕਈ ਹਸਤੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਬੇਰਹਿਮੀ ਨਾਲ ਨੌਜਵਾਨ ਦਾ ਕਤਲ ਕਰਕੇ ਖ਼ੂਹ ’ਚ ਸੁੱਟੀ ਲਾਸ਼
NEXT STORY