ਅਬੋਹਰ (ਸੁਨੀਲ ਨਾਗਪਾਲ) : ਅਬੋਹਰ ਸ਼ਹਿਰ ਦੇ ਰੋਟਰੀ ਚੌਂਕ ਵਿਖੇ ਬੀਤੀ ਰਾਤ ਕਰੀਬ ਇਕ ਵਜੇ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ 'ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਰੋਟਰੀ ਚੌਂਕ 'ਤੇ ਇੱਕ ਤੇਜ਼ ਰਫ਼ਤਾਰ ਕਾਰ ਦੇ ਟਕਰਾਉਣ ਕਾਰਨ ਇਹ ਹਾਦਸਾ ਵਾਪਰਿਆ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ
ਇਸ ਦੌਰਾਨ ਕਾਰ ਸਵਾਰ ਸਕੇ ਭਰਾਵਾਂ ਸਮੇਤ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ ਜਾਨ ਗੁਆਉਣ ਵਾਲੇ ਨੌਜਵਾਨਾਂ ਦੀ ਪਛਾਣ ਉਦੈ ਅਤੇ ਵਿਸ਼ਾਲ (ਦੋਵੇਂ ਸਕੇ ਭਰਾ) ਅਤੇ ਉਨ੍ਹਾਂ ਦੇ ਸਾਥੀ ਰਮਨ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਇਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਸੀ ਅਤੇ ਇਲਾਜ ਦੌਰਾਨ ਇਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ
ਇਹ ਸਾਰੇ ਨੌਜਵਾਨ ਅਬੋਹਰ ਦੇ ਨੇੜਲੇ ਪਿੰਡ ਬਲੂਆਣਾ ਦੇ ਰਹਿਣ ਵਾਲੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਤੇ ਹਰਿਆਣਾ ਦੇ ਨੌਜਵਾਨਾਂ ਨੂੰ ਨਹੀਂ ਮਿਲੇਗਾ UK ਦਾ ਵੀਜ਼ਾ ! ਵਜ੍ਹਾ ਜਾਣ ਰਹਿ ਜਾਓਗੇ ਹੈਰਾਨ
NEXT STORY