ਖੰਨਾ (ਵਿਪਨ) : ਖੰਨਾ 'ਚ ਦੋਰਾਹਾ ਨੇੜੇ ਜੀ. ਟੀ. ਰੋਡ 'ਤੇ ਭਿਆਨਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਖੜ੍ਹੇ ਟਿੱਪਰ 'ਚ ਟਰਾਲੇ ਦੀ ਟੱਕਰ ਕਾਰਨ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਜੀ. ਟੀ. ਰੋਡ 'ਤੇ ਇਕ ਟਿੱਪਰ ਪਹਿਲਾਂ ਹੀ ਖੜ੍ਹਾ ਸੀ। ਟਿੱਪਰ ਚਾਲਕ ਇਸ ਦਾ ਟਾਇਰ ਬਦਲ ਰਿਹਾ ਸੀ। ਇਸ ਦੌਰਾਨ ਉਸ 'ਚ ਇਕ ਟਰਾਲੇ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਬੀਮਾਰੀ ਨੂੰ ਲੈ ਕੇ ਸਿਹਤ ਮੰਤਰੀ ਦਾ ਵੱਡਾ ਬਿਆਨ, ਦਿੱਤੇ ਸਖ਼ਤ ਨਿਰਦੇਸ਼
ਇਹ ਹਾਦਸਾ ਇੰਨਾ ਭਿਆਨਕ ਸੀ ਕਿ ਟਿੱਪਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਟਰਾਲੇ ਦਾ ਡਰਾਈਵਰ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਅਤੇ ਟਰਾਲੇ 'ਚ ਬੁਰੀ ਤਰ੍ਹਾਂ ਫਸ ਗਿਆ।
ਇਹ ਵੀ ਪੜ੍ਹੋ : ਪੰਜਾਬ ਨੂੰ ਨਵੀਂ ਵੰਦੇ ਭਾਰਤ ਐਕਸਪ੍ਰੈੱਸ ਦੀ ਮਿਲੀ ਸੌਗਾਤ, ਮਾਲਵਾ ਵਾਲਿਆਂ ਨੂੰ ਹੋਵੇਗਾ ਵੱਡਾ ਫ਼ਾਇਦਾ
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਐੱਸ. ਐੱਸ. ਐੱਫ. ਮੌਕੇ 'ਤੇ ਪਹੁੰਚੀ। ਐੱਸ. ਐੱਸ. ਐੱਫ. ਨੇ 2 ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਟਰਾਲੇ ਦੇ ਡਰਾਈਵਰ ਨੂੰ ਬਾਹਰ ਕੱਢਿਆ ਅਤੇ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: ਵਾਰਸ ਪੰਜਾਬ ਦੇ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ‘ਤੇ ਜਾਨਲੇਵਾ ਹਮਲਾ, ਭਿਆਨਕ ਅੱਗ 'ਚ ਝੁਲਸੇ
NEXT STORY