ਜਲੰਧਰ (ਮੁਨੀਸ਼ ਬਾਵਾ) : ਜਲੰਧਰ-ਦਿੱਲੀ ਹਾਈਵੇਅ 'ਤੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਗੋਰਾਇਆ ਦੇ ਇਕ ਨੌਜਵਾਨ ਅਤੇ ਇਕ ਔਰਤ ਦੀ ਦਰਦਨਾਕ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਦੇ ਸਰੀਰ ਦੇ ਅੰਗ ਸੜਕ 'ਤੇ ਬੁਰੀ ਤਰ੍ਹਾਂ ਖਿੱਲਰੇ ਹੋਏ ਸਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦੇਰ ਰਾਤ ਇਕ ਨੌਜਵਾਨ ਅਤੇ ਇਕ ਔਰਤ ਮੋਟਰਸਾਈਕਲ 'ਤੇ ਗੁਰਾਇਆ ਤੋਂ ਫਿਲੌਰ ਆ ਰਹੇ ਸਨ। ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਵਾਹਨ ਦੋਵਾਂ ਦੇ ਉੱਪਰੋਂ ਲੰਘ ਗਿਆ, ਜਿਸ ਕਾਰਨ ਦੋਵਾਂ ਦੇ ਸਰੀਰ ਦੇ ਅੰਗ ਸੜਕ 'ਤੇ ਬੁਰੀ ਤਰ੍ਹਾਂ ਖਿੱਲਰੇ ਹੋਏ ਸਨ।
ਇਹ ਵੀ ਪੜ੍ਹੋ : ਅਮਰੀਕਾ ਜਾਣ ਤੋਂ ਕੁਝ ਘੰਟੇ ਪਹਿਲਾਂ ਵਾਪਰਿਆ ਭਾਣਾ, ਦਿਲ ਕੰਬਾਊ ਹਾਦਸੇ ਵਿਚ ਹੋਈ ਮੌਤ
ਔਰਤ ਦੀ ਹਾਲਤ ਅਜਿਹੀ ਹੋ ਗਈ ਕਿ ਉਸਨੂੰ ਪਛਾਣਨਾ ਵੀ ਔਖਾ ਹੋ ਗਿਆ, ਜਦਕਿ ਨੌਜਵਾਨ ਦੇ ਚਿਹਰਾ ਉਪਰੋਂ ਵਾਹਨ ਲੰਘਣ ਕਾਰਨ ਉਸ ਦਾ ਚਿਹਰਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਨੌਜਵਾਨ ਕੋਲੋਂ ਮਿਲੇ ਆਧਾਰ ਕਾਰਡ 'ਤੇ ਉਸਦੀ ਪਛਾਣ ਆਨੰਦ ਸਿੰਘ ਪੁੱਤਰ ਕ੍ਰਿਪਾਸ਼ੰਕਰ ਵਾਸੀ ਗੁਰਾਇਆ ਵਜੋਂ ਹੋਈ ਹੈ, ਜਦਕਿ ਔਰਤ ਦੀ ਪਛਾਣ ਸੀਮਾ ਵਾਸੀ ਗੋਰਾਇਆ ਵਜੋਂ ਹੋਈ ਹੈ। ਹਾਦਸੇ ਵਿਚ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਉਪਰੰਤ ਅਣਪਛਾਤੀ ਗੱਡੀ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਐਕਸ਼ਨ ਮੋਡ ਵਿਚ ਬਿਜਲੀ ਵਿਭਾਗ, ਪੰਜਾਬ ਭਰ ਵਿਚ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੱਗਣਗੀਆਂ ਮੌਜਾਂ: ਪੰਜਾਬ 'ਚ ਲਗਾਤਾਰ ਦੋ ਛੁੱਟੀਆਂ
NEXT STORY