ਮੋਹਾਲੀ (ਵੈੱਬ ਡੈਸਕ, ਕੁਲਦੀਪ) : ਮੋਹਾਲੀ-ਖਰੜ ਇਲਾਕੇ ਤੋਂ ਉਸ ਵੇਲੇ ਦਿਲ ਕੰਬਾਊ ਘਟਨਾ ਸਾਹਮਣੇ ਆਈ, ਜਦੋਂ ਪਤੀ ਨੇ ਦਿਨ-ਦਿਹਾੜੇ ਭਰੇ ਬਜ਼ਾਰ ਆਪਣੀ ਪਤਨੀ 'ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ। ਇਸ ਤੋਂ ਬਾਅਦ ਦੋਸ਼ੀ ਪਤੀ ਮੌਕੇ ਤੋਂ ਫ਼ਰਾਰ ਹੋ ਗਿਆ। ਚਸ਼ਮਦੀਦਾਂ ਮੁਤਾਬਕ ਲੋਕਾਂ ਨੇ ਦੋਸ਼ੀ ਨੂੰ ਫੜ੍ਹਨ ਦੀ ਕੋਸ਼ਿਸ ਕੀਤੀ ਪਰ ਉਹ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ 9 ਤੇ 10 ਅਪ੍ਰੈਲ ਲਈ ਵੱਡਾ ਐਲਾਨ, ਪੜ੍ਹੋ ਕੀ ਹੈ ਪੂਰੀ ਖ਼ਬਰ
ਇਹ ਪੂਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। ਘਟਨਾ ਤੋਂ ਬਾਅਦ ਔਰਤ ਦੇ ਪਰਿਵਾਰ ਵਾਲਿਆਂ ਨੇ ਮੌਕੇ 'ਤੇ ਪੁੱਜ ਕੇ ਉਸ ਨੂੰ ਹਸਪਤਾਲ ਦਾਖ਼ਲ ਕਰਾਇਆ ਅਤੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ। ਫਿਲਹਾਲ ਪੁਲਸ ਨੇ ਦੋਸ਼ੀ ਪਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ ਰਿਪੋਰਟ ਹਰ ਪੰਜਾਬੀ ਨੂੰ ਸੋਚੀਂ ਪਾ ਦੇਵੇਗੀ
ਪੜ੍ਹੋ ਕੀ ਹੈ ਪੂਰਾ ਮਾਮਲਾ
ਦੱਸਿਆ ਜਾ ਰਿਹਾ ਹੈ ਕਿ ਦੋਹਾਂ ਪਤੀ-ਪਤਨੀ ਵਿਚਾਲੇ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ ਅਤੇ ਮਾਮਲਾ ਅਦਾਲਤ 'ਚ ਵਿਚਾਰ ਅਧੀਨ ਸੀ। ਇਸ ਰੰਜਿਸ਼ ਕਾਰਨ ਦੋਸ਼ੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਜਲੀ ਦੇ ਟ੍ਰਾਂਸਫ਼ਾਰਮਰ 'ਚ ਧਮਾਕਾ! ਸ਼ਾਰਟ ਸਰਕਟ ਕਾਰਨ ਫੈਕਟਰੀ ਨੂੰ ਲੱਗੀ ਅੱਗ
NEXT STORY