ਕਪੂਰਥਲਾ (ਓਬਰਾਏ)- ਕਪੂਰਥਲਾ ਦੇ ਪਿੰਡ ਮੱਲੂ ਕਦਰਾਬਾਦ 'ਚ ਇਕ ਪ੍ਰਵਾਸੀ ਔਰਤ ਨੇ ਘਰੇਲੂ ਝਗੜੇ ਕਾਰਨ ਆਪਣੇ ਤਿੰਨ ਬੱਚਿਆਂ ਸਮੇਤ ਜ਼ਹਿਰੀਲੀ ਦਵਾਈ ਖਾ ਕੇ ਕਥਿਤ ਤੌਰ 'ਤੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਪਰਿਵਾਰ ਨੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ। ਇਕ ਬੱਚੀ ਦੀ ਇਲਾਜ ਦੌਰਾਨ ਮੌਤ ਹੋ ਗਈ ਅਤੇ ਬਾਕੀ ਮਾਂ ਤੇ 2 ਬੱਚਿਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਦਰ ਥਾਣੇ ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
ਮਿਲੀ ਜਾਣਕਾਰੀ ਮੁਤਾਬਕ ਮੱਲੂ ਕਾਦਰਾਬਾਦ ਪਿੰਡ ਦੇ ਵਾਸੀ ਲਵਕੁਸ਼ ਕੁਮਾਰ ਨੇ ਦੱਸਿਆ ਕਿ ਜਦੋਂ ਉਹ ਦੇਰ ਰਾਤ ਕੰਮ ਤੋਂ ਘਰ ਵਾਪਸ ਆਇਆ ਤਾਂ ਉਸ ਦੀ ਪਤਨੀ ਸੰਤੋਸ਼ ਦੇਵੀ ਉਲਟੀਆਂ ਕਰ ਰਹੀ ਸੀ ਅਤੇ ਉਸ ਦੇ ਕੋਲ ਕੀਟਨਾਸ਼ਕ ਦੀ ਇਕ ਬੋਤਲ ਪਈ ਸੀ। ਬੱਚੇ ਅਰਧ-ਬੇਹੋਸ਼ੀ ਦੀ ਹਾਲਤ 'ਚ ਸਨ। ਉਸ ਨੇ ਤੁਰੰਤ 108 'ਤੇ ਫੋਨ ਕਰਕੇ ਐਂਬੂਲੈਂਸ ਬੁਲਾ ਕੇ ਆਪਣੀ ਪਤਨੀ ਸੰਤੋਸ਼ ਦੇਵੀ ਅਤੇ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ। ਦੋ ਕੁੜੀਆਂ ਜਿਨ੍ਹਾਂ 'ਚ ਅੰਮ੍ਰਿਤਾ (8 ਸਾਲ), ਖ਼ੁਸ਼ੀ (6 ਸਾਲ) ਸਮੇਤ ਇਕ 2 ਸਾਲ ਦੇ ਮੁੰਡੇ ਨੂੰ ਐਮਰਜੈਂਸੀ 'ਚ ਕਪੂਰਥਲਾ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ ਵੱਡੀ ਮੁਸੀਬਤ
ਉੱਥੇ ਡਿਊਟੀ 'ਤੇ ਤਾਇਨਾਤ ਡਾਕਟਰ ਕਰਨਪ੍ਰੀਤ ਸਿੰਘ ਨੇ ਸਾਰਿਆਂ ਦਾ ਇਲਾਜ ਕੀਤਾ। ਹਾਲਾਂਕਿ ਇਲਾਜ ਦੌਰਾਨ ਇਕ ਕੁੜੀ ਦੀ ਮੌਤ ਹੋ ਗਈ। ਬਾਕੀ ਤਿੰਨਾਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਡਾਕਟਰ ਨੇ ਮੁੱਢਲਾ ਇਲਾਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਹੈ। ਸਬੰਧਤ ਪੁਲਸ ਥਾਣੇ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਸਟੇਸ਼ਨ ਹਾਊਸ ਅਫ਼ਸਰ (ਐੱਸ. ਐੱਚ. ਓ) ਰਣਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਰੈਫਰ ਕੀਤੇ ਗਏ ਤਿੰਨ ਮਰੀਜ਼ਾਂ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ
NEXT STORY