ਸੁਲਤਾਨਪੁਰ ਲੋਧੀ (ਚੰਦਰ)- ਸੁਲਤਾਨਪੁਰ ਲੋਧੀ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੇ ਦੋ ਮਹੀਨੇ ਪਹਿਲਾਂ ਦੁਬਈ ਤੋਂ ਆਏ ਨੌਜਵਾਨ ਦਾ ਉਸ ਦੇ ਜਿਗਰੀ ਦੋਸਤਾਂ ਨੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ (29) ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਕੁਤਬੇਵਾਲ ਥਾਣਾ ਲੋਹੀਆਂ ਜਲੰਧਰ ਵਜੋਂ ਹੋਈ ਹੈ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਜਸਵਿੰਦਰ ਸਿੰਘ 2 ਮਹੀਨੇ ਪਹਿਲਾਂ ਦੁਬਈ ਤੋਂ ਆਇਆ ਸੀ। ਉਨ੍ਹਾਂ ਦੱਸਿਆ ਕਿ ਜਸਵਿੰਦਰ ਦੇ ਦੋਸਤ ਜਸਵਿੰਦਰ ਨੂੰ ਘਰੋਂ ਲੈ ਕੇ ਗਏ ਸਨ ਅਤੇ ਬਾਅਦ ਉਸ ਦੇ ਇਕ ਦੋਸਤ ਨੇ ਪਰਿਵਾਰ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਤੁਹਾਡਾ ਮੁੰਡਾ ਵੱਢ ਦਿੱਤਾ ਹੈ, ਲੈ ਜਾਓ ਚੱਕ ਕੇ, ਉਸ ਦਾ ਇਲਾਜ ਕਰਵਾ ਲਓ।

ਉਨ੍ਹਾਂ ਕਿਹਾ ਕਿ ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਜਸਵਿੰਦਰ ਸਿੰਘ ਗੰਭੀਰ ਹਾਲਤ ਵਿਚ ਖ਼ੂਨ ਨਾਲ ਲਥਪਥ ਪਿੰਡ ਜੱਬੋਵਾਲ-ਰਾਮੇ ਮਾਰਗ ਦੇ ਖੇਤਾਂ 'ਚ ਪਿਆ ਹੋਇਆ ਮਿਲਿਆ ਅਤੇ ਉਸ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਵਾਰ ਕੀਤੇ ਹੋਏ ਸਨ। ਉਸ ਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਇਲਾਜ ਲਈ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਥੋੜ੍ਹਾ ਸਮਾਂ ਇਲਾਜ ਕਰਨ ਮਗਰੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 8 ਜ਼ਿਲ੍ਹਿਆਂ ਦਾ ਤਾਪਮਾਨ 25 ਡਿਗਰੀ ਪਾਰ, ਜਾਣੋ ਅਗਲੇ ਦਿਨਾਂ ਦਾ ਹਾਲ

ਉਨ੍ਹਾਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜਸਵਿੰਦਰ ਸਿੰਘ ਦਾ ਉਸ ਦੇ ਦੋਸਤਾਂ ਨੇ ਬੇਰਹਿਮੀ ਨਾਲ ਕਤਲ ਕੀਤਾ ਹੈ। ਉਨ੍ਹਾਂ ਵੱਲੋਂ ਪੁਲਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ। ਉਧਰ ਜਦੋਂ ਇਸ ਘਟਨਾ ਦਾ ਥਾਣਾ ਸੁਲਤਾਨਪੁਰ ਲੋਧੀ ਪੁਲਸ ਨੂੰ ਪਤਾ ਲੱਗਾ ਤਾਂ ਮੌਕੇ 'ਤੇ ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਪੁਲਸ ਪਾਰਟੀ ਨਾਲ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : 10 ਮਾਰਚ ਤੋਂ ਲੈ ਕੇ 15 ਮਾਰਚ ਤੱਕ ਪੰਜਾਬ ਦੇ ਇਹ ਰਸਤੇ ਰਹਿਣਗੇ ਬੰਦ, ਜਾਣੋ ਕੀ ਹੈ ਕਾਰਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਪੁਲਸ 'ਚ ਨਿਕਲੀਆਂ ਭਰਤੀਆਂ, ਇੰਝ ਕਰੋ ਅਪਲਾਈ
NEXT STORY