ਤਰਨਤਾਰਨ (ਰਮਨ)- ਆੜਤ ’ਤੇ ਮਜ਼ਦੂਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਨਸ਼ਾ ਤਸਕਰਾਂ ਵੱਲੋਂ ਗੁੰਮ ਹੋਈ ਹੈਰੋਇਨ ਦੀ ਖੇਪ ਬਾਰੇ ਪੁੱਛਗਿੱਛ ਕਰਦੇ ਹੋਏ ਕੁੱਟਮਾਰ ਕੀਤੀ ਗਈ, ਜਿਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸਵੇਰੇ ਵੱਡੀ ਵਾਰਦਾਤ, ਅਕਾਲੀ ਆਗੂ ਨੂੰ ਮਾਰੀਆਂ ਗੋਲੀਆਂ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਗੁਰਪ੍ਰੀਤ ਸਿੰਘ ਵਾਸੀ ਮਾੜੀ ਨੋਬਾਦ ਬੀਤੀ ਰਾਤ ਆਪਣੇ ਸਾਥੀ ਦੀਪਕ ਸਿੰਘ ਅਤੇ ਗੁਰਲਾਲ ਸਿੰਘ ਸਮੇਤ ਦਾਣਾ ਮੰਡੀ ਅਲਗੋਂ ਕੋਠੀ ਵਿਖੇ ਇੱਕ ਆੜਤ ਉੱਪਰ ਕੰਮ ਕਰ ਰਹੇ ਸਨ। ਇਸ ਦੌਰਾਨ ਕੁਝ ਵਿਅਕਤੀ ਗੱਡੀਆਂ 'ਤੇ ਸਵਾਰ ਹੋ ਕੇ ਆਏ ਜਿਨ੍ਹਾਂ ਵੱਲੋਂ ਇਨ੍ਹਾਂ ਤਿੰਨਾਂ ਨੌਜਵਾਨਾਂ ਨੂੰ ਮਾਰ ਕੁਟਾਈ ਕਰਦੇ ਹੋਏ ਮੰਡੀ ਵਿੱਚ ਰੱਖੀ ਹੈਰੋਇਨ ਦੀ ਖੇਪ ਬਾਰੇ ਪੁੱਛਣ ਲੱਗ ਪਏ। ਜਦੋਂ ਤਿੰਨਾਂ ਵਿਅਕਤੀਆਂ ਵੱਲੋਂ ਇਸ ਹੈਰੋਇਨ ਸਬੰਧੀ ਕੋਈ ਵੀ ਜਾਣਕਾਰੀ ਨਾ ਦਿੱਤੀ ਗਈ ਤਾਂ ਇਨ੍ਹਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸ ਤੋਂ ਬਾਅਦ ਸੱਟਾਂ ਜ਼ਿਆਦਾ ਲੱਗਣ ਕਰਕੇ ਗੱਡੀਆਂ ਵਿੱਚ ਆਏ ਨਸ਼ਾ ਤਸਕਰ ਗੁਰਲਾਲ ਸਿੰਘ ਨੂੰ ਨਿੱਜੀ ਹਸਪਤਾਲ ਦੇ ਬਾਹਰ ਸੁੱਟ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ- ਗੈਂਗਸਟਰ ਜੱਗੂ ਭਗਵਾਨਪੁਰੀਆ ਦੀਆਂ ਵਧੀਆਂ ਮੁਸ਼ਕਿਲਾਂ, 5 ਦਿਨ ਹੋਰ ਪੁਲਸ ਰਿਮਾਂਡ 'ਤੇ
ਇਸ ਦੌਰਾਨ ਡਾਕਟਰਾਂ ਨੇ ਗੁਰਲਾਲ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਵਲਟੋਹਾ ਦੀ ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ : ਡਿਊਟੀ 'ਚ ਕੁਤਾਹੀ ਵਰਤਣ 'ਤੇ ਇੰਸਪੈਕਟਰ ਸਸਪੈਂਡ ਤੇ ਕਈ ਅਧਿਕਾਰੀਆਂ ਦੇ ਕੀਤੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕੂਲ ਗਏ ਪੁੱਤ ਨੂੰ ਘਰ ਉਡੀਕਦਾ ਰਿਹਾ ਪਰਿਵਾਰ, ਰਸਤੇ 'ਚ ਹੀ ਵਾਪਰ ਗਈ ਅਣਹੋਣੀ
NEXT STORY